ਰੋਜ਼ਾਨਾ ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸ ਸੇਵਾ ਹੋਈ ਸ਼ੁਰੂ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ, 2 ਜੁਲਾਈ ( Charanjit Singh ) ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਨੂੰ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦੇ ਕੇ ਬੱਸ ਸਟੈਂਡ ਤੋਂ ਰਵਾਨਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸ੍ਰੀ ਸੁਭਾਸ਼ ਚੰਦਰ ਅਤੇ ਹੋਰ ਆਮ ਲੋਕ ਹਾਜ਼ਰ ਸਨ।
ਇਸ ਸਮੇਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਹ ਬੱਸ ਹੁਣ ਰੋਜ਼ਾਨਾ ਮਾਲਵੇ, ਖਾਸ ਕਰਕੇ ਜ਼ਿਲ੍ਹਾ ਮੋਗਾ, ਦੇ ਲੋਕਾਂ ਨੂੰ ਨਵੀਂ ਦਿੱਲੀ ਹਵਾਈ ਅੱਡੇ ਦਾ ਆਉਣ ਜਾਣ ਦਾ ਸਫ਼ਰ ਕਰਵਾਏਗੀ।
ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਬੱਸ ਰਾਹੀਂ ਸਫ਼ਰ ਕਰਨ ਉੱਤੇ ਪ੍ਰਤੀ ਸਵਾਰੀ ਇਕ ਪਾਸੇ ਦਾ 1165 ਰੁਪਏ ਕਿਰਾਇਆ ਲੱਗੇਗਾ। ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਅੱਡੇ ਦੇ 15 ਨੰਬਰ ਕਾਉੰਟਰ ਤੋਂ ਚੱਲਿਆ ਕਰੇਗੀ। ਉਹਨਾਂ ਦੱਸਿਆ ਕਿ ਜ਼ਿਲਾ ਮੋਗਾ ਵਿੱਚ ਮਾਲਵਾ ਦੇ ਬਾਕੀ ਜ਼ਿਲਿਆਂ ਨਾਲੋਂ ਸਭ ਤੋਂ ਵੱਧ ਐਨ ਆਰ ਆਈ ਪਰਿਵਾਰ ਰਹਿੰਦੇ ਹਨ। ਜਿਸ ਕਾਰਨ ਜ਼ਿਲ੍ਹਾ ਮੋਗਾ ਨੂੰ ਇਸ ਦਾ ਬਹੁਤ ਲਾਭ ਮਿਲੇਗਾ। ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਸਟੈਂਡ ਤੋਂ ਸਵੇਰੇ 9 ਵਜੇ ਚੱਲੇਗੀ ਅਤੇ 8 ਘੰਟਿਆਂ ਵਿੱਚ ਦਿੱਲੀ ਹਵਾਈ ਅੱਡੇ ਪਹੁੰਚਿਆ ਕਰੇਗੀ। ਉਸ ਉਪਰੰਤ ਰਾਤ ਨੂੰ 11 ਵਜੇ ਤੱਕ ਫਲਾਇਟਾਂ ਦੀ ਉਡੀਕ ਕਰਕੇ ਵਾਪਿਸ ਮੋਗਾ ਲਈ ਚੱਲਿਆ ਕਰੇਗੀ ਅਤੇ ਸਵੇਰੇ 7:30 ਵਜੇ ਮੋਗਾ ਪਹੁੰਚਿਆ ਕਰੇਗੀ।
ਉਨਾਂ ਦੱਸਿਆ ਕਿ ਇਨਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਨਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ `ਤੇ ਉਪਲਬਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਐਲਾਨ ਮੁਤਾਬਿਕ ਬੱਸ ਵਿਚ ਵੱਧ ਤੋਂ ਵੱਧ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।
ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ।
ਉਹਨਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab