WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਬੁੱਤ ਉੱਪਰ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰ ਹਸਤੀਆਂ ਨੇ ਫੁੱਲ ਮਾਲਾਵਾਂ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 14 ਅਪ੍ਰੈਲ ( Charanjit Singh)  ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 131 ਵੇਂ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ ਨੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ। ਇਸ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫ਼ਸਰ ਸ੍ਰੀ ਹਰਪਾਲ ਸਿੰਘ ਗਿੱਲ ਵੀ ਮੌਜੂਦ ਸਨ।
ਇਸ ਮੌਕੇ ਵਾਲਮੀਕੀ ਸਿੱਖ ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ, ਇਕਬਾਲ ਸਿੰਘ ਮੈਂਬਰ, ਗੁਰਤੇਜ਼ ਸਿੰਘ ਮੈਂਬਰ, ਅਸ਼ਵਿੰਦਰ ਧਾਲੀਵਾਲ ਮੈਂਬਰ, ਵਾਲਮੀਕੀ ਭਲਾਈ ਫਰੰਟ ਪੰਜਾਬ ਤੋਂ ਜਗਤਾਰ ਸਿੰਘ, ਸੁਪਰਡੈਂਟ (ਰਿਟਾ.) ਡਾ. ਰਣਜੀਤ ਸਿੰਘ ਸੈਦਪੁਰ, ਪਰਮਜੀਤ ਸਿੰਘ, ਜ਼ਿਲਾ ਸਮਾਜਿਕ ਨਿਆਂ ਵਿਭਾਗ ਤੋਂ ਜੋਗਿੰਦਰ ਸਿੰਘ, ਮਨਿੰਦਰਜੀਤ ਤੋਂ ਇਲਾਵਾ ਹੋਰ ਵੀ ਵੱਖ ਵੱਖ ਸਮਾਜ ਸੇਵੀ ਵਿਅਕਤੀਆਂ ਵੱਲੋਂ ਉਚੇਚੇ ਤੌਰ ਤੇ ਹਾਜ਼ਰ ਹੋ ਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਉਨਾਂ  ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਪ੍ਰਸਾਸਨ ਦੀ ਹਮੇਸਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜਾ ਕਰਨ ਵਿੱਚ ਹਰ ਸੰਭਵ ਮੱਦਦ ਕੀਤੀ ਜਾ ਸਕੇ।
ਇਸ ਮੌਕੇ ਉਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ  ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ  ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ  ।ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ  ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ  ।ਉਨਾਂ ਕਿਹਾ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ  ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ  ।ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ।

fastnewspunjab

Related Articles

Back to top button