WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਦੌਧਰ ਵਿਖੇ ਲੱਗੇ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਇਆ ਜਾਵੇ – ਡਿਪਟੀ ਕਮਿਸ਼ਨਰ

ਕਿਹਾ! ਇਲਾਕੇ ਦਾ ਧਰਤੀ ਹੇਠਲਾ ਪਾਣੀ ਪੀਣ ਲਾਇਕ ਨਹੀਂ, ਲੋਕ ਜਾਣ ਜ਼ੋਖਮ ਵਿੱਚ ਨਾ ਪਾਉਣ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਪਿੰਡ ਦੌਧਰ (ਮੋਗਾ), 19 ਜੁਲਾਈ ( Charanjit Singh ) – ਜ਼ਿਲ੍ਹਾ ਮੋਗਾ ਦੇ 85 ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਲਗਾਏ ਗਏ ਪੰਜਾਬ ਦੇ ਪਹਿਲੇ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਇਆ ਜਾਣਾ ਚਾਹੀਦਾ ਹੈ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ ਤਹਿਤ ਇਸ ਪ੍ਰੋਜੈਕਟ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਜਿੱਥੇ ਇਹਨਾਂ ਪਿੰਡਾਂ ਦੇ ਲੋਕਾਂ ਨੂੰ ਜ਼ਹਿਰੀਲੇ ਪਾਣੀ ਤੋਂ ਨਿਜ਼ਾਤ ਮਿਲੀ ਹੈ ਉਥੇ ਹੀ ਲੋਕ ਭਿਆਨਕ ਬਿਮਾਰੀਆਂ ਤੋਂ ਵੀ ਬਚੇ ਹਨ।
ਇਸ ਪ੍ਰੋਜੈਕਟ ਨੂੰ ਸਹੀ ਤਰੀਕੇ ਨਾਲ ਚਲਾਉਣ ਵਿਚ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ, ਜਿਸ ਅਨੁਸਾਰ 85 ਪਿੰਡਾਂ ਵਿੱਚ ਜਿਨ੍ਹਾਂ ਘਰਾਂ ਨੇ ਅਜੇ ਤੱਕ ਸਾਫ ਅਤੇ ਸ਼ੁੱਧ ਪੀਣ ਵਾਲੇ ਪਾਣੀ ਦੇ ਕਨੈਕਸ਼ਨ ਨਹੀਂ ਲਏ ਉਨ੍ਹਾਂ ਘਰਾਂ ਦੇ ਵਸਨੀਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ ਨੂੰ ਕਿਹਾ ਗਿਆ ਕਿ ਉਹ ਆਪਣੇ ਅਧੀਨ ਆਉਂਦੇ ਪੰਚਾਇਤ ਸਕੱਤਰ ਅਤੇ ਜੀ.ਆਰ.ਐਸ. ਦੀ ਇਸ ਕੰਮ ਲਈ ਡਿਊਟੀ ਲਗਾਉਣ।
ਬਾਲ ਵਿਕਾਸ ਅਤੇ ਪੰਚਾਇਤ ਅਫਸਰ, ਮੋਗਾ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਆਂਗਣਵਾੜੀ ਵਰਕਰਾਂ ਦੀ ਇਸ ਕੰਮ ਲਈ ਡਿਊਟੀ ਲਗਾਈ ਜਾਵੇ ਅਤੇ ਲੋਕਾਂ ਵਿੱਚ ਜਾਗਰੂਕਤਾ ਲਿਆਉਣੀ ਸ਼ੁਰੂ ਕੀਤੀ ਜਾਵੇ। ਸਿਵਲ ਸਰਜਨ ਮੋਗਾ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਵਰਕਰਾਂ ਦੀ ਦਾ ਕੈਂਪ ਬਲਾਕ ਬਾਘਾ ਪੁਰਾਣਾ ਵਿਖੇ ਮਿਤੀ 20 ਜੁਲਾਈ ਨੂੰ ਅਤੇ ਨਿਹਾਲ ਸਿੰਘ ਵਾਲਾ  ਵਿਚ 21 