WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਮਾਰਗ ਨਾਲ ਸਬੰਧਤ ਚਾਰ ਕੰਮਾਂ ਲਈ ਡੈਡ ਲਾਈਨ ਮਿਥੀ

- ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਨੂੰ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਬਾਰੇ ਕਿਹਾ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 27 ਅਪ੍ਰੈਲ ( Charanjit Singh) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੋਗਾ ਸ਼ਹਿਰ ਵਿੱਚੋਂ ਲੰਘਦੇ ਰਾਸ਼ਟਰੀ ਮਾਰਗ ਨਾਲ ਸਬੰਧਤ ਚਾਰ ਕੰਮਾਂ ਨੂੰ ਪਹਿਲ ਦੇ ਅਧਾਰ ਉੱਤੇ ਮੁਕੰਮਲ ਕੀਤਾ ਜਾਵੇ ਤਾਂ ਜੌ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਨਿਜ਼ਾਤ ਦਿਵਾਈ ਜਾ ਸਕੇ।
ਇਸ ਸਬੰਧੀ ਸੱਦੀ ਵਿਸ਼ੇਸ਼ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਪੈਂਦੇ ਰਾਸ਼ਟਰੀ ਮਾਰਗ ਦੇ 10 ਕਿਲੋਮੀਟਰ (ਦੋਵੇਂ ਪਾਸੇ ਮਿਲਾ ਕੇ) ਦੇ ਨਾਲ ਨਾਲ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਸਾਫ/ਦਰੁਸਤ ਕਰਕੇ ਮਈ ਮਹੀਨੇ ਦੇ ਅੰਤ ਤੱਕ ਚਾਲੂ ਕਰਵਾਇਆ ਜਾਵੇ। ਜਿੱਥੇ ਇਹ ਡਰੇਨ ਬਣਨ ਵਾਲੀ ਰਹਿੰਦੀ ਹੈ ਉਹ ਵੀ ਜੂਨ ਮਹੀਨੇ ਤੱਕ ਬਣਾਈ ਜਾਵੇ। ਉਹਨਾਂ ਕਿਹਾ ਕਿ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਚਾਲੂ ਹੋਣ ਨਾਲ ਅਗਾਮੀ ਮੀਂਹ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਪਾਣੀ ਇਕੱਠਾ ਹੋਣ ਤੋਂ ਬਹੁਤ ਨਿਜ਼ਾਤ ਮਿਲੇਗੀ।
ਉਹਨਾਂ ਕਿਹਾ ਕਿ ਸੜਕ ਉੱਪਰ ਸਟਰੀਟ ਲਾਈਟਾਂ ਦਾ ਕੰਮ ਵੀ ਅਧੂਰਾ ਹੈ। ਅੱਧੀਆਂ ਹੀ ਲੱਗੀਆਂ ਹਨ ਜਿਹਨਾਂ ਵਿੱਚੋਂ ਜਿਆਦਾਤਰ ਚੱਲ ਨਹੀਂ ਰਹੀਆਂ ਹਨ।  ਉਹਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਤੋਂ ਲੈ ਕੇ ਬਾਘਾਪੁਰਾਣਾ ਬਾਈਪਾਸ ਤੱਕ ਹਾਦਸਿਆਂ ਦਾ ਜਿਆਦਾ ਡਰ ਰਹਿੰਦਾ ਹੈ। ਇੱਥੇ ਕੰਮ ਪਹਿਲ ਦੇ ਅਧਾਰ ਉੱਤੇ ਕੀਤਾ ਜਾਵੇ। ਇਸ ਕੰਮ ਲਈ ਮਈ ਮਹੀਨੇ ਦੇ ਅੰਤ ਤੱਕ ਡੈਡਲਾਈਨ ਦਿੱਤੀ ਗਈ।
ਉਹਨਾਂ ਨੂੰ ਦੱਸਿਆ ਗਿਆ ਕਿ ਘੱਲ ਕਲਾਂ ਫਲਾਈਓਵਰ ਨੂੰ ਮੁਕੰਮਲ ਕਰਨ ਲਈ ਟੈਂਡਰ ਲੱਗ ਚੁੱਕਾ ਹੈ ਜੌ ਕਿ ਜਲਦੀ ਹੀ ਖੋਲਿਆ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਉਂਕਿ ਇਥੇ ਵੀ ਬਹੁਤ ਹਾਦਸੇ ਹੁੰਦੇ ਹਨ ਇਸ ਲਈ ਇਹ ਕੰਮ ਵੀ ਦੋ ਮਹੀਨੇ ਵਿੱਚ ਪੂਰਾ ਕਰਵਾਇਆ ਜਾਵੇ।
ਇਸੇ ਤਰ੍ਹਾਂ ਡਗਰੂ ਫਲਾਈਓਵਰ ਦੀ ਰੀਟੇਨਿੰਗ ਵਾਲ ਬਣਾਉਣ ਦਾ ਕੰਮ ਵੀ ਅਪ੍ਰੈਲ 2023 ਤੱਕ ਮੁਕੰਮਲ ਕਰਨ ਬਾਰੇ ਹਦਾਇਤ ਕੀਤੀ ਗਈ ਹੈ। ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਡਗਰੂ ਫਲਾਈਓਵਰ ਨਾਲ ਸਬੰਧਤ ਸਮੁੱਚੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਾਉਣ ਲਈ ਹਰੇਕ ਦੋ ਮਹੀਨੇ ਬਾਅਦ ਇਸਦਾ ਰੀਵਿਊ ਕੀਤਾ ਜਾਇਆ ਕਰੇਗਾ।
ਮੀਟਿੰਗ ਵਿਚ ਹਾਜ਼ਰ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀ ਐਕਸੀਅਨ ਸ਼੍ਰੀ ਨਵਰਤਨ ਨੇ ਭਰੋਸਾ ਦਿੱਤਾ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਆਦੇਸ਼ ਉੱਤੇ ਉਕਤ ਸਾਰੇ ਕੰਮ ਤੈਅ ਸਮਾਂ ਸੀਮਾ ਵਿਚ ਪੂਰੇ ਕਰਨ ਦੇ ਪਾਬੰਦ ਰਹਿਣਗੇ। ਇਸ ਮੀਟਿੰਗ ਵਿਚ ਜ਼ਿਲ੍ਹਾ ਮਾਲ ਅਫ਼ਸਰ ਸ੍ਰ ਨਵਦੀਪ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਸ਼੍ਰੀ ਕਾਰਤਿਕ ਜਿੰਦਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

fastnewspunjab

Related Articles

Back to top button