WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ

ਮੋਗਾ ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ਵਿੱਚ 723 ਉਮੀਦਵਾਰਾਂ ਨੇ ਕੀਤੀ ਸ਼ਿਰਕਤ, 519 ਦੀ ਹੋਈ ਰੋਜ਼ਗਾਰ ਲਈ ਚੋਣ

14 ਅਤੇ 17 ਸਤੰਬਰ ਨੂੰ ਵੀ ਲਗਾਏ ਜ਼ਾਣਗੇ ਰੋਜ਼ਗਾਰ ਮੇਲੇ-ਪਰਮਿੰਦਰ ਕੌਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ 9 ਸਤੰਬਰ ( ਚਰਨਜੀਤ ਸਿੰਘ ) ਪੰਜਾਬ ਸਰਕਾਰ ਦੇ ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ’ ਮਿਸ਼ਨ ਤਹਿਤ ਆਯੋਜਿਤ ਕੀਤੇ ਜਾ ਰਹੇ ਰੋਜ਼ਗਾਰ ਮੇਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਲਈ ਹੁਨਰ ਸਿਖਲਾਈ ਪ੍ਰਾਪਤ ਕਰਨ ਲਈ ਵਰਦਾਨ ਸਾਬਿਤ ਹੋ ਰਹੇ ਹਨ। ਜਿਲ੍ਹੇ ਅੰਦਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੋਗਾ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਵਿੱਚ ਅੱਜ ਨੌਕਰੀਆਂ ਲੈਣ ਦੇ ਚਾਹਵਾਨ 723 ਉਮੀਦਵਾਰਾਂ ਨੇ ਸ਼ਿਰਕਤ ਕੀਤੀ। ਇਸ ਰੋਜ਼ਗਾਰ ਮੇਲੇ ਦਾ ਉਦਘਾਟਨ ਵਿਧਾਇਕ ਮੋਗਾ ਡਾ. ਹਰਜੋਤ ਕਮਲ ਵੱਲੋਂ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਵਧੀਕ ਡਿਪਟੀ  ਕਮਿਸ਼ਨਰ (ਵਿਕਾਸ) ਮੋਗਾ ਸ੍ਰੀ ਸੁਭਾਸ਼ ਚੰਦਰ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਵੀ ਮੌਜੂਦ ਸਨ।  ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਵਾਲੇ 723 ਨੌਜਵਾਨਾਂ ਵਿੱਚੋਂ 519 ਬੇਰੋਜ਼ਗਾਰਾਂ ਨੌਜਵਾਨਾਂ ਦੀ ਇੰਟਰਵਿਊ ਜਰੀਏ ਵੱਖ-ਵੱਖ 25 ਨਾਮੀ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ।
ਇਸ ਮੌਕੇઠਵਿਧਾਇਕ ਮੋਗਾ ਡਾ. ਹਰਜੋਤ ਕਮਲ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਨੌਜਵਾਨਾਂ ਦੀ ਯੋਗਤਾ ਅਨੁਸਾਰ ਚੋਣ ਕਰਕੇ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਰੋਜ਼ਗਾਰ ਮੇਲੇ ਨੌਜਵਾਨਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਉਨ੍ਹਾਂ ਦੇ ਦਫ਼ਤਰੀ ਨੁਮਾਇੰਦਿਆਂ ਵੱਲੋਂ ਬੇਰੋਜ਼ਗਾਰਾਂ ਨੂੰ ਕਿੱਤਾਮੁੱਖੀ ਸਿਖਲਾਈ ਲਈ ਵੀ ਪ੍ਰੇਰਿਤ ਕੀਤਾ ਗਿਆ ਤਾਂ ਕਿ ਨੌਜਵਾਨ ਆਪਣੇ ਲਈ ਰੋਜ਼ਗਾਰ ਦੀ ਭਾਲ ਕਰਨ ਦੀ ਬਿਜਾਇ ਹੋਰਨਾਂ ਲਈ ਰੋਜ਼ਗਾਰ ਦਾ ਸਾਧਨ ਬਣਨ।
ਰੋਜ਼ਗਾਰ ਮੇਲੇ ਵਿੱਚ ਮੌਜੂਦ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫ਼ਸਰ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਦੇ ਰੋਜ਼ਗਾਰ ਮੇਲੇ ਵਿੱਚ ਸਪੋਰਟਕਿੰਗ ਗਰੁੱਪ ਕੰਪਨੀ, ਆਰਤੀ ਇੰਟਰਨੈਸ਼ਨਲ ਲਿਮ ਕੰਪਨੀ, ਚੈੱਕਮੇਟ ਸਕਿਉਰਿਟੀ ਕੰਪਨੀ,  ਆਈ.ਸੀ.ਆਈ.ਸੀ.ਆਈ. ਬੈਂਕ, ਮੈਕਿਨ ਰੈਡੀਮੀਜ਼, ਫੋਨਪੇਅ, ਗਰਿੰਡਵੈੱਲ ਨੋਰਟਨ ਬੱਡੀ, ਡਿਕਸਨ ਟੈਕਨੋਲੋਜੀ,  ਕਰਾਸ ਲੈਂਡ ਇੰਮੀਗਰੇਸ਼ਨ ਸਮੇਤ ਵੱਖ ਵੱਖ 25 ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਪੁੱਜੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਰੋਜ਼ਗਾਰ ਮੇਲੇ ਤੋਂ ਇਲਾਵਾ 14 ਸਤੰਬਰ 2021 ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਬਾਘਾਪੁਰਾਣਾ ਅਤੇ ਮਿਤੀ 17 ਸਤੰਬਰ 2021 ਨੂੰ ਬਾਬਾ ਈਸ਼ਰ ਸਿੰਘ ਕਾਲਜ ਗਗੜਾ ਕੋਟ ਈਸੇ ਖਾਂ ਵਿਖੇ ਵੀ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।
ਇਸ ਮੌਕੇ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ ਆਦਿ ਵੱਖ ਵੱਖ ਵਿਭਾਗਾਂ ਵੱਲੋ ਪ੍ਰਦਰਸ਼ਨੀਆਂ ਲਗਾ ਕੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮਾਰਕਫੈਡ ਵੱਲੋਂ ਆਪਣੇ ਸਮਾਨ ਦੇ ਸਟਾਲ ਵੀ ਲਗਾਏ ਗਏ।
ઠਇਸ ਮੌਕੇ ਪਲੇਸਮੈਟ ਅਫ਼ਸਰ ਸੋਨੀਆ ਬਾਜਵਾ, ਕੌਸਲਰ ਬਲਰਾਜ ਸਿੰਘ ਖਹਿਰਾ ