ਪਟਵਾਰੀਆਂ/ਕਾਨੂੰਗੋਆਂ ਦੀਆਂ ਖਾਲੀ ਆਸਾਮੀਆਂ ਲਈ ਦਰਖਾਸਤਾਂ ਦੀ ਮੰਗ
ਸਿਰਫ਼ ਰਿਟਾਇਰਡ ਪਟਵਾਰੀ ਅਤੇ ਕਾਨੂੰਗੋਆਂ ਰਾਹੀਂ ਭਰੀਆਂ ਜਾਣਗੀਆਂ ਇਹ ਆਸਾਮੀਆਂ-ਡਿਪਟੀ ਕਮਿਸ਼ਨਰ

ਮੋਗਾ, 27 ਮਈ: (Charanjit Singh)
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਪਟਵਾਰੀਆਂ ਦੀਆਂ ਖਾਲੀ ਪਈਆਂ ਆਸਾਮੀਆਂ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਰਾਹੀਂ ਭਰੀਆਂ ਜਾਣੀਆਂ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਨੂੰ 31/7/2023 ਤੱਕ ਠੇਕੇ ਦੇ ਆਧਾਰ ‘ਤੇ ਭਰਿਆ ਜਾਣਾ ਹੈ। ਜ਼ਿਲ੍ਹਾ ਮੋਗਾ ਵਿੱਚ ਪਟਵਾਰੀਆਂ/ਕਾਨੂੰਗੋਆਂ ਦੀਆਂ 109 ਆਸਾਮੀਆਂ ਭਰੀਆਂ ਜਾਣੀਆਂ ਹਨ। ਇਨ੍ਹਾਂ ਆਸਾਮੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਦਰਜ ਸ਼ਰਤਾਂ ਦੇ ਆਧਾਰ ਤੇ ਹੀ ਭਰਿਆ ਜਾਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਆਸਾਮੀਆਂ ਉੱਪਰ ਕੰਮ ਕਰਨ ਦੇ ਚਾਹਵਾਨ ਰਿਟਾਇਰਡ ਪਟਵਾਰੀ ਅਤੇ ਕਾਨੂੰਗੋ ਆਪਣੀਆਂ ਦਰਖਾਸਤਾਂ ਮਿਤੀ 10 ਜੂਨ, 2022 ਸ਼ਾਮ 5 ਵਜੇ ਤੱਕ ਜ਼ਿਲ੍ਹਾ ਮੋਗਾ ਦੀ ਸਦਰ ਕਾਨੂੰਗੋ ਸ਼ਾਖਾ, ਪਹਿਲੀ ਮੰਜ਼ਿਲ, ਬਲਾਕ-ਏ, ਕਮਰਾ ਨੰਬਰ 109, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਜਮ੍ਹਾਂ ਕਰਵਾ ਸਕਦੇ ਹਨ।




