ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀਆਂ ਮੁਫ਼ਤ ਕੋਚਿੰਗ ਕਲਾਸਾਂ ਲਈ ਹੁਣ 5 ਜੂਨ ਤੱਕ ਕੀਤਾ ਜਾ ਸਕਦੈ ਅਪਲਾਈ
ਡਿਪਟੀ ਕਮਿਸ਼ਨਰ ਨੇ ਕੀਤੀ ਵਿਭਾਗਾਂ ਨਾਲ ਮੀਟਿੰਗ, ਕਿਹਾ ਮੋਗਾ ਦੇ ਨੌਜਵਾਨਾਂ ਨੂੰ ਉੱਚੇ ਅਹੁਦਿਆਂ ਉੱਪਰ ਦੇਖਣਾ ਮੇਰੀ ਇੱਛਾ

ਮੋਗਾ, 31 ਮਈ ( Charanjit Singh ) ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵਲੋਂ ਲੋੜਵੰਦ ਕਾਬਿਲ ਵਿਦਿਆਰਥੀਆਂ ਲਈ ਯੂ.ਪੀ.ਐੱਸ.ਸੀ/ ਭਾਰਤੀ ਪ੍ਰਸ਼ਾਸ਼ਕੀ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਕੋਚਿੰਗ ਕਲਾਸਾਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ, ਚਨਾਬ ਜੇਹਲਮ ਬਿਲਡਿੰਗ, ਤੀਜੀ ਮੰਜ਼ਿਲ ਵਿਖੇ ਬਹੁਤ ਹੀ ਜਲਦ ਚਲਾਈਆਂ ਜਾਣਗੀਆਂ।
ਇਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ।ਇਸ ਮੀਟਿੰਗ ਵਿੱਚ ਉਨਾਂ ਨਾਲ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਅਫ਼ਸਰ ਸ੍ਰੀਮਤੀ ਪਰਮਿੰਦਰ ਕੌਰ, ਜ਼ਿਲਾ ਵਿਕਾਸ ਫੈਲੋ ਸ੍ਰੀ ਰਵੀ ਤੇਜਾ, ਕਰੀਅਰ ਕਾਊਂਸਲਰ ਬਲਰਾਜ ਸਿੰਘ ਖਹਿਰਾ, ਲਬਾਸਨਾ ਆਈ.ਏ.ਐਸ. ਇਸਟੀਚਿਊਟ ਮੋਗਾ ਦੇ ਡਾਇਰੈਕਟਰ ਸ੍ਰੀ ਜਤਿਨ ਬਜਾਜ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਉਨਾਂ ਕਿਹਾ ਕਿ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਬਾਸਨਾ ਇੰਸਟੀਚਿਊਟ ਦੇ ਡਾਇਰੈਕਟਰ ਸ੍ਰੀ ਜਤਿਨ ਬਜਾਜ ਅਤੇ ਵੱਖ ਵੱਖ ਵਿਸ਼ਿਆਂ ਵਿੱਚ ਤਜਰਬੇਕਾਰ ਸਟਾਫ਼ ਵੱਲੋਂ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਇਨਾਂ ਕੋਚਿੰਗ ਕਲਾਸਾਂ ਦੇ ਵਿਦਿਆਰਥੀਆਂ ਨੂੰ ਚੰਗੇ ਅਤੇ ਪ੍ਰਭਾਵਸ਼ਾਲੀ ਨਤੀਜੇ ਮਿਲ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਮੋਗਾ ਨਾਲ ਸਬੰਧਤ ਯੂ.ਪੀ.ਐਸ.ਸੀ. ਪ੍ਰੀਖਿਆ ਦੀ ਮੁਫ਼ਤ ਤਿਆਰੀ ਕਰਨ ਦੇ ਚਾਹਵਾਨ ਵਿਦਿਆਰਥੀ ਹੁਣ 5 ਜੂਨ, 2022 ਤੱਕ http://tinyurl.com/ExamUPSC ਲਿੰਕ ਉੱਤੇ ਅਪਲਾਈ ਕਰ ਸਕਦੇ ਹਨ ਜਾਂ ਫਿਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਦਫ਼ਤਰ ਨਾਲ ਨੰਬਰ 62392-66860 ਉੱਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਚਲਾਈਆਂ ਜਾਣ ਵਾਲੀਆਂ ਇਨ੍ਰਾਂ ਕੋਚਿੰਗ ਕਲਾਸਾਂ ਦੇ ਸਬੰਧ ਵਿੱਚ ਲੰਬਾ ਵਿਚਾਰ ਵਟਾਂਦਰਾ ਕੀਤਾ। ਉਨਾਂ ਕਿਹਾ ਕਿ ਇਹ ਉਨਾਂ ਦੀ ਦਿਲੀ ਇੱਛਾ ਹੈ ਕਿ ਉਹ ਜ਼ਿਲਾ ਮੋਗਾ ਦੇ ਨੌਜਵਾਨਾਂ ਨੂੰ ਉਚੇ ਅਹੁਦਿਆਂ ਤੇ ਬੈਠਿਆ ਦੇਖਣ। ਮੀਟਿੰਗ ਵਿੱਚ ਉਨਾਂ ਆਪਣੀ ਜਿੰਦਗੀ ਦੇ ਨਿੱਜੀ ਤਜ਼ਰਬਿਆਂ ਬਾਰੇ ਦੱਸਿਆ ਕਿ ਕਿਵੇਂ ਉਨਾਂ ਇੱਕ ਛੋਟੇ ਜਿਹੇ ਸ਼ਹਿਰ ਧੂਰੀ ਤੋਂ ਉੱਠ ਕੇ ਇਸ ਉੱਚੇ ਮੁਕਾਮ ਨੂੰ ਹਾਸਲ ਕੀਤਾ।
ਉਹਨਾਂ ਕਿਹਾ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਸਰਕਾਰੀ ਆਸਾਮੀਆਂ/ਪ੍ਰਾਇਵੇਟ ਆਸਾਮੀਆਂ/ਰੋਜ਼ਗਾਰ ਸਬੰਧੀ ਸੂਚਨਾ/ਵੱਖ-ਵੱਖ ਵਿਭਾਗਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਦੀ ਜਾਣਕਾਰੀ ਬੇਰੋਜ਼ਗਾਰ ਨੌਜਵਾਨਾਂ ਤੱਕ ਪਹੁੰਚਾਉਣ ਲਈ ਸ਼ੋਸਲ ਮੀਡੀਆ ਅਕਾਊਂਟ ਚਲਾਏ ਜਾ ਰਹੇ ਹਨ। ਬੇਰੁਜ਼ਗਾਰਾਂ ਨੂੰ ਚਾਹੀਦਾ ਹੈ ਕਿ ਉਹ ਇਨਾਂ ਅਕਾਊਂਟਸ https://www.facebook.com/




