WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਨੀਤੀਵਪਾਰ

ਡਿਪਟੀ ਕਮਿਸ਼ਨਰ ਨੇ ਕੀਤੀ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਸਰਕਾਰੀ ਕੰਮਾਂ ਕਾਰਾਂ ਵਿੱਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 5 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਨਵੇਂ ਆਏ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਦੀ ਇੱਕ ਮੀਟਿੰਗ ਬੁਲਾਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਨੂੰ ਬੁਲਾਉਣ ਦਾ ਮੁੱਖ ਮਕਸਦ ਅਧਿਕਾਰੀਆਂ ਨਾਲ ਜਾਣ ਪਛਾਣ ਅਤੇ ਪੈਡਿੰਗ ਪਏ ਸਰਕਾਰੀ ਕੰਮਾਂ ਬਾਰੇ ਜਾਨਣਾ ਹੈ। ਮੀਟਿੰਗ ਵਿੱਚ ਉਨ੍ਹਾਂ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਹਨਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਵਧੀਆ ਅਤੇ ਸਾਫ਼ ਸੁਥਰੇ ਤਰੀਕੇ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਮਿਲਣਾ ਚਾਹੀਦਾ ਹੈ। ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸਮੇਂ ਦੀ ਪਾਲਣਾ ਕਰਨ ਨੂੰ ਵੀ ਤਰਜੀਹ ਦੇਣ।
ਕਣਕ ਦੀ ਖ੍ਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਉਨ੍ਹਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਫ਼ਸਲ ਦੀ ਤੁਲਾਈ ਅਤੇ ਚੁਕਾਈ ਤਹਿ ਸਮੇਂ ਅੰਦਰ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰ ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ ਅਤੇ ਹੋਰ ਵੀ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Fast News Punjab

Related Articles

Back to top button