ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਬਾਰ੍ਹਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਦਾ ਕਰਵਾਇਆ ਮੂੰਹ ਮਿੱਠਾ

ਜੈਤੋ, 3 ਜੁਲਾਈ (ਹਰਵਿੰਦਰਪਾਲ ) ਅੱਜ ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਸਿਮਰਨਜੋਤ ਕੌਰ ਅਤੇ ਕੁਲਵਿੰਦਰ ਕੌਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਬਾਦ ਵੀ ਦਿੱਤੀ ਗਈ।ਲੋਕ ਸਭਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਇਨ੍ਹਾਂ ਲੜਕੀਆਂ ਦੀ ਤਰੱਕੀ ਦੇ ਰਾਹ ਤੇ ਹਰ ਸੰਭਵ ਮੱਦਦ ਕਰਨ ਲਈ ਤਿਆਰ ਹਾਂ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਦਿ ਟਰੱਕ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ, ਪ੍ਰਭਜੀਤ ਸਿੰਘ ਬਾਜਾਖਾਨਾ,ਸਾਬਕਾ ਸਰਪੰਚ ਮੇਹਰ ਸਿੰਘ ਕਰੀਰਵਾਲੀ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਐਡਵੋਕੇਟ ਮਦਨ ਲਾਲ ਬਾਂਸਲ, ਸਰਪੰਚ ਜਸਬੀਰ ਸਿੰਘ ਬਹਿਬਲ ਕਲਾਂ,ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ ਭੋਲਾ ਸਿੰਘ, ਕੁਲਰਾਜ ਸਿੰਘ ਭਾਊ ਕਾਸਮ ਭੱਟੀ, ਰਮਨਾ ਧਾਲੀਵਾਲ ਰਾਮੇਆਣਾ, ਬਹਾਦਰ ਸਿੰਘ ਚੈਨਾ, ਗੁਰਬਾਜ ਸਿੰਘ ਕਰੀਰਵਾਲੀ, ਸਰਪੰਚ ਨਾਹਰ ਸਿੰਘ ਰੋੜੀ ਕਪੂਰਾ ਸਮੇਤ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।





