WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਬਾਗਬਾਨੀ ਨਾਲ ਜੁੜੇ ਕਿਸਾਨ ਫ਼ਸਲਾਂ ਦੀ ਸਾਂਭ-ਸੰਭਾਲ ਲਈ ਖੇਤ ਵਿੱਚ ਹੀ ਬਣਾ ਸਕਣਗੇ ਆਨ ਫਾਰਮ ਕੋਲਡ ਰੂਮ

3 ਮੀਟ੍ਰਿਕ ਟਨ ਸਮਰੱਥਾ ਵਾਲੇ ਇਸ ਕੋਲਡ ਰੂਮ ਲਈ ਸਰਕਾਰ ਦੇਵੇਗੀ ਭਾਰੀ ਸਬਸਿਡੀ-ਮਲਕੀਤ ਸਿੰਘ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 11 ਜੂਨ ( Charanjit Singh ) ਬਾਗਬਾਨੀ ਵਿਭਾਗ, ਪੰਜਾਬ ਰਾਜ ਵਿੱਚ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਬਦਲ ਵਜੋਂ ਬਾਗਬਾਨੀ ਫਸਲਾਂ ਜਿਵੇਂ ਕਿ ਫ਼ਲ, ਸਬਜ਼ੀਆਂ ਅਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜਿਮੀਦਾਰਾਂ ਦੀ ਭਲਾਈ ਵਾਸਤੇ ਕਈ ਸਕੀਮਾਂ ਲਾਗੂ ਕਰਕੇ ਉਤਸ਼ਾਹਿਤ ਕਰਦਾ ਆ ਰਿਹਾ ਹੈ ਤਾਂ ਕਿ ਰਾਜ ਵਿੱਚ ਖੇਤੀ ਵਿਭਿੰਨਤਾ ਅਧੀਨ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਈ ਜਾ ਸਕੇੇ, ਸਗੋਂ ਰਾਜ ਦੇ ਕੁਦਰਤੀ ਸੋਮਿਆਂ ਜਿਵੇਂ ਕਿ ਮਿੱਟੀ, ਪਾਣੀ ਆਦਿ ਦੀ ਸੰਭਾਲ ਵੀ ਕੀਤੀ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਹਾਇਕ ਡਾਇਰੈਕਟਰ ਬਾਗਬਾਨੀ ਮੋਗਾ ਸ੍ਰੀ ਮਲਕੀਤ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਮੁੱਖ ਰੱਖਦੇ ਹੋਏ ਬਾਗਬਾਨੀ ਵਿਭਾਗ ਵੱਲੋਂ ਫ਼ਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਖਾਸ ਤੌਰ `ਤੇ ਛੋਟੇ ਅਤੇ ਸੀਮਾਂਤ ਜਿਮੀਦਾਰਾਂ ਲਈ ਉਨ੍ਹਾਂ ਦੇ ਖੇਤਾਂ ਵਿੱਚ ਹੀ ਛੋਟੇ ਕੋਲਡ ਰੂਮ (ਆਨ ਫਾਰਮ ਕੋਲਡ ਰੂਮ) ਸਕੀਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪਾਸ ਕਰਵਾਈ ਗਈ ਹੈ।
ਇਸ ਸਕੀਮ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਕੋਲਡ ਰੂਮ ਜਿਸ ਦੀ ਸਮਰੱਥਾ ਲਗਭਗ 3 ਮੀਟ੍ਰਿਕ ਟਨ ਹੈ, ਵਿੱਚ ਲਗਭਗ ਸਾਰੀਆਂ ਹੀ ਬਾਗਬਾਨੀ ਫ਼ਸਲਾਂ ਵੱਖ-ਵੱਖ ਤਾਮਪਾਨ ਅਤੇ ਨਮੀ `ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫ਼ਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲੈ ਕੇ ਜਾ ਸਕਦਾ ਹੈ, ਜਿਸ ਨਾਲ ਮਾਰਕੀਟ ਵਿੱਚ ਕਿਸਾਨ ਆਪਣੀ ਫ਼ਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਆਮਦਨ ਵਿੱਚ ਵਾਧਾ ਵੀ ਕਰ ਸਕਦਾ ਹੈ।ਇਸ ਸਕੀਮ ਅਧੀਨ ਆਨ ਫਾਰਮ ਕੋਲਡ ਰੂਮ ਬਣਾਉਣ `ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ।
ਸਹਾਇਕ ਡਾਇਰੈਕਟਰ ਬਾਗਬਾਨੀ ਨੇ ਸਮੂਹ ਜਿਮੀਦਾਰਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਆਪਣੇ ਬਲਾਕ/ਜਿ਼ਲ੍ਹਾ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Fast News Punjab

Related Articles

Back to top button