ਜੁਲਾਈ ਨੂੰ ਆਯੋਜਿਤ ਕੀਤਾ ਜਾਵੇ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਕਿਹਾ ਗਿਆ ਕਿ ਉਹ ਪਿੰਡਾਂ ਵਿਚ ਲੋਕਾਂ ਵੱਲੋਂ ਵਰਤੇ ਜਾ ਰਹੇ ਨਿੱਜੀ ਸਰੋਤਾਂ ਦੇ ਪਾਣੀ ਅਤੇ ਵਿਭਾਗ ਵੱਲੋਂ ਸਪਲਾਈ ਕੀਤੇ ਜਾ ਰਹੇ ਸਾਫ਼ ਕੀਤੇ ਪਾਣੀ ਅਤੇ ਟਿਊਬਵੈਲ ਰਾਹੀਂ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਸੈਂਪਲ ਲੋਕਾਂ ਦੇ ਸਾਹਮਣੇ ਕਰਨ ਅਤੇ ਉਹਨਾਂ ਨੂੰ ਜਾਗਰੂਕ ਕਰਨ ਕਿ ਕੇਂਦਰੀ ਵਾਟਰ ਟਰੀਟਮੈਂਟ ਪਲਾਂਟ ਦਾ ਪਾਣੀ ਜਿਆਦਾ ਸਾਫ ਅਤੇ ਪੀਣਯੋਗ ਹੈ। ਇਸ ਸਬੰਧੀ ਪਿੰਡਾਂ ਵਿੱਚ ਫਲੈਕਸ ਬੋਰਡ ਲਗਾਉਣ ਬਾਰੇ ਵੀ ਕਿਹਾ ਗਿਆ।
ਪਿੰਡਾਂ ਵਿੱਚ ਅਗਾਂਹਵਧੂ ਸੋਚ ਵਾਲੇ ਲੋਕਾਂ ਨਾਲ ਅਤੇ ਲੋਕ ਸੰਪਰਕ ਵਿਭਾਗ ਨਾਲ ਤਾਲਮੇਲ ਕਰਦੇ ਹੋਏ ਇਸ ਪ੍ਰੋਜੈਕਟ ਸਬੰਧੀ ਸਕਰਾਤਮਕ ਵੀਡੀਓ ਕਲਿਪ ਤਿਆਰ ਕਰਕੇ ਸੋਸਲ ਮੀਡੀਆ ਅਤੇ ਵੱਖ ਵੱਖ ਪਲੇਟਫਾਰਮਾਂ ਤੋਂ ਪਿੰਡ ਵਾਸੀਆਂ ਨਾਲ ਸਾਂਝੀਆਂ ਕੀਤੀਆਂ ਜਾਣ ।
ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਮੋਗਾ ਅਤੇ ਬਲਾਕ ਵਿਕਾਸ ਪੰਚਾਇਤ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਜਿਨ੍ਹਾਂ ਪਿੰਡਾਂ ਵਿਚ ਜੀ. ਪੀ ਡਬਲਯੂ ਐਸ .ਪੀਜ਼ ਆਪਣਾ ਕੰਮ ਸੁਚਾਰੂ ਢੰਗ ਨਾਲ ਨਹੀਂ ਕਰ ਰਹੀਆਂ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਕਰਕੇ ਨਵੀਆਂ ਜੀ.ਪੀ.ਡਬਲਯੂ.ਐਸ.ਪੀਜ ਦਾ ਗਠਨ ਕੀਤਾ ਜਾਵੇ । ਇਸ ਸਬੰਧੀ ਪੁਲਿਸ ਵਿਭਾਗ ਨੂੰ ਕਿਹਾ ਗਿਆ ਕਿ ਇਕ ਨੋਡਲ ਅਫ਼ਸਰ ਲਗਾਇਆ ਗਿਆ ਜਾਵੇ।ਵਾਟਰ ਵਰਕਸ ਵਿੱਚ ਫੁੱਲ-ਬੂਟੇ ਆਦਿ ਲਗਾ ਕੇ ਪਾਰਕ ਬਨਾਉਣ ਦੀ ਤਜਵੀਜ਼ ਸਬੰਧੀ ਵਧੀਕ ਪ ਕਮਿਸ਼ਨਰ, ਮੋਗਾ ਨੂੰ ਨਰੇਗਾ ਪ੍ਰੋਜੈਕਟ ਤਹਿਤ ਵਾਟਰ ਵਰਕਸ ਨੂੰ ਪਾਰਕ ਬਨਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਅਤੇ ਪਾਰਕਾਂ ਦੀ ਸਾਂਭ ਸੰਭਾਲ ਲਈ ਵਣ ਮਿੱਤਰ ਲਗਾਉਣ ਲਈ ਕਿਹਾ ਗਿਆ।
