ਐਸ.ਐਸ.ਪੀ. ਮੋਗਾ ਵੱਲੋਂ ਮੈਡੀਕਲ ਐਸੋਸ਼ੀਏਸਨ ਦੇ ਸਮੂਹ ਮੈਂਬਰਾਂ ਨਾਲ ਮੀਟਿੰਗ

ਅਪਰਾਧ ਤਾਜਾ ਖਬਰਾਂ ਤਾਜ਼ਾ ਖਬਰਾਂ ਦੇਸ਼ ਰਾਜ ਰਾਜਨੀਤੀ ਵਪਾਰ

ਮੋਗਾ  30 ਮਾਰਚ  ( Charanjit Singh )  ਸ਼੍ਰੀ ਚਰਨਜੀਤ ਸਿੰਘ ਸੋਹਲ , IPS ਐਸ.ਐਸ.ਪੀ ਮੋਗਾ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਭੱਟੀ, PPS ਐਸ.ਪੀ (ਇੰਨਵੈਸਟੀਗੇਸ਼ਨ) ਵੱਲੋ ਅੱਜ ਮਿਤੀ 30 ਮਾਰਚ 2022 ਨੂੰ ਜਿਲ੍ਹਾ ਮੋਗਾ ਦੀ ਮੈਡੀਕਲ ਐਸੋਸ਼ੀਏਸਨ ਦੇ ਸਮੂਹ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਐਸੋਸ਼ੀਏਸ਼ਨ ਦੇ ਮੈਂਬਰਾਂ ਨੂੰ ਨਸ਼ੇ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਪੂਰਨ ਰੋਕਥਾਮ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਮਾਰ ਕਾਰਨ ਅੱਜ ਸਾਡੀ ਨੌਜਵਾਨ ਪੀੜੀ ਦਾ ਖਾਤਮਾ ਹੋ ਰਿਹਾ ਹੈ, ਨਸ਼ਾਖੋਰੀ ਬਾਰੇ ਸਭ ਤੋੱ ਵੱਧ ਪ੍ਰੇਸ਼ਾਨ ਕਰਨ ਵਾਲੀ ਗੱਲ ਇਹ ਹੈ ਕਿ ਅੱਜ ਹਰ ਇੱਕ ਨਸ਼ੇੜੀ ਵਿਅਕਤੀ ਵੱਖ-ਵੱਖ ਕਿਸਮ ਦੇ ਨਸ਼ੇ ਕਰਨ ਦਾ ਆਦੀ ਹੋ ਚੁੱਕਾ ਹੈ। ਉਸ ਨੂੰ ਇਹ ਪਤਾ ਹੀ ਨਹੀਂ ਲੱਗ ਰਿਹਾ ਕਿ ਇਹ ਇੱਕ ਜ਼ਹਿਰ ਹੈ ਜੋ ਕਿ ਉਸ ਦੇ ਸ਼ਰੀਰ ਨੂੰ ਹੌਲੀ-ਹੌਲੀ ਖਤਮ ਕਰ ਰਿਹਾ ਹੈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਦਵਾਈਆਂ ਉਹ ਘਾਤਕ ਦਵਾਈਆਂ ਹਨ ਜੋ ਨਸ਼ੇੜੀਆਂ ਦੇ ਦਿਮਾਗ ਅਤੇ ਸਰੀਰਕ ਕੋਸ਼ਿਕਾਵਾ ਉਪਰ ਬਹੁਤ ਹੀ ਮਾੜਾ ਪ੍ਰਭਾਵ ਪਾਉਂਦੀਆਂ ਹਨ, ਜਿਸ ਕਾਰਨ ਨਸ਼ੇੜੀ ਨਸ਼ੀਲੀਆਂ ਦਵਾਈਆਂ ਉਪਰ ਬਹੁਤ ਹੀ ਜ਼ਿਆਦਾ ਨਿਰਭਰ ਕਰਦਾ ਹੈ ਅਤੇ ਉਹ ਇਸ ਨੂੰ ਵਰਤਣਾ ਬੰਦ ਨਹੀਂ ਕਰ ਸਕਦਾ ਹੁੰਦਾ। ਇਸ ਲਈ ਇਹਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਪੂਰਨ ਤੌਰ ਤੇ ਪਾਬੰਦੀ ਹੋਣੀ ਚਾਹੀਦੀ ਹੈ।

ਐਸ.ਐਸ.ਪੀ ਮੋਗਾ ਵੱਲੋ ਸਖਤ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਮੈਡੀਕਲ ਸਟੋਰ ਦੁਆਰਾ ਕਾਨੂੰਨ ਦੀ ਉਲੰਘਣਾ ਕਰਕੇ ਨਸ਼ੇ ਦੀ ਖਰੀਦ-ਵੇਚ ਕੀਤੀ ਤਾਂ ਉਸ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Fast News Punjab