WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਡਿਪਟੀ ਕਮਿਸ਼ਨਰ ਨੇ ਬੁਲਾਈ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ

ਐਕਸੀਡੈਂਟਲ ਕੇਸਾਂ ਦਾ ਮੌਤ ਇੰਦਰਾਜ ਕਰਨ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 29 ਜੂਨ ( ਚਰਨਜੀਤ ਸਿੰਘ ) ਸਿਵਲ ਰਜਿਸਟ੍ਰੇਸ਼ਨ ਸਿਸਟਮ ਵਿੱਚ ਸੁਧਾਰ ਕਰਨ ਦੇ ਮਕਸਦ ਵਜੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤੀ, ਜਿਸ ਵਿੱਚ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਲਈ ਜਾਗਰੂਕ ਕਰਨ ਸਬੰਧੀ ਵੱਖ ਵੱਖ ਵਿਭਾਗਾਂ ਨੇ ਭਾਗ ਲਿਆ।
ਮੀਟਿੰਗ ਵਿੱਚ ਮੌਜੂਦ ਵਧੀਕ ਜ਼ਿਲ੍ਹਾ ਰਜਿਸਟ੍ਰਾਰ ਜਨਮ ਅਤੇ ਮੌਤ ਦਫ਼ਤਰ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਜਨਮ ਅਤੇ ਮੌਤ ਦੀ ਰਜਿਸਟਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣਾ ਜਰੂਰੀ ਹੈ, ਜਿਸ ਦੇ ਅਨੇਕਾਂ ਲਾਭ ਹਨ ਜਿਵੇਂ ਕਿ ਸਕੂਲ ਵਿੱਚ ਦਾਖਲਾ ਲੈਣਾ ਅਤੇ ਹੋਰ ਸਰਕਾਰੀ ਸਹੂਲ਼ਤਾ ਲਈ ਆਦਿ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਂਦੀ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਤੋ ਆਏ ਅਧਿਕਾਰੀਆ ਨੂੰ ਆਦੇਸ਼ ਜਾਰੀ ਕੀਤੇ ਕਿ ਰੋਡ ਐਕਸੀਡੈਂਟ ਕੇਸਾਂ ਵਿੱਚ ਪੁਲਿਸ ਵਿਭਾਗ ਵੱਲੋਂ ਨਿਯੁਕਤ ਤਫ਼ਤੀਸ਼ੀ ਅਫ਼ਸਰ ਵਲੋ ਮ੍ਰਿਤਕ ਦਾ ਮੌਤ ਇੰਦਰਾਜ ਦਰਜ ਕਰਵਾਉਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਸਬੰਧਤ ਨੂੰ ਮੌਤ ਸਰਟੀਫਿਕੇਟ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਆਮ ਤੌਰ ਤੇ ਦੇਖਣ ਵਿੱਚ ਆਉਂਦਾ ਹੈ ਕਿ ਐਕਸੀਡੈਂਟਲ ਕੇਸਾਂ ਦਾ ਮੌਤ ਇੰਦਰਾਜ ਨਾ ਤਾਂ ਪਰਿਵਾਰਿਕ ਮੈਂਬਰਾਂ ਤਰਫ਼ੋਂ ਕਰਵਾਇਆ ਜਾਂਦਾ ਹੈ ਅਤੇ ਨਾ ਹੀ ਸਬੰਧਤ ਪੁਲਿਸ ਅਧਿਕਾਰੀ ਵੱਲੋਂ ਜੋ ਕੇਸ ਦੀ ਕਾਰਵਾਈ ਕਰ  ਰਿਹਾ ਹੁੰਦਾ ਹੈ, ਜਿਸ ਕਾਰਨ ਲੇਟ ਇੰਦਰਾਜ ਦਰਜ ਕਰਵਾਉਣ ਲਈ ਆਮ ਨਾਲੋਂ  ਜਿਆਦਾ ਕਾਗਜੀ ਕਾਰਵਾਈ ਕਰਨੀ ਪੈਂਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣ ਲਈ ਅਤੇ ਇਸ ਦੇ ਲਾਭਾਂ ਬਾਰੇ ਜਾਗਰੂਕ  ਕੀਤਾ ਜਾਣਾ ਚਾਹੀਦਾ ਹੈ।ਈ-ਸੇਵਾ ਵਿਭਾਗ ਵੱਲੋਂ ਸੇਵਾ ਕੇਂਦਰਾਂ ‘ਤੇ ਪ੍ਰਾਪਤ ਕੀਤੀਆ ਜਾਂਦੀਆ ਦਰਖਾਸਤਾਂ ਜੋ ਜਨਮ ਮੌਤ ਨਾਲ ਸਬੰਧਤ ਹੁੰਦੀਆਂ ਹਨ ਨੂੰ ਪ੍ਰਾਪਤ ਕਰਨ ਬਾਰੇ ਪੂਰੀ ਤਰ੍ਹਾਂ ਚੈਕ ਕਰਨ ਉਪਰੰਤ ਹੀ ਜਮਾਂ ਕੀਤੀਆ ਜਾਣੀਆ ਚਾਹੀਦੀਆ ਹਨ। ਆਂਗਨਵਾੜੀ ਵਰਕਰਾਂ  ਵੱਲੋਂ ਜਨਮ ਅਤੇ ਮੌਤ ਦੀ ਰਜਿਸਟਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਲਈ ਇਸ ਸਬੰਧੀ ਆਮ ਜਨਤਾ/ਲੋਕਾਂ ਨੂੰ ਇਨ੍ਹਾਂ ਦੇ ਲਾਭਾ ਬਾਰੇ ਜਾਗਰੂਕ ਕਰਨ ਦੀ ਲੋੜ ਹੈ।
ਸਿਹਤ ਵਿਭਾਗ ਦੇ ਨਮੁਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਆਸ਼ਾ ਵਰਕਰਾ ਰਾਹੀਂ ਇਸ ਸਬੰਧੀ ਘਰ ਘਰ ਜਾ ਕੇ ਆਮ ਜਨਤਾ ਅਤੇ ਲੋਕਾ ਨੂੰ ਜਾਗਰੁਕ ਕੀਤਾ  ਜਾ ਰਿਹਾ ਹੈ ਤਾਂ ਜੋ ਸੌ ਫੀਸਦੀ ਰਜਿਸਟ੍ਰੇਸ਼ਨ ਦਾ ਟੀਚਾ ਪੂਰਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਆਦੇਸ਼ ਜਾਰੀ ਕੀਤੇ ਕਿ ਪਿੰਡਾਂ ਵਿੱਚ ਸਰਪੰਚਾਂ ਅਤੇ ਪੰਚਾਂ ਵੱਲੋਂ ਤਸਦੀਕ ਕੀਤੇ ਜਾਂਦੇ ਘੋਸ਼ਣਾ ਪੱਤਰ ਚੰਗੀ ਤਰਾਂ ਭਰਨ ਉਪਰੰਤ ਹੀ ਮੋਹਰ ਲਗਾ ਕਿ ਸਾਈਨ ਕੀਤੇ  ਜਾਣ ਤਾਂ ਜੋ ਕਿਸੇ  ਵੀ ਜਾਲਸਾਜੀ ਦੀ ਗੁਜਾਇਸ਼ ਨਾ ਰਹੇ।
ਇਸ ਮੀਟਿੰਗ ਵਿੱਚ ਪਲਿਸ ਵਿਭਾਗ, ਸਿੱਖਿਆ ਵਿਭਾਗ, ਸੀ.ਡੀ.ਪੀ.ਓ. ਦਫ਼ਤਰ, ਡੀ.ਡੀ.ਪੀ.ਓ ਦਫ਼ਤਰ ਤੋ ਇਲਾਵਾ ਦਫ਼ਤਰ ਸਿਵਲ ਸਰਜਨ ਦੇ ਅਧਿਕਾਰੀ ਕਰਮਾਚਰੀ ਵੀ ਹਾਜ਼ਰ ਸਨ।

fastnewspunjab

Related Articles

Back to top button