ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਈਵਰ ਕਿਸ਼ਨ ਚੰਦ ਹੋਏ ਸੇਵਾ-ਮੁਕਤ
ਕਿਸ਼ਨ ਚੰਦ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਡੀ.ਸੀ. ਕੁਲਵੰਤ ਸਿੰਘ

ਮੋਗਾ 2 ਮਈ ( Charanjit Singh )ਕਿਸ਼ਨ ਚੰਦ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਅਤੇ ਬੇਦਾਗ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਿਸ਼ਨ ਚੰਦ ਦੀ ਸੇਵਾ ਮੁਕਤੀ `ਤੇ ਉਨਾਂ ਨੂੰ ਦਿੱਤੀ ਗਈ ਸ਼ਾਨਦਾਰ ਵਿਦਾਇਗੀ ਪਾਰਟੀ ਮੌਕੇ ਕੀਤਾ। ਉਨਾਂ ਦੱਸਿਆ ਕਿ ਕਿਸ਼ਨ ਚੰਦ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਬਤੌਰ ਡਰਾਈਵਰ ਮਿਤੀ 18-10-1996 ਤੋਂ 30-4-2022 ਤੱਕ ਆਪਣੀਆਂ ਸ਼ਾਨਦਾਰ ਅਤੇ ਬੇਦਾਗ ਸੇਵਾਵਾਂ ਦਿੱਤੀਆਂ।
ਇਸ ਪਾਰਟੀ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਕਿਸ਼ਨ ਚੰਦ ਨੂੰ ਸਨਮਾਨ ਪੱਤਰ ਵੀ ਭੇਂਟ ਕੀਤਾ ਗਿਆ। ਉਨ੍ਹਾਂ ਕਿਸ਼ਨ ਚੰਦ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨਾਂ ਦੇ ਭਵਿੱਖ ਵਿਚਲੇ ਚੰਗੇ ਅਤੇ ਖੁਸ਼ਹਾਲ ਜੀਵਨ ਲਈ ਸ਼ੁੱਭ-ਕਾਮਨਾਵਾਂ ਵੀ ਦਿੱਤੀਆਂ। ਇਸ ਪਾਰਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਹਰਚਰਨ ਸਿੰਘ ਨੇ ਵੀ ਸਿ਼ਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰਆਂ ਤੋਂ ਇਲਾਵਾ ਕਿਸ਼ਨ ਚੰਦ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਕਿਸ਼ਨ ਚੰਦ ਨੇ ਡਿਪਟੀ ਕਮਿਸ਼ਨਰ ਮੋਗਾ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਸਾਥੀ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਹਰ ਚੰਗੇ ਮਾੜੇ ਵਕਤ ਵਿੱਚ ਸਾਥ ਦੇਣ ਲਈ ਹਮੇਸ਼ਾ ਰਿਣੀ ਰਹਿਣਗੇ।




