WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਵਿਸ਼ਵ ਹੁਨਰ ਮੁਕਾਬਲਿਆਂ ਦੇ ਦੂਸਰੇ ਪੜਾਅ ਤਹਿਤ ਜਿਊਲਰੀ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ

ਮਿਸ਼ਨ ਦਾ ਮੁੱਖ ਮੰਤਵ ਨੌਜਵਾਨਾਂ ਲਈ ਹੁਨਰ ਹਾਸਲ ਕਰਨ ਦੇ ਨਿਰੰਤਰ ਮੌਕੇ ਪੈਦਾ ਕਰਨਾ-ਵਧੀਕ ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 26 ਅਗਸਤ ( Charanjit Singh )
ਪੰਜਾਬ ਹੁਨਰ ਵਿਕਾਸ ਮਿਸ਼ਨ ਜਿੱਥੇ ਬਿਨ੍ਹਾਂ ਹੁਨਰ ਵਾਲੇ ਬੱਚਿਆਂ ਨੂੰ ਹੁਨਰ ਮੁਹੱਈਆ ਕਰਵਾ ਰਿਹਾ ਹੈ ਉੱਥੇ ਹੁਨਰਮੰਦ ਬੱਚਿਆਂ ਦੇ ਹੁਨਰ ਨੂੰ ਅੱਗੇ ਲਿਜਾਣ ਲਈ ਵੀ ਹਰ ਸੰਭਵ ਉਪਰਾਲੇ ਕਰ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਆਪਣੇ ਹੁਨਰ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ ਅਤੇ ਉਹ ਆਪਣੇ ਹੁਨਰ ਜਰੀਏ ਆਮ ਲੋਕਾਂ ਨੂੰ ਚੰਗੀਆਂ ਸੇਵਾਵਾਂ ਦੇ ਸਕਣ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸੇ ਮਕਸਦ ਤਹਿਤ ਅੱਜ ਸਟੇਟ ਪੱਧਰੀ, ਵਿਸ਼ਵ ਹੁਨਰ ਮੁਕਾਬਲਿਆਂ ਦੇ ਦੂਸਰੇ ਪੜ੍ਹਾਅ ਤਹਿਤ ਜਿਊਲਰੀ ਦੇ ਰਾਜ ਪੱਧਰੀ ਮੁਕਾਬਲੇ ਮੋਗਾ ਵਿਖੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਆਪਣੇ ਹੁਨਰ ਨੂੰ ਤਰਾਸ਼ ਕੇ ਆਪਣੇ ਭਵਿੱਖ ਨੂੰ ਚੰਗਾ ਬਣਾ ਕੇ ਅਤੇ ਆਪਣੀ ਜਿੰਦਗੀ ਨੂੰ ਬਦਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਮੁੱਖ ਮੰਤਵ ਪੰਜਾਬ ਦੇ ਨੌਜਵਾਨਾਂ ਲਈ ਉਨ੍ਹਾਂ ਦੀ ਪਸੰਦ ਦੇ ਹੁਨਰ ਨੂੰ ਹਾਸਲ ਕਰਨ ਲਈ ਨਿਰੰਤਰ  ਮੌਕੇ ਪੈਦਾ ਕਰਨਾ ਹੈ ਤਾਂ ਕਿ ਉਨ੍ਹਾਂ ਨੂੰ ਆਪਣੀ ਰੋਜ਼ੀ ਰੋਟੀ ਕਮਾਉਣ ਅਤੇ ਚੰਗੇ ਭਵਿੱਖ ਬਣਾਉਣ ਦੇ ਸਥਾਈ  ਸਾਧਨ ਮਿਲ ਸਕਣ।
ਸਰਾਫ਼ਾ ਬਾਜ਼ਾਰ ਵਿੱਚ ਕਰਵਾਏ ਗਏ ਇਹ ਹੁਨਰ ਮੁਕਾਬਲਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਸ਼ਰਾਫ਼ਾ ਬਜ਼ਾਰ ਐਸੋਸੀਏਸ਼ਨ ਮੋਗਾ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
ਜ਼ਿਲ੍ਹਾ ਇੰਚਾਰਜ ਹੁਨਰ ਵਿਕਾਸ ਮਿਸ਼ਨ ਮੋਗਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਵਿੱਚ ਜਿਊਲਰੀ ਦੇ ਹੁਨਰਮੰਦਰ ਕਾਰੀਗਰਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਹਨੀ ਜੌੜਾ ਪਹਿਲੇ ਸਥਾਨ ਤੇ, ਯੁਵਰਾਜ ਸਿੰਘ ਦੂਸਰੇ ਸਥਾਨ ਤੇ ਅਤੇ ਰਾਮਨਰਾਇਨ ਸਿੰਘ ਤੀਜੇ ਸਥਾਨ ਤੇ ਰਹੇ। ਉਨ੍ਹਾਂ ਕਿਹਾ ਕਿ ਇਹ ਕਾਰੀਗਰ ਹੁਣ  ਰਿਜਨਲ/ਨੈਸ਼ਨਲ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਮੁਕਾਬਲਿਆਂ ਉਪਰੰਤ ਸਰਾਫ਼ਾ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਬਲਵੀਰ ਸਿੰਘ ਅਤੇ ਮੈਂਬਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਦਾ ਇਸ ਉੱਦਮ ਲਈ ਸਨਮਾਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਊਰੀ ਮੈਂਬਰ ਬਲਵੀਰ ਸਿੰਘ ਪ੍ਰਧਾਨ ਸਰਾਫ਼ਾ ਬਾਜ਼ਾਰ, ਨਵੀਨ ਕੁਮਾਰ ਪਾਲੀ ਜਵੈਲਰ, ਮਿਸ ਅਮਨੀਦਪ ਕੌਰ ਮੋਗਾ ਹਾਜ਼ਰ ਸਨ।
Fast News Punjab

Related Articles

Back to top button