ਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦੇ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦੇ ਠੇਕੇ ਦੀ ਬੋਲੀ 30 ਮਈ ਨੂੰ

ਮੋਗਾ, 29 ਮਈ ( Charanjit Singh ) ਤਹਿਸੀਲਦਾਰ ਨਿਹਾਲ ਸਿੰਘ ਵਾਲਾ ਸ੍ਰੀ ਦੀਪਕ ਸ਼ਰਮਾ ਨੇ ਦੱਸਿਆ ਕਿ ਮਿਤੀ 30 ਮਈ 2022 ਨੂੰ ਸਵੇਰੇ 11 ਵਜੇ ਇਸ ਦਫ਼ਤਰ ਵਿਖੇ ਸਾਲ 2022-2023 ਮਿਤੀ 01/6/2022 ਤੋਂ 31/03/2023 ਤੱਕ ਦਾ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦਾ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦਾ ਠੇਕਾ ਦਿੱਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੋਈ ਵੀ ਵਿਅਕਤੀ ਹਾਜ਼ਰ ਹੋ ਕੇ ਬੋਲੀ ਦੇ ਸਕਦਾ ਹੈ। ਬੋਲੀ ਦੇਣ ਵਾਲੇ ਵਿਅਕਤੀ ਨੂੰ 15 ਹਜ਼ਾਰ ਰੁਪਏ ਦੀ ਰਾਸ਼ੀ ਬਤੌਰ ਜਮਾਨਤ ਜਮ੍ਹਾਂ ਕਰਵਾਉਣੀ ਹੋਵੇਗੀ । ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਬੋਲੀ ਦੇਣ ਵਾਲੇ ਵਿਅਕਤੀ ਨੂੰ ਮੌਕੇ ‘ਤੇ ਬੋਲੀ ਦੀ 25 ਪ੍ਰਤੀਸ਼ਤ ਰਕਮ ਤੁਰੰਤ ਜਮ੍ਹਾਂ ਕਰਵਾਉਣੀ ਪਵੇਗੀ।
ਉਨ੍ਹਾਂ ਦੱਸਿਆ ਕਿ ਜੇਕਰ ਬੋਲੀ ਦੇਣ ਸਬੰਧੀ ਕਿਸੇ ਵਿਅਕਤੀ ਨੇ ਕਿਸੇ ਵੀ ਕਿਸਮ ਦੀ ਜਾਣਕਾਰੀ ਲੈਣੀ ਹੋਵੇ ਤਾਂ ਉਹ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਹਾਜ਼ਰ ਹੋ ਕੇ ਜਾਣਕਾਰੀ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਾਕੀ ਸ਼ਰਤਾਂ ਮੌਤੇ ‘ਤੇ ਦੱਸੀਆਂ ਜਾਣਗੀਆਂ।




