ਕੈਪਟਨ ਸਰਕਾਰ, ਕਾਂਗਰਸ ਅਤੇ ਬਾਦਲਾਂ ਦੀ ਸਾਂਝ ਕਾਰਨ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਤੋਂ ਮੁੱਕਰੀ – ਆਪ

ਮੋਗਾ, 7 ਸਤੰਬਰ (Raju , Charanjit Singh ) ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮੋਗਾ ਇਕਾਈ ਵੱਲੋਂ ਮੇਨ ਚੌਂਕ ਮੋਗਾ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ | ਧਰਨੇ ਦੀ ਅਗੁਵਾਈ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦਿਦਾਰੇਵਾਲਾ ਦੀ ਪ੍ਰਧਾਨਗੀ ਹੇਠ ਅਤੇ ਜ਼ਿਲ੍ਹੇ ਦੇ ਆਗੂਆਂ ਵੱਲੋਂ ਕੀਤੀ ਗਈ ਜ਼ਿਲ੍ਹੇ ਦੇ ਅਹੁਦੇਦਾਰਾਂ ਜ਼ਿਲ੍ਹਾ ਮੀਡੀਆ ਇੰਚਾਰਜ ਅਮਨ ਰਖਰਾ,ਜਿਲ੍ਹਾ ਸੈਕਟਰੀ ਦੀਪਕ ਸਮਾਲਸਰ, ਜ਼ਿਲ੍ਹਾ ਦਫਤਰ ਇੰਚਾਰਜ ਹਰਮੇਲ ਸਿੰਘ,ਜ਼ਿਲ੍ਹਾ ਖਜਾਨਚੀ ਤੇਜਿੰਦਰ ਬਰਾੜ, ਜ਼ਿਲ੍ਹਾ ਇਵੇੰਟ ਇੰਚਾਰਜ ਅਵਤਾਰ ਬੰਟੀ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਬੀਰ ਸਿੰਘ ਬਾਸਨ ਵਲੋਂ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਕੈਪਟਨ ਸਰਕਾਰ ਨੂੰ ਸਾਢੇ ਚਾਰ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ। ਜਿਹੜੇ ਵਾਅਦੇ ਪੂਰੇ ਹੋਣ ਦੀ ਆਸ ਕਰਕੇ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੇ ਕਾਂਗਰਸ ਸਰਕਾਰ ਨੂੰ ਚੁਣਿਆ ਸੀ ਹੁਣ ਉਹੀ ਲੋਕ ਆਪਣੇ ਆਪ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ ਜਿਸ ਦਾ ਸਬੂਤ ਖੁਦ ਹੀ ਕੈਪਟਨ ਸਰਕਾਰ ਨੇ ਦੇ ਦਿੱਤਾ ਹੈ ਬਿਜਲੀ ਸਮਝੌਤੇ ਬਾਦਲ ਅਤੇ ਕੈਪਟਨ ਦੀ ਸਾਂਝ ਦੇ ਚਲਦਿਆਂ ਹੁਣ ਕਾਂਗਰਸ ਸਰਕਾਰ ਇਹ ਬਿਜਲੀ ਸਮਝੌਤੇ ਰੱਦ ਕਰਨ ਤੋਂ ਸਾਫ਼ ਮੁੱਕਰ ਗਈ ਹੈ,ਜਿਸ ਦੇ ਚਲਦਿਆਂ ਲੋਕਾਂ ਨੂੰ ਮਹਿੰਗਾਈ ਦੇ ਨਾਲ-ਨਾਲ ਮਹਿੰਗੀ ਬਿਜਲੀ ਦੀ ਮਾਰ ਲਗਾਤਾਰ ਝੱਲਣੀ ਪੈ ਰਹੀ ਹੈ। ਆਮ ਆਦਮੀ ਪਾਰਟੀ ਇਸਦਾ ਸਖ਼ਤ ਵਿਰੋਧ ਕਰਦੀ ਹੈ।
MLA ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਕੈਪਟਨ ਨੇ ਆਪਣੇ 2017 ਦੇ ਮੈਨੀਫੈਸਟੋ ਵਿੱਚ ਕਿਹਾ ਸੀ ਕਿ ਸਰਕਾਰ ਬਣਦੇ ਹੀ ਮਹਿੰਗੀ ਬਿਜਲੀ ਦੇ ਸਮਝੋਤੇ ਰੱਦ ਕੀਤੇ ਜਾਣਗੇ। ਅੱਜ ਸਾਢੇ ਚਾਰ ਸਾਲ ਹੋ ਗਏ ਪਰ ਕੈਪਟਨ ਨੇ ਕੁਝ ਨਹੀਂ ਕੀਤਾ। ਇਨ੍ਹਾਂ ਸਮਝੌਤਿਆਂ ਕਰਕੇ ਸੂਬਾ ਕਰਜ਼ਾਈ ਹੁੰਦਾ ਜਾ ਰਿਹਾ। ਲੋਕਾਂ ਤੇ ਆਰਥਿਕ ਬੋਝ ਵੱਧ ਰਿਹਾ ਹੈ।
