ਸਿਹਤ ਵਿਭਾਗ ਵੱਲੋਂ ਮਨਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦਰਵਾੜਾ: ਸਿਵਲ ਸਰਜਨ

ਮੋਗਾ 2 ਜੁਲਾਈ ( ਚਰਨਜੀਤ ਸਿੰਘ ) ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਗਰਮੀ ਦੇ ਮੋਸਮ ਨੂੰ ਮੁੱਖ ਰੱਖਦਿਆਂ ਅਤੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਉਣ ਲਈ ਸਿਹਤ ਵਿਭਾਗ ਮੋਗਾ ਮਿਤੀ 04 ਜੁਲਾਈ ਤੋਂ 17 ਜੁਲਾਈ 2022 ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਮੋਗਾ ਡਾ ਹਿਤਿੰਦਰ ਕੌਰ ਕਲੇਰ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਉਹਨਾ ਦਸਿਆ ਕਿ ਜਿਲੇ ਅੰਦਰ ਪੰਜ ਬਲਾਕ ਅਤੇ ਜਿਲਾ ਹਸਪਤਾਲ ਵਲੋ ਕੁਲ 140 ੳ ਆਰ ਐਸ ਅਤੇ ਜਿਕ ਕਾਰਨਰ ਬਣਾਏ ਗਏ ਹਨ ਜਿਥੋ ਛੋਟੇ ਬੱਚਿਆ ਨੂ ਤੀਬਰ ਦਸਤ ਲਗਣ ਉਪਰੰਤ ਓ ਆਰ ਐਸ ਅਤੇ ਜਿਕ ਦੇ ਗੋਲੀਆ ਅਤੇ ਪੈਕਟ ਬਿਲਕੁਲ ਮੁਫਤ ਮਿਲਣਗੇ ਅਤੇ ਬੱਚੇ ਦੇ ਇਲਾਜ ਲਈ ਸਹਾਈ ਹੋਣਗੇ। ਇਸ ਮੌਕੇ ਡਾ ਅਸ਼ੋਕ ਕੁਮਾਰ ਸਿੰਗਲਾ ਜਿਲਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਨੇ ਦਸਿਆ ਕਿ
ਹਰ ਸਾਲ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਦਸਤ ਮੌਤ ਦਾ ਤੀਜਾ ਸਭ ਤੋਂ ਆਮ ਕਾਰਨ ਹੈ ਜੋ ਜਾਗਰੂਕਤਾ ਦੀ ਮੰਗ ਕਰਦਾ ਹੈ, ਕਿਉਂਕਿ ਦਸਤ ਦਾ ਆਸਾਨੀ ਨਾਲ ਇਲਾਜ ਕੀਤਾ ਜਾ ਸਕਦਾ ਹੈ ਇਸ ਲਈ ਭਾਰਤ ਸਰਕਾਰ ਵਲੋਂ ਪਿਛਲੇ 06 ਸਾਲਾਂ ਤੋਂ ਇਹ ਵਿਸ਼ੇਸ਼ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ।
ਡਾ ਸਿੰਗਲਾ ਨੇ ਦੱਸਿਆ ਕਿ ਇਸ ਮਕਸਦ ਨੂੰ ਪੂਰਾ ਕਰਨ ਲਈ ਘਰ^ਘਰ ਵਿਚ ਜਿੱਥੇ 0 ਤੋ 5 ਸਾਲ ਤੋਂ ਛੋਟੇ ਬੱਚੇ ਹਨ, ਨੂੰ ਆਸ਼ਾ ਵਲੋਂ ਓHਆਰHਐਸH ਦੇ ਪੈਕਟ ਮੁਫਤ ਵੰਡੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ।ਇਸ ਤੋਂ ਇਲਾਵਾ ਆਸ਼ਾ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਓHਆਰHਐਸH ਬਣਾਉਣ ਦੀ ਵਿਧੀ ਬਾਰੇ ਤੇ ਇਸਤੇਮਾਲ ਕਰਨ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ।ਉਹਨਾਂ ਕਿਹਾ ਸਿਹਤ ਵਿਭਾਗ ਮੋਗਾ ਵਲੋ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਓHਆਰHਐਸH ਕਾਰਨਰ ਬਣਾਕੇ ਦਸਤ ਰੋਕੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ, ਆਰHਬੀHਐਸHਕੇH ਟੀਮਾਂ ਵੱਲੋਂ ਸਕੂਲੀ ਅਤੇ ਆਗਣਵਾੜੀ ਬੱਚਿਆਂ ਨੂੰ ਹੱਥ ਧੋਣ ਦੀ ਸਹੀ ਵਿਧੀ ਬਾਰੇ ਦੱਸਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਬੰਧੀ ਜਾਗਰੂਕ ਹੋ ਸਕਣ।ਇਸ ਮੌਕੇ ਸਮੂਹ ਐਸ ਐਮ ਓ ਅਤੇ ਜਿਲਾ ਮੀਡੀਆ ਕੋਆਰਡੀਨੇਟਰ ਅਮ੍ਰਿਤ ਸ਼ਰਮਾ ਵੀ ਹਾਜ਼ਰ ਸਨ।





