WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਮੋਗਾ ਵਿੱਚ 9 ਹੋਰ ਆਮ ਆਦਮੀ ਕਲੀਨਿਕ ਹੋਏ ਲੋਕਾਂ ਨੂੰ ਸਮਰਪਿਤ, ਕੁੱਲ ਗਿਣਤੀ ਹੋਈ 12

ਨਵੇਂ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਵੱਡੀ ਕ੍ਰਾਂਤੀ ਸਾਬਿਤ ਹੋਣਗੇ - ਵਿਧਾਇਕ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 27 ਜਨਵਰੀ ( Charanjit Singh ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲੇ ਪੜਾਅ ਵਿੱਚ ਖੋਲ੍ਹੇ ਗਏ  100 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਹਨ, ਭਾਵ ਹੁਣ ਪੂਰੇ ਪੰਜਾਬ ਵਿੱਚ ਇਨ੍ਹਾਂ ਦੀ ਕੁੱਲ ਗਿਣਤੀ 500 ਹੋ ਗਈ ਹੈ। ਜ਼ਿਲ੍ਹਾ ਮੋਗਾ ਵਿੱਚ 9 ਹੋਰ ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ ਅਤੇ ਜ਼ਿਲ੍ਹਾ ਮੋਗਾ ਦੇ ਇਹਨਾਂ ਕਲੀਨਿਕਾਂ ਦੀ ਗਿਣਤੀ ਹੁਣ 12 ਹੋ ਗਈ ਹੈ।
ਇਹ 9 ਨਵੇਂ ਕਲੀਨਿਕ ਪਿੰਡ ਬੁੱਟਰ, ਚੜਿੱਕ, ਮੱਲੀਆਂਵਾਲਾ, ਬਿਲਾਸਪੁਰ, ਲੰਡੇ, ਰਾਜਿਆਣਾ, ਧਰਮਕੋਟ, ਫਤਹਿਗੜ੍ਹ ਪੰਜਤੂਰ ਅਤੇ ਦੁੱਨੇਕੇ ਵਿਖੇ ਅੱਜ ਕਾਰਜਸ਼ੀਲ ਹੋ ਗਏ ਹਨ। ਉਦਘਾਟਨੀ ਸਮਾਰੋਹ ਦੀ ਗੱਲ ਕਰੀਏ ਤਾਂ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਦੁਨੇਕੇ ਤੇ ਚੜਿੱਕ ਦੇ ਆਮ ਆਦਮੀ ਕਲੀਨਿਕ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦੀਪਕ ਅਰੋੜਾ ਵੱਲੋਂ ਲੰਡੇ ਤੇ ਰਾਜਿਆਣਾ ਦੇ ਆਮ ਆਦਮੀ ਕਲੀਨਿਕ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਵੱਲੋਂ ਬਿਲਾਸਪੁਰ ਦੇ ਕਲੀਨਿਕ ਦਾ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਵੱਲੋਂ ਧਰਮਕੋਟ ਦੇ ਕਲੀਨਿਕ ਦਾ, ਸਿਵਲ ਸਰਜਨ ਮੋਗਾ ਮੋਗਾ ਡਾ. ਰੀਪਿੰਦਰ ਕੌਰ ਵੱਲੋਂ ਬੁੱਟਰ ਕਲਾਂ ਦੇ ਆਮ ਆਦਮੀ ਕਲੀਨਿਕ ਦਾ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀਮਤੀ ਚਾਰੂਮਿਤਾ ਵੱਲੋਂ ਫਤਹਿਗੜ੍ਹ ਪੰਜਤੂਰ ਦੇ ਕਲੀਨਿਕ ਦਾ ਅਤੇ ਐਸ.ਐਮ.ਓ. ਢੁੱਡੀਕੇ ਡਾ. ਸੁਰਿੰਦਰ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਮੱਲੀਆਂਵਾਲਾ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ।
ਸਮੂਹ ਵਿਧਾਇਕਾਂ ਨੇ ਵੱਖ-ਵੱਖ ਮੁਹੱਲਾ ਕਲੀਨਿਕਾਂ ਦੇ ਉਦਘਾਟਨੀ ਸਮਾਰੋਹ ਵਿੱਚ ਆਪਣੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਨਵੇਂ ਬਣੇ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਣਗੇ। ਉਨ੍ਹਾਂ ਦੱਸਿਆ ਇਨ੍ਹਾਂ ਕਲੀਨਿਕਾਂ ਵਿੱਚ ਵੱਖ-ਵੱਖ ਤਰ੍ਹਾਂ ਦੇ 45 ਟੈਸਟ ਅਤੇ 75 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਹੋਣਗੀਆਂ। ਇਹ ਕਲੀਨਿਕ ਸਵੇਰੇ 9 ਤੋਂ 3 ਵਜੇ ਤੱਕ ਸਰਦੀਆਂ ਵਿੱਚ ਅਤੇ 8 ਤੋਂ 2 ਵਜੇ ਤੱਕ ਗਰਮੀਆਂ ਵਿੱਚ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਦੱਸਿਆ ਕਿ ਕਲੀਨਿਕ ਦੇ ਖੁੱਲ੍ਹਣ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਉਸਾਰੂ ਕਦਮ ਹੈ, ਜਿਸ ਦਾ ਲੋਕਾਂ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ।
ਇੱਥੇ ਇਹ ਵੀ ਜਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਦੇ ਪਹਿਲਾਂ ਤੋਂ ਚੱਲ ਰਹੇ ਤਿੰਨ ਆਮ ਆਦਮੀ ਕਲੀਨਿਕਾਂ ਜਰੀਏ ਹੁਣ ਤੱਕ 33,854 ਮਰੀਜ਼ਾਂ ਵੱਲੋਂ ਸਿਹਤ ਸਹੂਲਤਾਂ ਲਈਆਂ ਗਈਆਂ ਹਨ। ਵੱਖ-ਵੱਖ ਮਰੀਜ਼ਾਂ ਦੇ 5078 ਟੈਸਟ ਵੀ ਹੁਣ ਤੱਕ ਮੁਫ਼ਤ ਵਿੱਚ ਕਰਵਾਏ ਜਾ ਚੁੱਕੇ ਹਨ।

 

 

fastnewspunjab

Related Articles

Back to top button