ਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਟੀ.ਐਲ.ਐਫ ਸਕੂਲ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਸਵੱਛ ਬਣਾਉਣ ਦੀ ਚੁੱਕੀ ਸੁੰਹ
*ਸਾਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ-ਚੇਅਰਮੈਨ ਇੰਜੀ. ਜਨੇਸ਼ ਗਰਗ

ਮੋਗਾ, 16 ਜੁਲਾਈ ( Charanjit Singh )-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਖੇ ਅੱਜ ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ ਦੇ ਜਨਮ ਦਿਨ ਦੀ ਖੁਸ਼ੀ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਾਂਝੇ ਤੌਰ ਤੇ ਸਕੂਲ ਕੈਂਪਸ ਅਤੇ ਇਸਦੇ ਆਲੇ-ਦੁਆਲੇ ਨੂੰ ਹਰਾ-ਭਰਾ ਰੱਖਣ ਦੇ ਮੰਤਵ ਨਾਲ ਪੌਦੇ ਲਾਏ। ਪੌਦੇ ਲਾਉਣ ਦੀ ਸ਼ੁਰੂਆਤ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ, ਟੀ.ਐਲ.ਐਫ. ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਤੇ ਚੇਅਰਪਰਸਨ ਡਾ. ਮੁਸਕਾਨ ਗਰਗ ਨੇ ਪੌਦਾ ਲਗਾ ਕੇ ਕੀਤੀ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਸਾਨੂੰ ਫਜੂਲ ਖਰਚ ਕਰਨ ਦੀ ਬਜਾਏ ਵੱਧ ਤੋਂ ਵੱਧ ਪੌਦੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਇਹ ਪੌਦੇ ਸਾਨੂੰ ਜਿਥੇ ਸਵੱਛ ਰੱਖਣ ਵਿਚ ਸਹਾਇਕ ਹੁੰਦੇ ਹਨ। ਉਹਨਾਂ ਕਿਹਾ ਕਿ ਸਕੂਲ ਵਿਚ ਬੱਚਿਆ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਐਕਟੀਵਿਟੀ ਵਿਚ ਹਿੱਸਾ ਲੈਣ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਪਿ੍ਰੰਸੀਪਲ ਅੰਜੂ ਨਾਗਪਾਲ ਨੇ ਵੀ ਪੌਦਾ ਲਾਇਆ। ਉਹਨਾਂ ਦੱਸਿਆ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਇਕ ਮਾਤਰ ਸਾਧਨ ਵੱਧ ਤੋਂ ਵੱਧ ਪੌਦੇ ਲਾਉਣਾ ਹੈ, ਤਾਂ ਜੋ ਭਵਿੱਖ ਵਿਚ ਹੋਣ ਵਾਲੇ ਸੰਕਟਾਂ ਤੋਂ ਬਚਾਓ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪੌਦੇ ਨਾ ਕੇਵਲ ਵਾਤਾਵਰਨ ਨੂੰ ਸਵੱਛ ਕਰਦੇ ਹਨ, ਬਲਕਿ ਧਰਤੀ ਦੀ ਉਰਜ਼ਾ ਸ਼ਕਤੀ ਨੂੰ ਵੀ ਵਧਾਉਂਦੇ ਹਨ। ਗਲੋਬਲ ਵਾਰਮਿਕ ਰੋਕ ਕੇ, ਬਾਰਿਸ਼ ਲਿਆਉਣ ਵਿਚ ਸਹਾਇਕ ਹੁੰਦੇ ਹਨ, ਇਸਦੇ ਨਾਲ ਹੀ ਜਲ ਪੱਧਰ ਅਤੇ ਵਾਤਾਵਰਨ ਵਿਚ ਨਮੀ ਨੂੰ ਬਣਾਏ ਰੱਖਣ ਵਿਚ ਵੀ ਉਪਯੋਗੀ ਪੌਦੇ ਹੁੰਦੇ ਹਨ। ਇਸ ਮੌਕੇ ਸਕੂਲ ਦੇ ਅਕੈਡਮਿਕ ਡੀਨ ਜੈ ਸਿੰਘ ਰਾਜਪੂਤ, ਮੁੱਖ ਟੀਚਰ ਰੇਖਾ ਪਾਸੀ, ਐਕਟੀਵਿਟੀ ਇੰਚਾਰਜ਼ ਹਰਪ੍ਰੀਤ ਕੌਰ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ-ਮੋਗਾ ਦੇ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ,ਟੀ.ਐਲ.ਐਫ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ, ਚੇਅਰਪਰਸਨ ਡਾ. ਮੁਸਕਾਨ ਗਰਗ, ਪਿ੍ਰੰਸੀਪਲ ਅੰਜੂ ਨਾਗਪਾਲ, ਅਕੈਡਮਿਕ ਡੀਨ ਜੈ ਸਿੰਘ ਰਾਜਪੂ ਤੇ ਵਿਦਿਆਰਥੀ ਸਕੂਲ ਕੈਂਪਸ ਵਿਚ ਪੌਦੇ ਲਾਉਂਦੇ ਹੋਏ।







