WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਜ਼ਿਲ੍ਹਾ ਮੋਗਾ ਵਿੱਚ 15 ਅਗਸਤ ਨੂੰ ਸ਼ੁਰੂ ਹੋਣਗੇ ਆਮ ਆਦਮੀ ਕਲੀਨਿਕ

ਲੋਕਾਂ ਨੂੰ ਸੁਚੱਜੇ ਢੰਗ ਨਾਲ ਮਿਲਣਗੀਆਂ ਮੁਢਲੀਆਂ ਸਿਹਤ ਸੇਵਾਵਾਂ - ਸਿਵਲ ਸਰਜਨ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10


ਮੋਗਾ, 12 ਅਗਸਤ ( Charanjit Singh) – ਜ਼ਿਲ੍ਹਾ ਮੋਗਾ ਦੇ ਸਿਵਲ ਸਰਜਨ ਡਾਕਟਰ ਐੱਸ ਪੀ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਕਲੀਨਿਕ ਸਿਹਤ ਖ਼ੇਤਰ ਵਿਚਲੀ ਕ੍ਰਾਂਤੀ ਸਾਬਤ ਹੋਣਗੇ, ਜਿਨ੍ਹਾਂ ਜ਼ਰੀਏ ਲੋਕਾਂ ਨੂੰ ਸੁਚੱਜੇ ਢੰਗ ਨਾਲ ਮੁੱਢਲਾ ਇਲਾਜ ਮਿਲੇਗਾ ਅਤੇ ਸਰਕਾਰੀ ਹਸਪਤਾਲਾਂ ਵਿਚ ਲੱਗਣ ਵਾਲੀਆਂ ਲੰਮੀਆਂ ਲਾਈਨਾਂ ਤੋਂ ਵੀ ਲੋਕਾਂ ਨੂੰ ਨਿਜ਼ਾਤ ਮਿਲੇਗੀ। ਇਹਨਾਂ ਕਲੀਨਿਕਾਂ ਦੀ ਰਸਮੀ ਸ਼ੁਰੂਆਤ 15 ਅਗਸਤ ਨੂੰ ਹੋ ਰਹੀ ਹੈ।
ਇਹਨਾਂ ਕਲੀਨਿਕਾਂ ਦਾ ਦੌਰਾ ਕਰਨ ਉਪਰੰਤ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ ਵੱਖ ਥਾਂ ਉੱਤੇ ਤਿੰਨ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣੇ ਹਨ। ਇਹਨਾਂ ਵਿੱਚ ਪਿੰਡ ਲੰਢੇਕੇ, ਘੋਲੀਆ ਖੁਰਦ ਅਤੇ ਹਿੰਮਤਪੁਰਾ ਸ਼ਾਮਲ ਹਨ। ਇਹ ਸਾਰੇ ਕਲੀਨਿਕ ਤਿਆਰ ਹੋ ਗਏ ਹਨ।
ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐਮ ਬੀ ਬੀ ਐਸ ਡਾਕਟਰ, ਫਾਰਮਾਸਿਸਟ ਸਮੇਤ ਸਟਾਫ਼ ਮੈਂਬਰ ਤਾਇਨਾਤ ਹੋਣਗੇ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਕਲੀਨੀਕਲ ਟੈਸਟਾਂ ਵਾਲੇ 41 ਪੈਕੇਜ ਮੁਫ਼ਤ ਦਿੱਤੇ ਜਾਣਗੇ। ਇਨ੍ਹਾਂ ਕਲੀਨਿਕਾਂ ਦੁਆਰਾ ਵੱਡੀ ਗਿਣਤੀ ਵਿਚ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਸਰਕਾਰੀ ਹਸਪਤਾਲਾਂ ‘ਤੇ ਬੋਝ ਘਟੇਗਾ। ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ।
ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੋਵੇਗੀ। ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ’ਚ ਮਿਸਾਲੀ ਸੁਧਾਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ‘ਆਮ ਆਦਮੀ ਕਲੀਨਿਕਸ’ ਵਿਖੇ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਕਲੀਨਿਕ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕਰਕੇ ਮੁਢਲੇ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕਰਨਗੇ।

Fast News Punjab

Related Articles

Back to top button