WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

2 ਜੁਲਾਈ ਤੋਂ ਸ਼ੁਰੂ ਹੋਵੇਗੀ ਰੋਜ਼ਾਨਾ ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸ ਸੇਵਾ

15 ਨੰਬਰ ਕਾਉੰਟਰ ਤੋਂ ਚੱਲਿਆ ਕਰੇਗੀ ਬੱਸ, ਸਪੈਸ਼ਲ ਸਟਾਫ਼ ਤਾਇਨਾਤ , ਇਕ ਪਾਸੇ ਦਾ ਲੱਗੇਗਾ 1165 ਰੁਪਏ ਕਿਰਾਇਆ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 29 ਜੂਨ ( Charanjit Singh ) – ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਮੋਗਾ ਬੱਸ ਸਟੈਂਡ ਵਿਖੇ ਪਹੁੰਚ ਚੁੱਕੀ ਹੈ। ਇਹ ਬੱਸ 2 ਜੁਲਾਈ ਤੋਂ ਮਾਲਵੇ, ਖਾਸ ਕਰਕੇ ਜ਼ਿਲ੍ਹਾ ਮੋਗਾ, ਦੇ ਲੋਕਾਂ ਨੂੰ ਨਵੀਂ ਦਿੱਲੀ ਹਵਾਈ ਅੱਡੇ ਦਾ ਆਉਣ ਜਾਣ ਦਾ ਸਫ਼ਰ ਕਰਾਉਣ ਲੱਗੇਗੀ। ਇਸ ਬੱਸ ਨੂੰ ਸਵੇਰੇ 9 ਵਜੇ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹ ਨਵੀਂ ਨਕੋਰ ਬੱਸ ਲਈ ਸਪੈਸ਼ਲ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਬੱਸ ਰਾਹੀਂ ਸਫ਼ਰ ਕਰਨ ਉੱਤੇ ਪ੍ਰਤੀ ਸਵਾਰੀ ਇਕ ਪਾਸੇ ਦਾ 1165 ਰੁਪਏ ਕਿਰਾਇਆ ਵੀ ਨਿਰਧਾਰਤ ਕਰ ਦਿੱਤਾ ਗਿਆ ਹੈ। ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਅੱਡੇ ਦੇ 15 ਨੰਬਰ ਕਾਉੰਟਰ ਤੋਂ ਚੱਲਿਆ ਕਰੇਗੀ। ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਮਾਲਵਾ ਦੇ ਬਾਕੀ ਜ਼ਿਲ੍ਹਿਆਂ ਨਾਲੋਂ ਸਭ ਤੋਂ ਵੱਧ ਐਨ ਆਰ ਆਈ ਪਰਿਵਾਰ ਰਹਿੰਦੇ ਹਨ। ਜਿਸ ਕਾਰਨ ਜ਼ਿਲ੍ਹਾ ਮੋਗਾ ਨੂੰ ਇਸ ਦਾ ਬਹੁਤ ਲਾਭ ਮਿਲੇਗਾ। ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਸਟੈਂਡ ਤੋਂ ਸਵੇਰੇ 9 ਵਜੇ ਚੱਲਿਆ ਕਰੇਗੀ ਅਤੇ 8 ਘੰਟਿਆਂ ਵਿੱਚ ਦਿੱਲੀ ਹਵਾਈ ਅੱਡੇ ਪਹੁੰਚਿਆ ਕਰੇਗੀ। ਉਸ ਉਪਰੰਤ ਰਾਤ ਨੂੰ 11 ਵਜੇ ਤੱਕ ਫਲਾਇਟਾਂ ਦੀ ਉਡੀਕ ਕਰਕੇ ਵਾਪਿਸ ਮੋਗਾ ਲਈ ਚੱਲਿਆ ਕਰੇਗੀ ਅਤੇ ਸਵੇਰੇ 7:30 ਵਜੇ ਮੋਗਾ ਪਹੁੰਚਿਆ ਕਰੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੈ। ਉਹਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਐਲਾਨ ਮੁਤਾਬਿਕ ਬੱਸ ਵਿਚ ਵੱਧ ਤੋਂ ਵੱਧ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।
ਦੱਸਣਯੋਗ ਹੈ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ। ਇਹ ਵੀ ਦੱਸਣਯੋਗ ਹੈ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ।
ਉਹਨਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।

fastnewspunjab

Related Articles

Back to top button