ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਿੰਘਾਂਵਾਲਾ ਵਿਖੇ 12 ਅਪ੍ਰੈਲ ਨੂੰ ਹੋਵੇਗਾ ਆਯੋਜਿਤ
ਮੁੱਖ ਖੇਤੀਬਾੜੀ ਅਫ਼ਸਰ ਨੇ ਵੱਧ ਤੋਂ ਵੱਧ ਕਿਸਾਨ ਭਰਾਵਾਂ ਨੂੰ ਸ਼ਿਰਕਤ ਕਰਨ ਦੀ ਕੀਤੀ ਅਪੀਲ

ਮੋਗਾ 7 ਅਪ੍ਰੈਲ ( Charanjit Singh ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਉਣੀ-2022 ਸੀਜ਼ਨ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਿਤੀ 12 ਅਪ੍ਰੈਲ 2022 ਨੂੰ ਗਰੈਂਡ ਰੋਜ਼ ਰਿਜ਼ੋਰਟ, ਜੀ.ਟੀ.ਰੋਡ, ਪਿੰਡ ਸਿੰਘਾਂਵਾਲਾ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ: ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ, ਮੋਗਾ ਸ੍ਰੀ ਕੁਲਵੰਤ ਸਿੰਘ ਜੀ ਕਰਨਗੇ। ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਸ: ਜਸਵੰਤ ਸਿੰਘ ਇਸ ਕੈਂਪ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣਗੇ। ਇਸ ਸਮੇਂ ਪਾਣੀ ਦੀ ਬੱਚਤ, ਝੋਨੇ ਦੀ ਸਿੱਧੀ ਬਿਜਾਈ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਕਿਸਾਨਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ।ਖੇਤੀ ਨਾਲ ਸਬੰਧਤ ਪ੍ਰਦਰਸ਼ਨੀਆਂ ਦਾ ਆਯੋਜਨ ਵੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਜ਼ਿਲ੍ਹਾ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਚ ਭਾਗ ਲੈਣ ਦੀ ਖੇਚਲ ਕੀਤੀ ਜਾਵੇ ਤਾਂ ਜੋ ਖੇਤੀ ਸਬੰਧੀ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕੇ।




