13 ਤੋਂ 15 ਅਗਸਤ ਤੱਕ ਜ਼ਿਲ੍ਹਾ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਲਹਿਰਾਉਣ – ਡਿਪਟੀ ਕਮਿਸ਼ਨਰ

ਸਿੱਖਿਆ ਖੇਡ ਤਾਜਾ ਖਬਰਾਂ ਤਾਜ਼ਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ

ਮੋਗਾ, 4 ਅਗਸਤ ( Charanjit Singh) ਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਉਤੇ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਉਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣ।
ਕੌਮੀ ਝੰਡੇ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਝੰਡਾ ਸੂਤ/ਪੋਲੀਸਟਰ/ਊਨ/ਸਿ਼ਲਕ ਖਾਦੀ ਤੋਂ ਬਣਿਆ ਹੋਵੇ। ਆਮ ਲੋਕ ਵੀ ਆਪਣੇ ਘਰਾਂ ਉਤੇ ਝੰਡਾ ਲਹਿਰਾ ਸਕਦੇ ਹਨ ਅਤੇ ਆਮ ਲੋਕਾਂ ਦੇ ਘਰਾਂ ਉਤੇ ਤਿਰੰਗਾ ਦਿਨ ਰਾਤ ਲਹਿਰਾਇਆ ਰਹਿ ਸਕਦਾ ਹੈ।
ਕੌਮੀ ਝੰਡਾ ਆਇਤਾਕਾਰ ਹੋਵੇ ਅਤੇ ਇਸਦਾ ਸਾਇਜ਼ ਕੋਈ ਵੀ ਹੋ ਸਕਦਾ ਹੈ ਪਰ ਲੰਬਾਈ ਅਤੇ ਉਚਾਈ (ਚੌੜਾਈ) ਦਾ ਅਨੁਪਾਤ ਲਾਜ਼ਮੀ ਤੌਰ ਉਤੇ 3:2 ਹੋਵੇ। ਕੌਮੀ ਝੰਡਾ ਇਸ ਤਰ੍ਹਾਂ ਲਹਿਰਾਇਆ ਜਾਵੇ ਕਿ ਉਸਤੋਂ ਉੱਚਾ ਕੋਈ ਹੋਰ ਝੰਡਾ ਨਾ ਹੋਵੇ। ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ ਤਾਂ ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਝੰਡਾ ਲਹਿਰਾਉਂਦੇ ਸਮੇਂ ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਖਰਾਬ ਝੰਡਾ ਨਹੀਂ ਲਹਿਰਾਇਆ ਜਾ ਸਕਦਾ ਹੈ। ਕੌਮੀ ਝੰਡਾ ਬੁਲਾਰੇ ਦੇ ਡੈਸਕ ਉਤੇ ਨਹੀਂ ਲਪੇਟਿਆ ਜਾ ਸਕਦਾ ਹੈ।ਕੌਮੀ ਝੰਡੇ ਨੂੰ ਲੱਕ ਤੋਂ ਨੀਚੇ ਧਾਰਨ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ ਜਿਸ ਨਾਲ ਕੌਮੀ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ ਕਿਉਂਕਿ ਇਹ ਸਜ਼ਾਯੋਗ ਅਪਰਾਧ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਲੋਕ ਨਿਰਧਾਰਤ ਕੀਮਤ ਅਦਾ ਕਰਕੇ ਤਿਰੰਗਾ ਝੰਡਾ ਪ੍ਰਾਪਤ ਕਰ ਸਕਦੇ ਹਨ ਜਿਸ ਨੂੰ ਉਹ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਉਤੇ ਲਹਿਰਾਉਣ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com/ ਉਤੇ ਵੀ ਅਪਲੋਡ ਜ਼ਰੂਰ ਕਰਨ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab