ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਮੁਕਾਬਲੇ ਦੀ ਪ੍ਰੀਖਿਆ ਦਾ ਸਫਲਤਾਪੂਰਵਕ ਸੰਚਾਲਨ ਕੀਤਾ ਗਿਆ :- ਸੁਸ਼ੀਲ ਕੁਮਾਰ ਤੁਲੀ

ਮੋਗਾ (29/05/2022) (Charanjit Singh) : ਪੰਜਾਬ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਬਣੀ ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਅਧੀਨ ਚੱਲ ਰਹੇ 10 ਮੈਰੀਟੋਰੀਅਸ ਸਕੂਲਾਂ ਵਿੱਚ ਸੈਸ਼ਨ 2022-23 ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਦਾਖਲੇ ਲਈ ਅੱਜ ਮੁਕਾਬਲੇ ਦੀ ਪ੍ਰੀਖਿਆ ਅੱਜ 29 ਮਈ ਨੂੰ ਉੱਚ ਪੱਧਰੀ ਵਿਭਾਗੀ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਕੀਤੀ ਗਈ। ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਗਿਆ ਸਿੁ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਸ਼ੀਲ ਕੁਮਾਰ ਤੁਲੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕੜ ਨੇ ਦੱਸਿਆ ਕਿ ਅੱਜ ਮੋਗਾ ਜ਼ਿਲ੍ਹੇ ਵਿੱਚ ਤਿੰਨ ਪ੍ਰੀਖਿਆ ਕੇਂਦਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ, ਭੁਪਿੰਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਮੈਰੀਟੋਰੀਅਸ ਸੁਸਾਇਟੀ ਪੰਜਾਬ ਦੇ ਸੂਬਾਈ ਡਾਇਰੈਕਟਰ ਡਾ: ਮਨਿੰਦਰ ਸਿੰਘ ਸਰਕਾਰੀਆ ਦੀ ਯੋਗ ਅਗਵਾਈ ਹੇਠ ਕੁੱਲ 699 ਵਿਦਿਆਰਥੀਆਂ ਨੇ ਆਪਣਾ ਭਵਿੱਖ ਤੈਅ ਕਰਨ ਲਈ ਇਸ ਪ੍ਰੀਖਿਆ ਵਿੱਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਅੱਜ ਦੀ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜਿੱਥੇ ਵਿਭਾਗੀ ਹਦਾਇਤਾਂ ਅਨੁਸਾਰ ਪਹਿਲਾਂ ਹੀ ਤਿਆਰੀਆਂ ਕਰ ਲਈਆਂ ਗਈਆਂ ਸਨ, ਉੱਥੇ ਹੀ ਵੱਖ-ਵੱਖ ਸਿੱਖਿਆ ਅਧਿਕਾਰੀਆਂ, ਵਿਭਾਗੀ ਸਟਾਫ਼ ਅਤੇ ਅਧਿਆਪਕਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਸਨ।ਅੱਜ ਦੀ ਇਸ ਪ੍ਰਤੀਯੋਗੀ ਪ੍ਰੀਖਿਆ ਲਈ ਵਿਸ਼ੇਸ਼ ਤੌਰ ‘ਤੇ ਅਬਜਰਵਰ ਨਿਯੁਕਤ ਰਾਜੇਸ਼ ਪਾਲ ਅਤੇ ਸੁਨੀਤ ਇੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਾਰੇ 10 ਮੈਰੀਟੋਰੀਅਸ ਸਕੂਲਾਂ ਵਿੱਚ ਸੈਸ਼ਨ 2022-23 ਦੀ ਦਾਖਲਾ ਪ੍ਰੀਖਿਆ ਵਿੱਚ ਬੈਠਣ ਵਾਲੇ ਉਮੀਦਵਾਰਾਂ ਲਈ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ। ਪ੍ਰੀਖਿਆ ਕੇਂਦਰ ਵਿੱਚ ਕਿਸੇ ਵੀ ਕਿਸਮ ਦੇ ਇਲੈਕਟ੍ਰਾਨਿਕ ਯੰਤਰ ਜਿਵੇਂ ਕਿ ਮੋਬਾਈਲ ਫੋਨ, ਪੇਜਰ, ਕੈਲਕੁਲੇਟਰ ਦੀ ਆਗਿਆ ਨਹੀਂ ਸੀ ਉਨ੍ਹਾਂ ਦੱਸਿਆ ਕਿ ਜਿਹੜੇ ਉਮੀਦਵਾਰ ਅੱਜ ਦੇ ਦਾਖਲਾ ਟੈਸਟ ਵਿੱਚ ਸਫ਼ਲਤਾ ਪ੍ਰਾਪਤ ਕਰਦਿਆਂ ਯੋਗਤਾ ਪੂਰੀ ਕਰਨਗੇ, ਉਹ ਵਿਭਾਗੀ ਹਦਾਇਤਾਂ ਅਨੁਸਾਰ ਕਾਊਂਸਲਿੰਗ ਵਿੱਚ ਸ਼ਾਮਲ ਹੋਣਗੇ, ਉਨ੍ਹਾ ਵਿਦਿਆਰਥੀਆਂ ਨੂੰ ਕਾਊਂਸਲਿੰਗ ਸਮੇਂ ਇਹ ਰੋਲ ਨੰਬਰ ਅਤੇ ਐਡਮਿਟ ਕਾਰਡ ਵੀ ਆਪਣੇ ਨਾਲ ਲਿਆਉਣਾ ਲਾਜ਼ਮੀ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੀਖਿਆ ਕੰਟਰੋਲਰ ਜਸਵਿੰਦਰ ਸਿੰਘ, ਮਨਜੀਤ ਕੌਰ , ਕੁਲਵੰਤ ਸਿੰਘ ਕਲਸੀ ਵਿਸ਼ੇਸ਼ ਦਸਤੇ ਵਿੱਚ ਰਵਿੰਦਰਪਾਲ ਸਿੰਘ ਹਰਸਿਮਰਨ ਸਿੰਘ, ਜੋਤੀ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ਹਾਜ਼ਰ ਸਨ।




