ਪੰਜਾਬ ਗ੍ਰਾਮੀਣ ਬੈਂਕ ਬੁੱਘੀਪੁਰਾ ਵੱਲੋਂ ਵਿੱਤੀ ਸਾਖਰਤਾ ਕੈਂਪ ਦਾ ਆਯੋਜਨ

ਮੋਗਾ, 25 ਮਈ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਥੀਮ ਤਹਿਤ ਦਿਹਾਤੀ ਲੋਕਾਂ ਨੂੰ ਬੈਂਕਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਅਤੇ ਵਿੱਤੀ ਸਾਖਰਤਾ ਮੁਹੱਈਆ ਕਰਵਾਉਣ ਲਈ ਪੰਜਾਬ ਗ੍ਰਾਮੀਣ ਬੈਂਕ ਬੁੱਘੀਪੁਰਾ ਵੱਲੋਂ ਬਹੋਨਾ ਪਿੰਡ ਵਿਖੇ ਵਿੱਤੀ ਸਾਖਰਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।
ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਗ੍ਰਾਮੀਣ ਬੈਂਕ ਬੁੱਘੀਪੁਰਾ ਦੇ ਮੈਨੇਜਰ ਦਿਨੇਸ਼ ਗਰਗ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਾਰਤ ਸਰਕਾਰ ਦੀਆਂ ਸਕੀਮਾਂ, ਸੂਬਾ ਸਰਕਾਰ ਦੀਆਂ ਸਕੀਮਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਅਟਲ ਪੈਂਨਸ਼ਨ ਯੋਜਨਾ, ਪੇਮੈਂਟ ਅਤੇ ਹੋਰ ਸਪਾਂਸਰ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਸੇਵਿੰਗ ਅਤੇ ਇਨਵੈਸਟ, ਡਿਜੀਟਲ ਪੇਮੈਂਟ, ਐਮ.ਐਸ.ਐਮ.ਈ., ਏ.ਟੀ.ਐਮ., ਫਰਾਡ ਐਂਡ ਪਰੀਵੈਨਸ਼ਨ ਆਦਿ ਬਾਰੇ ਵੀ ਜਾਗਰੂਕਤਾ ਫੈਲਾਈ ਗਈ।
ਕੈਂਪ ਦੌਰਾਨ ਉਨ੍ਹਾਂ ਅਪੀਲ ਕੀਤੀ ਕਿ ਉਹ ਉਪਰੋਕਤ ਸਕੀਮਾਂ ਦਾ ਲਾਭ ਲੈਣ ਲਈ ਆਪਣੀਆਂ ਨੇੜਲੀਆਂ ਬੈਂਕਾਂ ਨਾਲ ਸੰਪਰਕ ਕਰਨ, ਉਨ੍ਹਾਂ ਨੂੰ ਬੈਂਕਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ।




