ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੀ ਵੱਲੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦਾ ਪੁਤਲਾ ਸਾੜਿਆ
ਪਿਛਲੇ ਦਿਨੀਂ ਹਰਿਆਣਾ ਵਿੱਚ ਵਿਰੋਧ ਕਰ ਰਹੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸਾੜੇ ਗਏ ਪੁਤਲੇ।

ਮੋਗਾ 31 ਅਗਸਤ ( ਰਾਜੂ ਪਾਸੀ) ਆਮ ਆਦਮੀ ਪਾਰਟੀ ਵੱਲੋ ਮੰਗਲਵਾਰ ਨੂੰ ਹਰਿਆਣਾ ਦੇ ਐਸਡੀਐਮ, ਦੀ ਸ਼ੈਹ ‘ਤੇ ਹਰਿਆਣਾ ਵਿੱਚ ਵਿਰੋਧ ਕਰ ਰਹੇ ਕਿਸਾਨਾਂ’ ਤੇ ਹੋਏ ਲਾਠੀਚਾਰਜ ਦਾ ਸਖਤ ਨੋਟਿਸ ਲੈਂਦਿਆਂ ਜੋਗਿੰਦਰ ਸਿੰਘ ਚੌਕ ਮੋਗਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਸਾੜੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਅਧਿਕਾਰੀ ਹਾਜ਼ਰ ਸਨ। ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦੇ ਵਕੀਲ ਨਸੀਬ ਬਾਵਾ ਅਤੇ ਡਾ: ਅਮਨ ਅਰੋੜਾ ਨੇ ਮੀਡੀਆ ਦਾ ਸਾਹਮਣਾ ਕਰਦਿਆਂ, ਕਾਲੇ ਖੇਤੀ ਮਾਰੂ ਕਾਨੂੰਨਾਂ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਦੋਂ ਕਿ ਉਨ੍ਹਾਂ ਨੇ ਸਬੰਧਤ ਐਸਡੀਐਮ ਨੂੰ ਬਰਖਾਸਤ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਹਰ ਪੱਧਰ ‘ਤੇ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਨਾਲ ਰਹੇਗੀ ਜਦੋਂ ਤੱਕ ਕਿਸਾਨ ਅੰਦੋਲਨ ਖਤਮ ਨਹੀਂ ਹੁੰਦਾ, ਅਤੇ ਕਾਲੇ ਕਾਨੂੰਨ ਜਦੋਂ ਤੱਕ ਵਾਪਸ ਨਹੀਂ ਕੀਤੇ ਜਾਂਦੇ।




