WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਟੀਚਰ ਫੈਸਟ ਠਾਠ ਬਾਠ ਨਾਲ ਸਮਾਪਤ, ਗੁਰਦੀਪ ਕੌਰ ਅਤੇ ਸੰਜੀਵ ਕੁਮਾਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦੇ ਜੇਤੂ ਬਣੇ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 27/08/2021 ( Charanjit Singh ) ਅੱਜ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਮਾਣਯੋਗ ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਭਰ ਦੇ ਸਕੂਲਾਂ ਵਿਚ ਟੀਚਰ ਫੈਸਟ ਦਾ ਆਯੋਜਨ ਕੀਤਾ ਗਿਆ ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਸ਼ੀਲ ਨਾਥ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕਡ਼ ਦੀ ਸੁਯੋਗ ਅਗਵਾਈ ਵਿੱਚ ਆਯੋਜਿਤ ਕੀਤੇ ਗਏ ਜਿਸ ਵਿੱਚ ਜ਼ਿਲ੍ਹਾ ਮੈਂਟਰ ਅਤੇ ਬਲਾਕ ਮੈਂਟਰ ਦੀ ਟੀਮ ਨੇ ਪਿਛਲੇ ਦਿਨਾਂ ਤੋਂ ਬਿਹਤਰੀਨ ਤਿਆਰੀਆਂ ਕੀਤੀਆਂ ਹੋਈਆਂ ਸਨ । ਅੱਜ ਦੇ ਇਹ ਮੁਕਾਬਲੇ ਮੋਗਾ ਦੇ ਸਰਕਾਰੀ ਹਾਈ ਸਕੂਲ ਲੰਢੇ ਕੇ ਵਿਖੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੇ ਮੁਕਾਬਲੇ ਆਯੋਜਿਤ ਕੀਤੇ ਗਏ । ਜਿਨ੍ਹਾਂ ਵਿੱਚ ਇਨ੍ਹਾਂ ਵਿਸ਼ਿਆਂ ਦੇ ਬਲਾਕ ਪੱਧਰੀ ਪਹਿਲੇ , ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਅਧਿਆਪਕਾਂ ਨੇ ਹਿੱਸਾ ਲਿਆ।ਅੱਜ ਦੇ ਇਨ੍ਹਾਂ ਵਿਚ ਮੁਕਾਬਲਿਆਂ ਵਿਚ ਜ਼ਿਲ੍ਹਾ ਮੈਂਟਰ ਸੁਖਜਿੰਦਰ ਸਿੰਘ, ਬਲਾਕ ਮੈਂਟਰ ਨਵਦੀਪ ਸਿੰਘ,ਹੈੱਡਮਾਸਟਰ ਛਿੰਦਰਪਾਲ ਸਿੰਘ ,ਨਿਰਵੈਰ ਸਿੰਘ, ਰਾਹੁਲ ਕੁਮਾਰ, ਵਿਕਾਸ ਚੋਪੜਾ, ਪ੍ਰਿੰਸੀਪਲ ਭੁਪਿੰਦਰ ਕੌਰ ,ਪ੍ਰਿੰਸੀਪਲ ਦੀਪਕ ਕਾਲੀਆ ਆਦਿ ਨੇ ਮੁੱਖ ਭੂਮਿਕਾ ਨਿਭਾਈ। ਆਪਣੇ ਸੰਬੋਧਨ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੁਸ਼ੀਲ ਨਾਥ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੂਰਨ ਉਤਸਾਹ ਨਾਲ ਭਾਗ ਲਿਆ ਅਤੇ ਬਹੁਤ ਹੀ ਨਜ਼ਦੀਕੀ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਘੱਲਕਲਾਂ ਦੀ ਅਧਿਆਪਕਾ ਗੁਰਦੀਪ ਕੌਰ ਨੇ ਅੰਗਰੇਜ਼ੀ ਵਿਸ਼ੇ ਵਿੱਚ ਪਹਿਲਾ ਸਥਾਨ ਜਦ ਕਿ ਸਰਕਾਰੀ ਮਿਡਲ ਸਕੂਲ ਚੋਟੀਆਂ ਠੋਬਾ ਦੇ ਅਧਿਆਪਕ ਸੰਜੀਵ ਕੁਮਾਰ ਨੇ ਸਮਾਜਿਕ ਸਿੱਖਿਆ ਵਿਸ਼ੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ । ਬਲਾਕ ਪੱਧਰ ਤੇ ਪਹਿਲੇ , ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਸਮੂਹ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ; ਜਦਕਿ ਜ਼ਿਲ੍ਹਾ ਪੱਧਰੀ ਪਹਿਲਾ ਸਥਾਨ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਇੱਕੀ ਸੌ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਨੇ ਅਧਿਆਪਕਾਂ ਨੂੰ ਬਿਹਤਰੀਨ ਭਾਵਨਾ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਗੁਣਾਤਮਕ ਸਿੱਖਿਆ ਨੂੰ ਪ੍ਰਫੁੱਲਤ ਅਤੇ ਪ੍ਰਸਾਰਤ ਕਰਨ ਲਈ ਪ੍ਰੇਰਿਤ ਕੀਤਾ।ਹੋਰਨਾਂ ਤੋਂ ਇਲਾਵਾ ਸਮਾਰਟ ਸਕੂਲ ਕੋਆਰਡੀਨੇਟਰ ਅਵਤਾਰ ਸਿੰਘ ਕਰੀਰ ,ਪ੍ਰਿੰਸੀਪਲ ਜਸਵਿੰਦਰ ਸਿੰਘ, ਦਿਲਬਾਗ ਸਿੰਘ, ਸੁਸ਼ੀਲ ਕੁਮਾਰ, ਸੋਸ਼ਲ ਮੀਡੀਆ ਕੁਆਰਡੀਨੇਟਰ ਹਰਸ਼ ਕੁਮਾਰ ਗੋਇਲ ਨੇ ਇਨ੍ਹਾਂ ਦੋ ਰੋਜ਼ਾ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ । ਇਸ ਮੌਕੇ ਵੱਖ ਵੱਖ ਬਲਾਕਾਂ ਦੇ ਜੇਤੂ ਅਤੇ ਅੱਜ ਦੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਮੂਹ ਅਧਿਆਪਕ ਅਤੇ ਸਰਕਾਰੀ ਹਾਈ ਸਕੂਲ ਲੰਢੇਕੇ ਤੋਂ ਪ੍ਰਬੰਧਕ ਅਧਿਆਪਕ ਹਾਜ਼ਰ ਸਨ.

fastnewspunjab

Related Articles

Back to top button