WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

8 ਸਤੰਬਰ ਤੱਕ ਚੱਲਣ ਵਾਲੇ ਅੱਖਾਂ ਦਾਨ ਪੰਦਰਵਾੜੇ ਤਹਿਤ ਢੁੱਡੀਕੇ ਵਿਖੇ ਕਰਵਾਏ ਪੋਸਟਰ ਮੁਕਾਬਲੇ

ਅੱਖਾਂ ਦੇ ਮਹਾਂਦਾਨ ਪ੍ਰਤੀ ਜਾਗਰੂਕ ਹੋਣ ਦੀ ਲੋੜ-ਡਾ. ਨੀਲਮ ਭਾਟੀਆ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਢੁੱਡੀਕੇ (Charanjit Singh ) 27 ਅਗਸਤ ਸਿਵਲ ਸਰਜਨ ਮੋਗਾ ਅਤੇ ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਨੀਲਮ ਭਾਟੀਆ ਦੀਆਂ ਹਦਾਇਤਾਂ ਅਨੁਸਾਰ ਸਿਹਤ ਬਲਾਕ ਢੁੱਡੀਕੇ ਵਿਖੇ ਮਿਤੀ 25 ਅਗਸਤ ਤੋਂ 8 ਸਤੰਬਰ ਤੱਕ 36ਵਾਂ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ । ਢੁੱਡੀਕੇ ਵਿਖੇ ਅੱਖਾਂ ਦਾਨ ਪੋਸਟਰ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬਾਬੇ ਕੇ ਕਾਲਜ ਦੇ ਨਰਸਿੰਗ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ ਅਤੇ ਗਗਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਨੀਲਮ ਭਾਟੀਆ ਨੇ ਦੱਸਿਆ ਕਿ ਅੰਨਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਂਵਾ ਵਿੱਚੋਂ ਇੱਕ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੋਰਨੀਆ ਸਬੰਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨੇਪਣ ਦੇ ਮੁੱਖ ਕਾਰਨ ਹਨ। ਬਿਮਾਰੀ, ਸੱਟ, ਕੁਪੋਸ਼ਣ ਅਤੇ ਇਨਫੈਕਸ਼ਨ ਦੇ ਕਾਰਨ ਕੋਰਨੀਆ ਧੁੰਦਲਾ ਹੋ ਸਕਦਾ ਅਤੇ ਨਜ਼ਰ ਘੱਟ ਜਾਂਦੀ ਹੈ । ਉਹਨਾਂ ਬਲਾਕ ਢੁੱਡੀਕੇ ਦੇ ਪੰਤਵੰਤੇ ਸੱਜਣਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਲਈ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸਹੁੰ ਚੁੱਕਣ ਅਤੇ ਲੋੜਵੰਦਾਂ ਨੂੰ ਦ੍ਰਿਸ਼ਟੀ ਦਾ ਤੋਹਫ਼ਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ।
