ਸੱਚਖੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ।
ਸਕੂਲ ਚੇਅਰਮੈਨ ਗੁਰਜੀਤ ਸਿੰਘ ਗਾਹਲਾ ਵੱਲੋਂ ਭਵਿੱਖ ਵਿੱਚ ਹੋਰ ਤਰੱਕੀਆਂ ਕਰਨ ਦੀ ਕਾਮਨਾ

ਸੱਚਖੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ।
Your message has been sent
ਮੋਗਾ 4 ਜੂਨ ( ਚਰਨਜੀਤ ਸਿੰਘ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ 8ਵੀਂ ਜਮਾਤ ਦੇ ਨਤੀਜੇ ਚ ਸੱਚਖੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਸਕੂਲ ਦੇ ਚੇਅਰਮੈਨ ਸ. ਗੁਰਜੀਤ ਸਿੰਘ ਗਾਹਲਾ ਨੇ ਦੱਸਿਆ ਕਿ 21 ਵਿਦਿਆਰਥੀਆਂ ਵਿਚੋਂ 21 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਜਿਸ ਦੌਰਾਨ ਨਵਦੀਪ ਕੌਰ, ਅਰਸ਼ਨੂਰ ਕੌਰ ਨੇ 575/600 ਅੰਕ ਪ੍ਰਾਪਤ ਕਰਕੇ ਪਹਿਲਾਂ ਅਤੇ ਹਰਮਨਪ੍ਰੀਤ ਕੌਰ ਨੇ 574/600 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕੋਮਲਪ੍ਰੀਤ ਕੌਰ ਤੇ ਪਰਮਪ੍ਰੀਤ ਕੌਰ ਨੇ 570/600 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ ਅਤੇ ਇਹਨਾਂ ਬੱਚਿਆਂ ਨੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ.ਗੁਰਪਰਸਨ ਸਿੰਘ ਨੇ ਅਤੇ ਸਕੂਲ ਸਟਾਫ਼ ਨੇ ਬੱਚਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਨੇ ਆਖਿਆ ਕਿ ਇਹ ਸਫ਼ਲਤਾ ਬੱਚਿਆਂ ਦੀ ਮਿਹਨਤ ਅਤੇ ਸਟਾਫ਼ ਦੇ ਸਹਿਯੋਗ ਸਦਕਾ ਸੰਭਵ ਹੋਈ ਹੈ। ਸਕੂਲ ਦੇ ਚੇਅਰਮੈਨ ਸ. ਗੁਰਜੀਤ ਸਿੰਘ ਜੀ ਨੇ ਵੀ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਉਜਵਲ ਭਵਿੱਖ ਦੀ ਕਾਮਨਾ ਕੀਤੀ। ਮੋਗਾ ਤੋਂ ਚਰਨਜੀਤ ਸਿੰਘ ਦੀ ਸਪੈਸ਼ਲ ਰਿਪੋਰਟ





