ਘੱਟ ਗਿਣਤੀ ਵਰਗ ਦੇ ਵਿਦਿਆਰਥੀ ਲਈ ਵਜ਼ੀਫਾ ਅਪਲਾਈ ਕਰਨ ਦੀਆਂ ਮਿਤੀਆਂ ਦਾ ਐਲਾਨ-ਡਿਪਟੀ ਕਮਿਸ਼ਨਰ

ਤਾਜਾ ਖਬਰਾਂ
ਮੋਗਾ, 6 ਸਤੰਬਰ ( Charanjit Singh ) ਪੰਜਾਬ ਸਰਕਾਰ ਵਲੋਂ ਘੱਟ ਗਿਣਤੀ ਵਰਗ ਲਈ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਤੇ ਮੈਰਿਟ-ਕਮ-ਮੀਨਜ਼ ਬੇਸਡ ਸਕਾਲਰਸ਼ਿਪ 2021-22 ਦਾ ਐਲਾਨ ਕੀਤਾ ਗਿਆ ਹੈ, ਜਿਸ ਲਈ ਯੋਗ ਵਿਦਿਆਰਥੀਆਂ ਨੂੰ ਇਕ ਮੌਕਾ ਦੇ ਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ઠ
ਡਾਇਰੈਕਟੋਰੇਟ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਪੰਜਾਬ ਵਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਭਾਰਤ ਸਰਕਾਰ ਵਲੋਂ ਐਲਾਨੀਆਂ 6 ਘੱਟ ਗਿਣਤੀਆਂ (ਸਿੱਖ, ਮੁਸਲਿਮ, ਬੋਧੀ, ਪਾਰਸੀ, ਜੈਨੀ ਇਸਾਈ) ਵਿਦਿਆਰਥੀ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in ‘ਤੇ ਆਨਲਾਇਨ ਦਰਖਾਸਤ ਦੇ ਸਕਦੇ ਹਨ।ઠ
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸਮਾਂ ਸਾਰਣੀ ਅਨੁਸਾਰ ਨਵੇਂ ਸਕਾਲਰਸ਼ਿਪ ਅਤੇ ਨਵੀਨੀਕਰਨ ਸਕਾਲਰਸ਼ਿਪ ਲਈ ਪ੍ਰੀ- ਮੈਟ੍ਰਿਕ ਸਕਾਲਰਸ਼ਿਪ ਲਈ 15 ਨਵੰਬਰ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜਿਹੜੇ ਬਿਨੈਕਾਰਾਂ ਨੇ 2020-21 ਦੌਰਾਨ ਸਕਾਲਰਸ਼ਿਪ ਪ੍ਰਾਪਤ ਕੀਤੀ ਹੈ, ਲਈ ਵਿਦਿਆਰਥੀਆਂ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਮੈਰਿਟ-ਕਮ-ਮੀਨਜ ਬੇਸਡ ਸਕੀਮ ਤਹਿਤ 30 ਨਵੰਬਰ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ઠ
ਇਸ ਸਕਾਲਰਸ਼ਿਪ ਤਹਿਤ ਬਿਨੈਕਾਰ ਘੱਟ ਗਿਣਤੀ ਭਾਈਚਾਰੇ ਸਿੱਖ, ਮੁਸਲਿਮ, ਬੋਧੀ, ਪਾਰਸੀ, ਜੈਨ ਤੇ ਇਸਾਈ ਨਾਲ ਹੀ ਸਬੰਧਤ ਹੋਣਾ ਚਾਹੀਦਾ ਹੈ ਅਤੇ ਉਹ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਯੂਨੀਵਰਸਿਟੀ, ਸੰਸਥਾ, ਕਾਲਜ ਜਾਂ ਸਕੂਲ ਵਿਚ ਪੜ੍ਹਦਾ ਹੋਣਾ ਚਾਹੀਦਾ ਹੈ।
ਇਸ ਤੋਂ ਬਿਨ੍ਹਾਂ ਅਪਣਾਇਆ ਗਿਆ ਕੋਰਸ ਘੱਟੋ ਘੱਟ ਇਕ ਸਾਲ ਦੀ ਮਿਆਦ ਦਾ ਹੋਵੇ ਅਤੇ ਬਿਨੈਕਾਰ ਨੇ ਪਿਛਲੇ ਸਾਲ ਸਲਾਨਾ ਬੋਰਡ ਦੀ ਪ੍ਰੀਖਿਆ ਵਿਚ 50 ਫੀਸਦੀ ਅੰਕ ਪ੍ਰਾਪਤ ਕੀਤੇ ਹੋਣ।ઠਉਨ੍ਹਾਂ ਇਹ ਵੀ ਕਿਹਾ ਕਿ ਬਿਨੈਕਾਰ ਆਪਣੇ ਵਰਤਮਾਨ ਚੱਲ ਰਹੇ ਬੈਂਕ ਖਾਤੇ ਬਾਰੇ ਵੀ ਜਾਣਕਾਰੀ ਦੇਣ। ਇਸ ਤੋਂ ਇਲਾਵਾ ઠਕਿਸੇ ਵੀ ਪੁੱਛਗਿੱਛ ਤੇ ਪੱਤਰ ਵਿਹਾਰ ਲਈ postmatricminoritypunjab@gmail.com  ਤੇ ਈ-ਮੇਲ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਯੋਗ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੌਕੇ ਦਾ ਲਾਭ ਲੈ ਕੇ ਸਕਾਲਰਸ਼ਿਪ ਪ੍ਰਾਪਤ ਕਰਨ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਨੂੰ ਵੀ ਸਕਾਲਰਸ਼ਿਪ ਪ੍ਰਾਪਤ ਕਰਨ
 ਵਿਚ ਸਹਾਇਤਾ ਲਈ ਵਿਦਿਆਰਥੀਆਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਗਏ ਹਨ।
Fast News Punjab