WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਨੀਤੀ

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਨਮਾਇੰਦਿਆਂ ਨਾਲ ਕੀਤੀ ਮੀਟਿੰਗ

ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇ਼ਸ਼ਾਨੀ-ਡਿਪਟੀ ਕਮਿਸ਼ਨਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 25 ਮਾਰਚ ( Charanjit Singh)
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਜਿਸ ਲਈ ਜ਼ਿਲਾ ਮੋਗਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅਗਾਊਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ ਅਤੇ ਜਿ਼ਲ੍ਹਾ ਮੋਗਾ ਦੀਆਂ ਸਮੂਹ ਖ੍ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਹਰਚਰਨ ਸਿੰਘ, ਸਮੂਹ ਉਪ ਮੰਡਲ ਮੈਜਿਸਟ੍ਰੇਟ, ਜਿ਼ਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ ਚੀਮਾ, ਜਿ਼ਲ੍ਹਾ ਮੰਡੀ ਅਫ਼ਸਰ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਜਿ਼ਲ੍ਹਾ ਮੈਨੇਜਰ ਹਾਜ਼ਰ ਸਨ।
ਮੀਟਿੰਗ ਵਿੱਚ  ਉਨ੍ਹਾਂ ਦੱਸਿਆ ਕਿ  ਇਸ ਸਾਲ 7.5 ਲੱਖ ਮੀਟਿ੍ਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲਾ ਮੋਗਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਆਰਜੀ ਖਰੀਦ ਕੇਂਦਰ  ਸਥਾਪਿਤ ਕੀਤੇ ਜਾਣ ਦੀ ਤਜਵੀਜ ਵੀ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ।
ਸ਼੍ਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹੈ। ਜਿ਼ਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦਿ੍ਰੜ ਵਚਨਬੱਧ ਹੈ।
ਉਨ੍ਹਾਂ ਸਮੂਹ ਖਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ `ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ। ਜਿ਼ਲ੍ਹਾ ਮੈਨੇਜਰ ਐਫ.ਸੀ.ਆਈ. ਪਾਸੋਂ ਅਦਾਨੀ ਸਾਈਲੋ ਵਿਖੇ ਕਣਕ ਦੀ ਖਾਲੀ ਸਪੇਸ ਅਤੇ ਹੋਰ ਪ੍ਰਬੰਧਾਂ ਦੀ ਜਾਣਕਾਰੀ ਵੀ ਲਈ ਗਈ।
ਮੀਟਿੰਗ ਵਿੱਚ ਉਨ੍ਹਾਂ ਜਿ਼ਲ੍ਹਾ ਮੰਡੀ ਅਫ਼ਸਰ ਮੋਗਾ ਨੂੰ ਜਿ਼ਲ੍ਹਾ ਦੇ ਸਾਰੇ ਖ੍ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਸਮੂਹ ਐਸ.ਡੀ.ਐਮ.ਜ਼ ਨੂੰ ਆਪਣੇ ਆਪਣੇ ਖੇਤਰ ਅਧੀਨ ਆਉਂਦੀਆਂ ਮੰਡੀਆਂ ਅਤੇ ਖ੍ਰੀਦ ਪ੍ਰਬੰਧਾਂ ਬਾਰੇ ਨਿਗਰਾਨੀ ਰੱਖਣ ਦੀ ਅਪੀਲ ਵੀ ਕੀਤੀ।

fastnewspunjab

Related Articles

Back to top button