ਨਵਦੀਪ ਸੰਘਾ ਨੇ ਕਿਹਾ ਕਿ ਵਾਰ ਵਾਰ ਕੈਪਟਨ ਅਮਰਿੰਦਰ ਸਿੰਘ ਬਹਾਨੇ ਬਣਾ ਕੇ ਬਾਦਲਾਂ ਵਲੋਂ ਗ਼ਲਤ ਢੰਗ ਨਾਲ ਕੀਤੇ ਇਹ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜ ਰਹੇ ਹਨ । ਜਦ ਕਿ ਇਹ ਪ੍ਰਾਈਵੇਟ ਥਰਮਲ ਪਲਾਂਟ ਜਿਨ੍ਹਾਂ ਨਾਲ ਸਮਝੌਤੇ ਕੀਤੇ ਗਏ ਹਨ, ਬਿਜਲੀ ਦੀ ਤੰਗੀ ਦੇ ਸੀਜ਼ਨ ਵਿੱਚ ਕਦੀ ਵੀ ਸਹੀ ਢੰਗ ਨਾਲ ਬਿਜਲੀ ਮੁਹੱਈਆ ਨਹੀਂ ਕਰਵਾ ਰਹੇ।ਕੈਪਟਨ ਅਮਰਿੰਦਰ ਸਿੰਘ ਬਿਜਲੀ ਸਮਝੌਤਿਆਂ ਬਾਰੇ ਸ਼ੰਕੇ ਪੈਦਾ ਕਰਨ ਤੋਂ ਬਾਜ਼ ਨਹੀਂ ਆਉਂਦੇ । ਉਹ ਵਾਰ ਵਾਰ ਨਵੇਂ ਸ਼ੰਕੇ ਪੈਦਾ ਕਰਕੇ ਇਨ੍ਹਾਂ ਗ਼ਲਤ ਬਿਜਲੀ ਸਮਝੌਤਿਆਂ ਵਿੱਚ ਬਾਦਲਾਂ ਦਾ ਬਚਾਅ ਕਰ ਰਹੇ ਹਨ।
ਅਮ੍ਰਿਤਪਾਲ ਸਿੱਧੂ ਨੇ ਕਿਹਾ ਕੈਪਟਨ ਅਮਰਿੰਦਰ ਦੇ ਖੁਦ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਇਸ ਗੱਲ ਨੂੰ ਕਬੂਲਿਆ ਹੈ ਕਿ ਸਰਕਾਰ ਪਹਿਲਾਂ ਹੀ ਬਹੁਤ ਸਮਾਂ ਖ਼ਰਾਬ ਕਰ ਚੁੱਕੀ ਹੈ ਅਤੇ ਜੇਕਰ ਹੁਣ ਇਸ ਮੁੱਦੇ ਤੇ ਕੋਈ ਫੈਸਲਾ ਨਾ ਲਿਆ ਗਿਆ ਤਾਂ ਕੁਝ ਵੀ ਨਹੀਂ ਬਚੇਗਾ।
ਜਸਟਿਸ ਜੋਰਾ ਸਿੰਘ ਨੇ ਕਿਹਾ ਕਿ ਨਾ ਤਾਂ ਸਾਰੇ ਬਿਜਲੀ ਸਮਝੌਤੇ ਗਲਤ ਹਨ ਅਤੇ ਨਾ ਹੀ ਉਨ੍ਹਾਂ ਨੂੰ ਰੱਦ ਕਰਨ ਦੀ ਲੋੜ ਹੈ ਬਲਕਿ ਉਹ 3 ਬਿਜਲੀ ਸਮਝੌਤੇ ਜੋ ਬਾਦਲਾਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਕੀਤੇ ਸਨ ਅਤੇ ਜਿਸ ਨਾਲ ਸੂਬੇ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਤੁਰੰਤ ਰੱਦ ਕੀਤੇ ਜਾਣੇ ਚਾਹੀਦੇ ਹਨ।
ਦਵਿੰਦਰਜੀਤ ਲਾਡੀ ਢੋਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਾਣ ਬੁੱਝ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਲਿਆਂਦੇ ਪ੍ਰਾਈਵੇਟ ਮੈਂਬਰ ਬਿਲ ਉਸ ਨੂੰ ਨਜ਼ਰਅੰਦਾਜ਼ ਕਰਨ ਦੇ ਲਈ ਇਕ ਦਿਨ ਦਾ ਹੀ ਸੈਸ਼ਨ ਬੁਲਾਇਆ।
ਨਸੀਬ ਬਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਇਹ ਸਮਝੋਤੇ ਰੱਦ ਕੀਤੇ ਜਾਣਗੇ।
ਇਸ ਸਮੇਂ ਆਮ ਆਦਮੀ ਪਾਰਟੀ ਜ਼ਿਲਾ ਮੋਗਾ ਦੇ ਸੰਜੀਵ ਕੋਛੜ, ਜਸਵਿੰਦਰ ਸਿੱਧੂ, ਨਵਦੀਪ ਵਾਲੀਆ, ਅਮਨ ਪੰਡੋਰੀ, ਜਗਵੰਤ ਬੈੰਸ, ਰਵੀ ਗਿੱਲ, ਸੁਰਜੀਤ ਲੁਹਾਰਾ, ਗੁਰਵਿੰਦਰ ਡਾਲਾ,ਅਖਤਿਆਰ ਸਿੰਘ ਮਾਧੋਕੇ, ਮਨਪ੍ਰੀਤ ਰਿੰਕੂ, ਸੁਖਦੀਪ ਧਾਮੀ, ਰਾਜਾ, ਜਗਦੀਸ਼ ਸ਼ਰਮਾ ਅਤੇ ਹੋਰ ਆਗੂ ਮਜੂਦ ਸਨ।




