WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸਰਦਾਰ ਵਰਿੰਦਰਪਾਲ ਸਿੰਘ ਵੱਲੋਂ ਵਰਕਸ਼ਾਪ ਵਿੱਚ ਮਾਵਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ।

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 27/05/2022 (Charanjit Singh) ਮਾਨਯੋਗ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਗੁਣਾਤਮਕ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਸਾਂਝੇ ਤੌਰ ‘ਤੇ ਦੱਸਿਆ ਕਿ ਅੱਜ ਦੀ ਇਸ ਵਰਕਸ਼ਾਪ ਨੂੰ ਸਫ਼ਲ ਬਣਾਉਣ ਲਈ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਪ੍ਰੀ-ਪ੍ਰਾਇਮਰੀ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਪੰਜਾਬ, ਜ਼ਿਲ੍ਹਾ, ਬਲਾਕ,ਕਲੱਸਟਰ ਅਤੇ ਸਕੂਲ ਪੱਧਰ ਦੇ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਦੁਆਰਾ ਵਟਸਐਪ, ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਮਾਧਿਅਮਾਂ ਰਾਹੀਂ ਵਿਸ਼ੇਸ਼ ਰੂਪ ਵਿੱਚ ਸੱਦਾ ਪੱਤਰ ਭੇਜਿਆ ਗਿਆ ਸੀ, ਜਿਸ ਦੇ ਨਤੀਜੇ ਵਜੋਂ ਅੱਜ ਦੀ ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਨੇ ਸ਼ਮੂਲੀਅਤ ਕੀਤੀ । ਅੱਜ ਦੀ ਇਸ ਵਰਕਸ਼ਾਪ ਵਿੱਚ ਮਾਵਾਂ ਨੂੰ ਵਿਦਿਆਰਥੀਆਂ ਦੀ ਸਕੂਲੀ ਸਿੱਖਿਆ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਯੋਗਦਾਨ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੇ ਨਾਲ-ਨਾਲ ਸਮਾਜਿਕ, ਮਾਨਸਿਕ, ਬੌਧਿਕ, ਸਰੀਰਕ, ਵਿੱਦਿਅਕ, ਨੈਤਿਕ, ਅਧਿਆਤਮਿਕ ਅਤੇ ਸਰਵਪੱਖੀ ਵਿਕਾਸ ਵਿੱਚ ਮਾਵਾਂ ਦੀ ਭੂਮਿਕਾ ਅਤੇ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵੀ ਇਸ ਵਰਕਸ਼ਾਪ ਨੇ ਵੱਡੀ ਭੂਮਿਕਾ ਨਿਭਾਈ ਹੈ। ਸੁੰਦਰ ਅਤੇ ਪੂਰਨ ਵਿਅਵਸਥਿਤ ਤਰੀਕੇ ਨਾਲ ਸਜਾਏ ਸਰਕਾਰੀ ਸਕੂਲਾਂ ਵਿੱਚ ਆਯੋਜਿਤ ਇਸ ਇੱਕ ਰੋਜ਼ਾ ਵਰਕਸ਼ਾਪ ‘ਚ ਪੁੱਜਣ ‘ਤੇ ਜਿੱਥੇ ਸਾਰੀਆਂ ਮਾਵਾਂ ਦਾ ਨਿਵੇਕਲੇ ਢੰਗ ਨਾਲ ਸਵਾਗਤ ਕੀਤਾ ਗਿਆ, ਉੱਥੇ ਹੀ ਸਾਰਿਆਂ ਲਈ ਸਕੂਲ ‘ਚ ਹਾਜ਼ਰੀ ਰਜਿਸਟਰ ਵੀ ਲਗਾਇਆ ਗਿਆ ਸੀ, ਤਾਂ ਜੋ ਮਾਵਾਂ ਬੱਚਿਆਂ ਨੂੰ ਰੋਜ਼ਾਨਾ ਸਕੂਲ ‘ਚ ਭੇਜਣ ਅਤੇ ਸਕੂਲ ਵਿੱਚ ਉਹਨਾਂ ਦੀ ਰੋਜ਼ਾਨਾ ਮੌਜੂਦਗੀ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਮਾਵਾਂ ਨਾਲ ਸਾਂਝੀ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮਾਵਾਂ ਨੂੰ ਹੱਥੀਂ ਤਿਆਰ ਸਹਾਇਕ ਸਕੂਲ ਸਮੱਗਰੀ ਸਬੰਧੀ ਸਿਖਲਾਈ ਵੀ ਦਿੱਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਵਿਖੇ ਕੰਮ ਕਰ ਰਹੀ ਪ੍ਰੀ-ਪ੍ਰਾਇਮਰੀ ਅਧਿਆਪਕਾ ਅਮਨਦੀਪ ਕੌਰ ਨੇ ਬਾਲ ਮਨੋਵਿਗਿਆਨ ਅਧਾਰਤ ਸਹਾਇਕ ਸਿੱਖਿਆ ਸਮੱਗਰੀ ਦੀ ਮਹੱਤਤਾ ਅਤੇ ਘਰ ਅਤੇ ਸਕੂਲ ਦੇ ਫਾਲਤੂ ਸਮਾਨ ਦੀ ਉਚਿਤ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਅੱਜ ਦੀ ਵਰਕਸ਼ਾਪ ਵਿੱਚ ਮਾਵਾਂ ਨੂੰ ਬੁਝਾਰਤਾਂ ਬਣਾਉਣੀਆਂ ਅਤੇ ਹੱਲ ਕਰਨਾ, ਮਾਵਾਂ ਦੀਆਂ ਵਿਅਕਤੀਗਤ ਅਤੇ ਸਮੂਹਿਕ ਮੁਕਾਬਲੇ ਅਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਜੋ ਸਭਨਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ , ਜਿੰਨ੍ਹਾਂ ਰਾਹੀਂ ਵਿਦਿਆਰਥੀ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਗਣਿਤ, ਪੰਜਾਬੀ, ਅੰਗਰੇਜ਼ੀ ਅਤੇ ਵਾਤਾਵਰਨ ਆਦਿ ਵਿਸ਼ਿਆਂ ਪ੍ਰਤੀ ਜਾਗਰੂਕਤਾ ਦਾ ਸੰਕਲਪ ਵੀ ਸਾਕਾਰ ਹੁੰਦਾ ਹੈ। ਇਸ ਮੌਕੇ ਵਿਦਿਆਰਥੀਆਂ ਦੀਆਂ ਮਾਵਾਂ ਵੱਲੋਂ ਬਣੇ ਮਾਸਕ ਅਤੇ ਘਰੇਲੂ ਵਸਤੂਆਂ ਅਤੇ ਦੂਸਰੀ ਉਪਯੋਗੀ ਸਮੱਗਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਸਾਰਿਆਂ ਨੇ ਬੜੀ ਦਿਲਚਸਪੀ ਅਤੇ ਉਤਸ਼ਾਹ ਨਾਲ ਭਾਗ ਲਿਆ, ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਜੇਤੂ ਪੂਜੀਸ਼ਨਾਂ ਹਾਸਿਲ ਕਰਨ ਵਾਲੀਆਂ ਮਾਵਾਂ ਨੂੰ ਸਕੂਲ ਪ੍ਰਬੰਧਕ ਕਮੇਟੀ, ਸਕੂਲ ਸਟਾਫ਼ ਅਤੇ ਸਿੱਖਿਆ ਅਧਿਕਾਰੀਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਆਉਣ ਵਾਲੇ ਸਮੇਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੀ ਤਿਆਰੀ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਵਿਦਿਆਰਥੀਆਂ ਲਈ ਆਈਡੀਆ ਕਾਰਡਾਂ ਰਾਹੀਂ ਆਪਣੇ ਆਪ ਨੂੰ ਕਿਵੇਂ ਰਚਨਾਤਮਕ ਅਤੇ ਸਰਗਰਮ ਰੱਖਿਆ ਜਾਵੇ ਵਿਸ਼ੇ ਸਬੰਧੀ ਵਿਚਾਰ ਚਰਚਾ ਵੀ ਅੱਜ ਦੀ ਵਰਕਸ਼ਾਪ ਦਾ ਮੁੱਖ ਉਦੇਸ਼ ਸੀ। ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਮਨਮੀਤ ਸਿੰਘ ਰਾਏ ਅਤੇ ਸਹਾਇਕ ਕੋਆਰਡੀਨੇਟਰ ਬਲਦੇਵ ਰਾਮ ਨੇ ਕਿਹਾ ਕਿ ਨਿਪੁੰਨ ਭਾਰਤ ਮਿਸ਼ਨ ਤਹਿਤ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਨਾਲ ਜੋੜਨ ਲਈ ਵਿਭਾਗੀ ਨੀਤੀਆਂ ਅਤੇ ਹਦਾਇਤਾਂ ਦੀ ਸਹੀ ਵਰਤੋਂ ਅਤੇ ਪਾਲਣਾ ਕਰਨਾ ਜ਼ਰੂਰੀ ਹੈ ਜਿਸ ਵਿੱਚ ਇਹ ਵਰਕਸ਼ਾਪ ਪੂਰੀ ਤਰ੍ਹਾਂ ਸਫਲ ਰਹੀ ਹੈ , ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਮੁੱਚੇ ਨਿਰੰਤਰ ਮੁਲਾਂਕਣ ਅਤੇ ਸਿੱਖਿਆ ਵਿੱਚ ਰੁਚੀ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਨਾਲ ਗਤੀਵਿਧੀ ਆਧਾਰਿਤ ਅਧਿਆਪਨ ਨੂੰ ਜੋੜਨ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਸੋਸ਼ਲ ਮੀਡੀਆ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ਨੇ ਦੱਸਿਆ ਕਿ ਆਉਣ ਵਾਲੀਆਂ ਜੂਨ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿੱਚ ਵੀ ਵਿਦਿਆਰਥੀਆਂ ਨੂੰ ਆਪਣੀ ਨਿੱਜੀ ਸਿਹਤ ਦਾ ਖਿਆਲ ਰੱਖਣ ਅਤੇ ਆਪਣੇ ਆਪ ਨੂੰ ਸਕੁਲੀ ਪਾਠਕ੍ਰਮ ਨਾਲ ਜੋੜਨ ਦੇ ਨਾਲ-ਨਾਲ ਵੱਧ ਰਹੀ ਗਰਮੀ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬੀਮਾਰੀਆਂ ਤੋਂ ਸੁਵੇਤ ਰਹਿਣ ਲਈ ਪ੍ਰੇਰਿਤ ਕੀਤਾ । ਸਿੱਖਣ ਸਿਖਉਣ ਦੀ ਪ੍ਰਕਿਰਿਆ ਅਤੇ ਉੱਚ ਮਿਆਰੀ ਅਧਿਆਪਨ ਤਕਨੀਕਾਂ ਅਤੇ ਸਰੋਤਾਂ ਦੀ ਢੁਕਵੀਂ ਵਰਤੋਂ ਰਾਹੀਂ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਲਿਆਉਣ ਲਈ ਕਰਵਾਈ ਗਈ ਇਹ ਵਰਕਸ਼ਾਪ ਵਿਦਿਆਰਥੀਆਂ ਦੇ ਵਿਕਾਸ ਵਿੱਚ ਨਿਰਣਾਇਕ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਅੱਜ ਦੀ ਵਰਕਸ਼ਾਪ ਨਾਲ ਸਬੰਧਤ ਵੀਡੀਓਜ਼, ਪੋਸਟਰ ਅਤੇ ਤਸਵੀਰਾਂ ਵੱਖ-ਵੱਖ ਸਕੂਲਾਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਦਿਨ ਭਰ ਸਾਂਝੀਆਂ ਕੀਤੀਆਂ ਗਈਆਂ, ਜੋ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਸਹਾਈ ਹੋ ਰਹੀਆਂ ਹਨ।

Fast News Punjab

Related Articles

Back to top button