ਜਿਕਰਯੋਗ ਹੈ ਕਿ ਸਾਡੇ ਦੇਸ਼ ਵਿੱਚ ਅੰਦਾਜਨ 46 ਲੱਖ ਲੋਕ ਕੋਰਨੀਅਲ ਅੰਨੇਪਣ ਨਾਲ ਪੀੜਤ ਹਨ ਅਤੇ ਲਗਭਗ 54 ਹਜਾਰ ਅੱਖਾਂ ਸਲਾਨਾ ਇੱਕਤਰ ਕੀਤੀਆਂ ਜਾਂਦੀਆਂ ਹਨ, ਜਦੋਂ ਕਿ ਦੇਸ਼ ਵਿੱਚ 1.5 ਲੱਖ ਅੱਖਾਂ ਦੀ ਪ੍ਰਤੀ ਸਾਲ ਲੋੜ ਹੈ । ਉਹਨਾਂ ਦੱਸਿਆ ਕਿ ਅੱਖਾਂ ਦੇ ਦਾਨ ਸਬੰਧੀ ਰਜਿਸ਼ਟਰੇਸ਼ਨ ਫਾਰਮ ਪੰਜਾਬ ਦੇ ਸਮੂਹ ਜਿਲ੍ਹਾ ਹਸਪਤਾਲਾਂ, ਸਬ ਡਵੀਜ਼ਨ ਹਸਪਤਾਲਾਂ ਅਤੇ ਨਜ਼ਰ ਕੇਂਦਰਾਂ ਤੇ ਉਪਲਬਧ ਹੈ । ਉਨ੍ਹਾਂ ਦੱਸਿਆ ਕਿ ਹੁਣ ਲੋਕਾਂ ਦੀ ਸਹੂਲਤ ਨੁੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨ ਵੈਬਸਾਈਟ ਤੇ ਜਾ ਕੇ ਵੀ ਅੱਖਾਂ ਦੇ ਦਾਨ ਸਬੰਧੀ ਰਜਿਸ਼ਟਰੇਸ਼ਨ ਫਾਰਮ ਭਰਿਆ ਜਾ ਸਕਦਾ ਹੈ ਅਤੇ ਫਾਰਮ ਦਾ ਪ੍ਰਿੰਟ ਵੀ ਲਿਆ ਜਾ ਸਕਦਾ ਹੈ।
ਇਸ ਮੌਕੇ ਅਪਥਾਲਮਿਕ ਅਫ਼ਸਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੋਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨਾਪਣ ਪੁਤਲੀ ਬਦਲਣ ਦੇ ਅਪਰੇਸ਼ਨ ਨਾਲ ਦੂਰ ਕੀਤਾ ਜਾ ਸਕਦਾ ਹੈ। ਜਿੱਥੇ ਧੁੰਦਲੇ ਕੋਰਨੀਆ ਦੀ ਥਾਂ ਦਾਨੀ ਅੱਖ ਤੋਂ ਇੱਕ ਸਿਹਤਮੰਦ ਕੋਰਨੀਆ ਮਰੀਜ ਦੀ ਅੱਖ ਵਿੱਚ ਟਰਾਂਸਪਲਾਂਟ ਕਰ ਦਿੱਤਾ ਜਾਂਦਾ ਹੈ । ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਕੀਤੀਆਂ ਜਾ ਸਕਦੀਆਂ ਹਨ । ਅੱਖਾਂ ਦਾਨ ਮੌਤ ਤੋਂ 4 ਤੋਂ 6 ਘੰਟਿਆਂ ਵਿੱਚ ਹੀ ਹੋਣੀਆਂ ਚਾਹੀਦੀਆਂ ਹਨ । ਅੱਖਾਂ ਦਾਨ ਕਰਨ ਵਾਲੇ ਦੀ ਕੋਈ ਵੀ ਉਮਰ ਹੋਵੇ, ਉਸਦੇ ਚਾਹੇ ਐਨਕਾਂ ਲੱਗੀਆਂ ਹੋਣ, ਅੱਖਾਂ ਦੇ ਅਪਰੇਸ਼ਨ ਹੋਏ ਹੋਣ, ਅੱਖਾਂ ਵਿੱਚ ਲੈਂਨਜ ਪਾਏ ਹੋਣ ਤਾਂ ਅੱਖਾਂ ਦਾਨ ਹੋ ਸਕਦੀਆਂ ਹਨ ।
ਲਖਵਿੰਦਰ ਸਿੰਘ ਬਲਾਕ ਐਜੂਕੇਟਰ ਅਤੇ ਰਾਜ ਕੁਮਾਰ ਫਾਰਮੇਸੀ ਅਫਸਰ ਨੇ ਦੱਸਿਆ  ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟਾਂ ਵਿੱਚ ਮੁਕੰਮਲ ਕਰ ਲਈ ਜਾਂਦੀ ਹੈ । ਆਈ ਬੈਂਕ ਦੀ ਟੀਮ ਵੱਲੋਂ ਅੱਖਾਂ ਦਾਨ ਲੈਣ ਮਗਰੋਂ ਨਕਲੀ ਅੱਖਾਂ ਲਗਾ ਦਿੱਤੀਆਂ ਜਾਂਦੀਆਂ ਹਨ, ਤਾਂ ਕਿ ਅੰਤਿਮ ਦਰਸ਼ਨ ਸਮੇਂ ਬੁਰਾ ਨਾ ਲੱਗੇ । ਉਹਨਾਂ ਕਿਹਾ ਕਿ ਏਡਜ, ਪੀਲੀਆ, ਬਲੱਡ ਕੈਂਸਰ ਅਤੇ ਦਿਮਾਗੀ ਬੁਖਾਰ ਆਦਿ ਵਿੱਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ ।
Fast News Punjab

Related Articles

Back to top button