ਜਲ ਸਪਲਾਈ ਵਿਭਾਗ ਨੂੰ ਹੁਕਮ ਜਾਰੀ ਕੀਤੇ ਗਏ ਕਿ ਜਿਨ੍ਹਾਂ ਪਿੰਡਾਂ ਵਿੱਚ ਨਵੇਂ ਅਬਾਦ ਹੋਏ ਘਰਾਂ ਵਿੱਚ ਪਾਈਪ ਲਾਈਨ ਪਾਏ ਜਾਣ ਦੀ ਜਰੂਰਤ ਹੈ ਦੀ ਲਿਸਟ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਮੋਗਾ ਨੂੰ ਮੁਹਈਆ ਕਰਵਾਈ ਜਾਵੇ। ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਮੋਗਾ ਨੂੰ ਹਦਾਇਤ ਕੀਤੀ ਗਈ ਕਿ ਪ੍ਰਾਪਤ ਲਿਸਟਾਂ ਅਨੁਸਾਰ ਪਿੰਡਾਂ ਵਿੱਚ ਪਾਈਪ ਲਾਈਨ ਪਾਉਣ ਦਾ ਕੰਮ ਕਰਵਾਉਣ ਲਈ ਚਾਰਾਜੋਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਇਲਾਕੇ ਦਾ ਪਾਣੀ ਬਹੁਤ ਹੀ ਜ਼ਹਿਰੀਲਾ ਹੋ ਗਿਆ ਸੀ। ਜ਼ਮੀਨਦੋਜ਼ ਪਾਣੀ ਵਿੱਚ ਬਹੁਤ ਜ਼ਿਆਦਾ ਮਿਕਦਾਰ ਵਿੱਚ ਯੂਰੇਨੀਅਮ ਸੀ। ਜਿਸ ਨਾਲ ਪਾਣੀ ਪੀਣ ਯੋਗ ਨਹੀਂ ਰਿਹਾ ਸੀ। ਪਾਣੀ ਦੀ ਕਿੱਲਤ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਲੱਗੀਆਂ ਸਨ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਹੁਣ ਜਿੱਥੇ ਇਹਨਾਂ ਨਾਮੁਰਾਦ ਬਿਮਾਰੀਆਂ ਤੋਂ ਮੁਕਤੀ ਮਿਲਣ ਲੱਗੀ ਹੈ ਉਥੇ ਹੀ ਹੁਣ ਪਾਣੀ ਦੀ ਕਿੱਲਤ ਵੀ ਦੂਰ ਹੋ ਗਈ ਹੈ। ਇਲਾਕੇ ਦਾ ਧਰਤੀ ਹੇਠਲਾ ਪਾਣੀ ਪੀਣ ਲਾਇਕ ਨਹੀਂ, ਇਸ ਕਰਕੇ ਲੋਕਾਂ ਨੂੰ ਜਾਨ ਜ਼ੋਖਮ ਵਿੱਚ ਨਹੀਂ ਪਾਉਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਇਸ ਪ੍ਰੋਜੈਕਟ ਦੀ ਸਮਰੱਥਾ ਰੋਜ਼ਾਨਾ 50 ਕਰੋੜ ਲੀਟਰ (50 ਐਮ.ਐਲ.ਡੀ.) ਪਾਣੀ ਸਾਫ਼ ਕਰਨ ਦੀ ਹੈ। ਇਸ ਪੋ੍ਜੈਕਟ ਤਹਿਤ ਅਬੋਹਰ ਕੈਨਾਲ ਬਰਾਂਚ ਵਿੱਚੋਂ ਪ੍ਰਤੀ ਸੈਕਿੰਡ 21.52 ਕਿਊਸਿਕ ਪਾਣੀ ਲੈ ਕੇ ਟਰੀਟ ਕੀਤਾ ਜਾ ਰਿਹਾ ਹੈ, ਜਿਸਨੂੰ ਅੱਗੇ ਜ਼ਮੀਨਦੋਜ਼ ਪਾਈਪਾਂ ਰਾਹੀਂ 85 ਪਿੰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਸ ਪ੍ਰੋਜੈਕਟ ਨਾਲ 4.50 ਲੱਖ ਤੋਂ ਵਧੇਰੇ ਲੋਕਾਂ ਨੂੰ 24 ਘੰਟੇ ਸ਼ੁੱਧ ਪੀਣ ਵਾਲਾ ਪਾਣੀ ਘਰਾਂ ਤੱਕ ਮੁਹੱਈਆ ਹੋ ਸਕਦਾ ਹੈ ਪਰ ਸਾਰੇ ਲੋਕ ਇਸਦਾ ਲਾਭ ਨਹੀਂ ਲੈ ਰਹੇ। ਇਸ ਪ੍ਰੋਜੈਕਟ ਨੂੰ ਵਿਸ਼ਵ ਦੀ ਪ੍ਰਸਿੱਧ ਨਿਰਮਾਣ ਕੰਪਨੀ ਲਾਰਸਨ ਐਂਡ ਟੁਬਰੋ (ਐੱਲ ਐਂਡ ਟੀ) ਵੱਲੋਂ ਤਿਆਰ ਕੀਤਾ ਗਿਆ ਹੈ। ਇਹ ਕੰਪਨੀ ਅਗਲੇ 10 ਸਾਲ ਇਸ ਪ੍ਰੋਜੈਕਟ ਨੂੰ ਚਲਾਉਣ ਅਤੇ ਰੱਖ ਰਖਾਵ ਦੀ ਜਿੰਮੇਵਾਰ ਬਣਾਈ ਗਈ ਹੈ।

Fast News Punjab

Related Articles

Back to top button