ਸਿੱਖਿਆਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਰਾਜਰਾਜਨੀਤੀਵਪਾਰ
ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਦੀ ਵਿਦਿਆਰਥਣ ਨੇ ਰਾਜ ਪੱਧਰੀ ਸਮਾਗਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਮੋਗਾ 4 ਅਪ੍ਰੈਲ ( ਚਰਨਜੀਤ ਸਿੰਘ )- ਬੀਤੇ ਦਿਨੀ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਅਤੇ ਸੱਭਿਆਚਾਰਕ ਸਮਾਗਮ ਐਮਿਟੀ ਯੂਨੀਵਰਸਿਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰਵਾਏ ਗਏ। ਇਸ ਸਮਾਗਮ ਵਿਚ ਸ਼ਾਇਨਪਰੀਤ ਕੌਰ ਪੁੱਤਰੀ ਜਤਿੰਦਰਪਾਲ ਸਿੰਘ ਨੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਸਮੇਂ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸ਼ਾਇਨਪਰੀਤ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਮੁਬਾਰਕਬਾਦ ਦਿੱਤੀ । ਇੱਥੇ ਇਹ ਵਰਨਣਯੋਗ ਹੈ ਕਿ ਸ਼ਾਇਨਪਰੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਵਿਖੇ 5ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਪੜਾਈ ਵੀ ਪੂਰੀ ਤਨਦੇਹੀ ਨਾਲ ਕਰਦੀ ਹੈ। ਇਸ ਸਮੇਂ ਸਮੂਹ ਸਕੂਲ ਡਗਰੂ ਦੇ ਸਟਾਫ ਵੱਲੋਂ ਸ਼ਾਇਨਪਰੀਤ ਕੌਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।








