ਸਿੱਖਿਆਤਾਜਾ ਖਬਰਾਂਤਾਜ਼ਾ ਖਬਰਾਂਮਨੋਰੰਜਨਰਾਜਰਾਜਨੀਤੀ
ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਪੰਜਾਬ ਸਰਕਾਰ ਦਾ ਇਤਿਹਾਸਕ ਅਤੇ ਸ਼ਲਾਘਾਯੋਗ ਫ਼ੈਸਲਾ :- ਸੁਖਮੰਦਰ ਸਿੰਘ ਪੰਜਾਬੀ ਮਾਸਟਰ ਖੁੱਡੀਆਂ ਗੁਲਾਬ ਸਿੰਘ
ਦਿਵਾਲੀ ਮੌਕੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫਾ

ਮੋਗਾ 21 ਅਕਤੂਬਰ ( ਚਰਨਜੀਤ ਸਿੰਘ) ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਇਹ ਵਿਚਾਰ ਸੁਖਮੰਦਰ ਸਿੰਘ ਪੰਜਾਬੀ ਮਾਸਟਰ ਪਿੰਡ ਭਲਾਈਆਣਾ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਪੰਜਾਬ ਸਰਕਾਰ ਦਾ ਇਤਿਹਾਸ ਅਤੇ ਸ਼ਲਾਘਾਯੋਗ ਫੈਸਲਾ ਦੱਸਿਆ ਸੁਖਮੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਮੁਲਾਜ਼ਮਾਂ ਦੀ ਬਹੁਤ ਪੁਰਾਣੀ ਮੰਗ ਪੂਰੀ ਕੀਤੀ ਹੈ। ਜਿਸ ਦਾ ਲਾਭ ਸਮੂਹ ਮੁਲਾਜ਼ਮਾਂ ਨੂੰ ਹੋਵੇਗਾ। ਸੁਖਮੰਦਰ ਸਿੰਘ ਪੰਜਾਬੀ ਮਾਸਟਰ ਨੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਐਮ ਐਲ ਏ ਹਲਕਾ ਲੰਬੀ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਸਮੂਹ ਮੁਲਾਜ਼ਮਾਂ ਦੀ ਮੰਗ ਨੂੰ ਮਾਨਯੋਗ ਮੁੱਖ ਮੰਤਰੀ ਤੱਕ ਪੁਚਾਇਆ ਇਸ ਦਾ ਐਲਾਨ ਹੋਣ ਨਾਲ ਸਮੂਹ ਮੁਲਾਜ਼ਮ ਵਰਗ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ। ਇਸ ਸਮੇਂ ਦਿਵਾਲੀ ਦੇ ਮੌਕੇ ਸਾਰੇ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।





