WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 60ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਿਲਾਂ ਵਿੱਚ ਹਮੇਸ਼ਾ ਰਹਿਣਗੇ ਜਿੰਦਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10


ਮੋਗਾ, 23 ਅਕਤੂਬਰ ( Charanjit Singh ) ਅੱਜ ਮਿਤੀ 23 ਅਕਤੂਬਰ 2022 ਨੂੰ ਦੇਸ਼ ਦੇ ਸਰਵੳੁੱਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਉਨ੍ਹਾਂ ਦੇ ਸਮਾਰਕ `ਤੇ ਸੈਨਾ ਅਤੇ ਸਿਵਲ ਪ੍ਰਸਾਸ਼ਨ ਵੱਲੋਂ ਫੁੱਲ ਮਲਾਵਾਂ ਭੇਟ ਕਰਕੇ ਬੜੇ ਹੀ ਆਦਰ ਸਹਿਤ 60ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿ਼ਲ੍ਹਾ ਸੈਨਿਕ ਬੋਰਡ ਮੋਗਾ ਸ੍ਰ. ਕੁਲਵੰਤ ਸਿੰਘ (ਆਈ.ਏ.ਐਸ) ਅਤੇ ਜੀ.ਓ.ਸੀ., 7 ਇੰਨਫੈਂਟਰੀ ਡਿਵੀਜ਼ਨ ਦੀ ਤਰਫ਼ੋਂ ਕਰਨਲ ਅੰਕਿਤ ਸ਼ਰਮਾ ਵੱਲੋਂ ਸ਼ਰਧਾਂਜ਼ਲੀਆਂ ਭਂੇਟ ਕੀਤੀਆਂ ਗਈਆਂ। ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਵਿਚ ਸ੍ਰੀਮਤੀ ਕੁਲਵੰਤ ਕੌਰ ਪੁੱਤਰੀ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਪਤੀ ਸਬ ਇੰਸਪੈਕਟਰ ਸੁਰਜੀਤ ਸਿੰਘ, ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਗੁਲਨੀਤ ਸਿੰਘ ਖੁਰਾਣਾ,  ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੋਗਾ ਦੀ ਤਰਫੋਂ ਕਰਨਲ ਦਰਸ਼ਨ ਸਿੰਘ (ਰਿਟਾ:), ਮੀਤ ਪ੍ਰਧਾਨ ਜਿ਼ਲ੍ਹਾ ਸੈਨਿਕ ਬੋਰਡ ਮੋਗਾ, ਕਰਨਲ ਬਾਬੂ ਸਿੰਘ (ਰਿਟਾ:), ਮੇਜਰ ਪ੍ਰਦੀਪ ਕੁਮਾਰ ਅਤੇ ਜਿ਼ਲ੍ਹਾ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸਾਬਕਾ ਸੈਨਿਕ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਵੀ ਇਸ ਸ਼ਰਧਾਂਜਲੀ ਸਮਾਗਮ ਵਿੱਚ ਹਾਜ਼ਰ ਸਨ। ਮੇਜਰ ਮੋਹਨਿਸ਼ ਕਮਲ ਦੀ ਅਗਵਾਈ ਹੇਠ ਸੈਨਾਂ ਦੀ 21 ਪੰਜਾਬ ਬਟਾਲੀਅਨ ਦੀ ਟੁਕੜੀ ਵੱਲੋ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ (ਪਰਮਵੀਰ ਚੱਕਰ ਵਿਜੇਤਾ) ਨੂੰ ਸਰਕਾਰੀ ਸਨਮਾਨਾਂ ਨਾਲ ਗਾਰਡ-ਆਫ਼-ਆਨਰ ਪੇਸ਼ ਕੀਤਾ ਗਿਆ।
ਇਸ ਮੌਕੇ ਤੇ ਕਮਾਂਡਿੰਗ ਅਫ਼ਸਰ, ਕਰਨਲ ਅੰਕਿਤ ਸ਼ਰਮਾ ਵੱਲੋਂ ਸ੍ਰੀਮਤੀ ਕੁਲਵੰਤ ਕੌਰ ਪੁੱਤਰੀ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ ਚੈੱਕ ਅਤੇ ਸ਼ਾਲ ਭੇਂਟ ਕਰਨ ਦੀ ਰਸਮ ਅਦਾ ਕੀਤੀ ਗਈ। ਜਿ਼ਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮੋਗਾ ਵੱਲੋ 17 ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ 1 ਲੱਖ 65 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਅਤੇ ਡਿਊਟੀ ਦੌਰਾਨ ਸੈਨਿਕ ਦੀ ਮੌਤ ਹੋਣ ਤੇ ਡਾਇਰੈਕਟੋਰੇਟ, ਰੱਖਿਆ ਸੇਵਾਵਾਂ ਭਲਾਈ,ਪੰਜਾਬ ਵੱਲੋਂ ਸ੍ਰੀ ਸੁਖਮੰਦਰ ਸਿੰਘ ਪਿਤਾ ਸਵ: ਸੈਪਰ ਬੇਅੰਤ ਸਿੰਘ ਨੂੰ ਇੱਕ ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ (ਆਈ.ਏ.ਐਸ) ਮੋਗਾ ਵੱਲੋਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।
ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸੂਬੇਦਾਰ ਜੋਗਿੰਦਰ ਸਿੰਘ, ਪਰਮਵੀਰ ਚੱਕਰ ਵਿਜੇਤਾ, ਇਕ ਮਹਾਨ ਯੋਧਾ ਸੀ, ਜਿਸ ਨੇ 1962 ਦੀ ਹਿੰਦ-ਚੀਨ ਜੰਗ ਦੌਰਾਨ ਬਹਾਦਰੀ ਨਾਲ ਲੜਦਿਆਂ ਆਪਣੇ ਪ੍ਰਾਣਾ ਦੀ ਬਲੀ ਦਿੱਤੀ। ਇਹ ਪਿੰਡ ਮਾਹਲਾ ਕਲਾਂ, ਤਹਿ ਬਾਘਾਪੁਰਾਣਾ, ਜਿ਼ਲਾ ਮੋਗਾ ਦੇ ਰਹਿਣ ਵਾਲੇ ਸਨ। ਉਹ ਪਹਿਲੀ ਸਿੱਖ ਰੈਜੀਮੈਂਟ ਵਿਚ ਭਰਤੀ ਹੋ ਗਏ ਸਨ। ਅਕਤੂਬਰ 1962 ਵਿਚ ਚੀਨ ਨੇ ਭਾਰਤ ਤੇ ਹਮਲਾ ਬੋਲ ਦਿੱਤਾ। ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਨੂੰ ਨੇਫ਼ਾ ਦੇ ਤੁਆਂਗ ਸੈਕਟਰ ਵਿੱਚ ਤੌਗਪੈਂਗ ਲਾ ਚੌਂਕੀ ਦੀ ਹਿਫ਼ਾਜ਼ਤ ਕਰਨ ਦੀ ਜਿੰਮੇਵਾਰੀ ਸੌਂਪੀ ਗਈ। 23 ਅਕਤੂਬਰ 1962, ਸਵੇਰੇ ਸਾਢੇ ਪੰਜ ਵਜੇ ਚੀਨੀ ਫੌਜ ਨੇ ਲਗਭਗ ਆਪਣੇ 200 ਸੈਨਿਕਾਂ ਨਾਲ ਉਨ੍ਹਾਂ ਦੀ ਚੌਂਕੀ ਤੇ ਧਾਵਾ ਬੋਲ ਦਿੱਤਾ। ਸੂਬੇਦਾਰ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਜਵਾਨਾਂ ਨੇ ਬਹਾਦਰੀ ਨਾਲ ਲੜਦੇ ਹੋਏ ਦੁਸ਼ਮਣ ਦੇ ਦੋ ਹਮਲੇ ਪਛਾੜ ਦਿੱਤੇ। ਦੁਸ਼ਮਣ ਦੇ ਇਹਨਾਂ ਦੋ ਹਮਲਿਆਂ ਨੂੰ ਪਛਾੜਣ ਤੋਂ ਬਾਅਦ ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਦਾ ਜਾਨੀ ਨੁਕਸਾਨ ਹੋ ਜਾਣ ਕਾਰਨ ਉਹਨਾਂ ਦੇ ਜਵਾਨਾਂ ਦੀ ਗਿਣਤੀ ਬਹੁਤ ਥੋੜੀ ਰਹਿ ਗਈ ਸੀ ਅਤੇ ਪੱਟ ਵਿੱਚ ਗੋਲੀਆਂ ਲੱਗਨ ਕਾਰਣ ਉਹ ਖੁਦ ਵੀ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ। ਫਿਰ ਵੀ ਉਨ੍ਹਾਂ ਨੇ ਦੁਸ਼ਮਣ ਦੇ ਤੀਜੇ ਹਮਲੇ ਦੌਰਾਨ ਆਪਣੇ ਬਚੇ ਹੋਏ ਜਵਾਨਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ, ਬੋਲੇ ਸੋ ਨਿਹਾਲ ਦੇ ਜੈਕਾਰੇ ਛੱਡ ਕੇ ਦੁਸ਼ਮਣ ਤੇ ਬੈਨਟਾਂ ਨਾਲ ਹਮਲਾ ਬੋਲ ਦਿੱਤਾ। ਸੂਬੇਦਾਰ ਜੋਗਿੰਦਰ ਸਿੰਘ ਨੇ ਆਪਣੀ ਪਲਾਟੂਨ ਦੇ ਲਾਈਟ ਮਸ਼ੀਨ ਗੰਨ ਦੇ ਚਾਲਕ ਦੇ ਮਾਰੇ ਜਾਣ ਤੇ ਖੁਦ ਲਾਈਟ ਮਸ਼ੀਨ ਗੰਨ ਸੰਭਾਲੀ ਅਤੇ ਦੁਸ਼ਮਣ ਦਾ ਕਾਫੀ ਜਾਨੀ ਨੁਕਸਾਨ ਕੀਤਾ। ਇਸੇ ਦੌਰਾਨ ਉਹ ਦੁਸ਼ਮਣ ਦੇ ਘੇਰੇ ਵਿਚ ਆ ਗਏ ਅਤੇ ਆਖ਼ਰੀ ਦਮ ਤੱਕ ਦੁਸ਼ਮਣ ਨਾਲ ਲੜਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋਏ।
ਸੂਬੇਦਾਰ ਜੋਗਿੰਦਰ ਸਿੰਘ ਦੀ ਜੋਸ਼਼ੀਲੀ ਅਗਵਾਈ, ਸ਼ਲਾਘਾਯੋਗ ਵੀਰਤਾ ਅਤੇ ਬੇਮਿਸਾਲ ਫਰਜ ਕਾਰਨ ਭਾਰਤ ਸਰਕਾਰ ਵੱਲੋ ਉਨ੍ਹਾਂ ਨੂੰ ਸ਼ਹੀਦ ਹੋਣ ਉਪਰੰਤ ਦੇਸ਼ ਦੇ ਸਰਵਉੱਚ ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਪ੍ਰਦਾਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ।

 

Fast News Punjab

Related Articles

Back to top button