WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਹੁਣ ਤੱਕ 11613 ਯੂ.ਡੀ.ਆਈ.ਡੀ. ਕਾਰਡਾਂ ਦੀਆਂ ਅਰਜੀਆਂ ਆਈਆਂ, 6530 ਨੂੰ ਕਾਰਡ ਕੀਤੇ ਜਾਰੀ-ਰਾਜਕਿਰਨ ਕੌਰ, ਪੈਡਿੰਗ ਪਈਆਂ ਅਰਜੀਆਂ ਨੂੰ ਘੱਟ ਤੋਂ ਘੱਟ ਸਮੇਂ ਅੰਦਰ ਨਿਪਟਾ ਕੇ, ਕਾਰਡ ਕੀਤੇ ਜਾਣ ਜਾਰੀ-ਡਿਪਟੀ ਕਮਿਸ਼ਨਰ  

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 13 ਮਈ: (Charanjit singh) ਜ਼ਿਲ੍ਹਾ ਮੋਗਾ ਵਿੱਚ ਕਿਸੇ ਵੀ ਯੋਗ ਦਿਵਿਆਂਗ ਵਿਅਕਤੀ ਨੂੰ ਯੂ.ਡੀ.ਆਈ.ਡੀ. ਕਾਰਡ ਦੇ ਹੱਕ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ ਕਿਉਂਕਿ ਇਸ ਕਾਰਡ ਜਰੀਏ ਹੀ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤਾ। ਉਹ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਯੂ.ਡੀ.ਆਈ.ਡੀ. ਪ੍ਰੋਜੈਕਟ ਨਾਲ ਸਬੰਧਤ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰ ਰਹੇ ਸਨ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸੰਘ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਿਸ ਰਾਜ ਕਿਰਨ ਕੌਰ ਵੀ ਹਾਜ਼ਰ ਸਨ।
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹਾ ਦੇ ਦਿਵਿਆਂਗਜਨਾਂ ਦੀ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਹਰ ਸੰਭਵ ਸਹਾਇਤਾ ਕਰੇਗਾ। ਇਸ ਪ੍ਰੋਜੈਕਟ ਤਹਿਤ ਦਿਵਿਆਂਗ ਵਿਅਕਤੀਆਂ ਨੂੰ http://www.swavlambancard.gov.in/ ਪੋਰਟਲ ‘ਤੇ ਵੀ ਰਜਿਸਟਰਡ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਤੋਂ ਜ਼ਿਲ੍ਹਾ ਵਿੱਚ ਪੈਡਿੰਗ ਪਏ ਯੂ.ਡੀ.ਆਈ.ਡੀ. ਕਾਰਡਾਂ ਬਾਰੇ ਵਿਸਥਾਰ ਸਹਿਤ ਜਾਣਿਆ ਅਤੇ ਇਨ੍ਹਾਂ ਦੀ ਪੈਡੈਂਸੀ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ। ਦਿਵਿਆਂਗਜਨਾਂ ਨੂੰ ਯੂ.ਡੀ.ਆਈ.ਡੀ. ਕਾਰਡ ਨੂੰ ਬਣਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵੀ ਵਿਚਾਰ ਵਟਾਂਦਰਾ ਇਸ ਮੀਟਿੰਗ ਵਿੱਚ ਕੀਤਾ ਗਿਆ।
ਮਿਸ ਰਾਜਕਿਰਨ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਕੁੱਲ 11613 ਦਿਵਿਆਂਗਜਨਾਂ ਦੀਆਂ ਅਰਜੀਆਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਹਿੱਤ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿੱਚੋਂ 6530 ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਅਰਜ਼ੀਆਂ ਕਿਸੇ ਨਾ ਕਿਸੇ ਤਰੁੱਟੀ ਕਾਰਣ ਪੈਡਿੰਗ ਹਨ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਨ੍ਹਾਂ ਪੈਡਿੰਗ ਅਰਜੀਆਂ ਨੂੰ ਘੋਖ ਕੇ ਇਨ੍ਹਾਂ ਦਾ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਣ। ਉਨ੍ਹਾਂ ਦੱਸਿਆ ਕਿ ਕਾਰਡ ਜਾਰੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜੇਕਰ ਪਿੰਡਾਂ ਤੱਕ ਪਹੁੰਚ ਕਰਨੀ ਪਈ ਤਾਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਦੇ ਅਧਿਕਾਰੀਅ ਨੂੰ ਹਦਾਇਤ ਕੀਤੀ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਆਉਣ ਵਾਲੇ ਦਿਵਿਆਂਗਜਨਾਂ ਨੂੰ ਪੂਰਾ ਸਹਿਯੋਗ ਕੀਤਾ ਜਾਵੇ।
ਉਨ੍ਹਾਂ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਵੀ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਨਹੀਂ ਬਣੇ ਉਹ ਆਪਣੇ ਕਾਰਡ ਸੇਵਾ ਕੇਂਦਰਾਂ ਜਰੀਏ ਬਣਾ ਸਕਦੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੈਂਪ ਲਗਾ ਕੇ ਵੀ ਕਾਰਡਾਂ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ।

Fast News Punjab

Related Articles

Back to top button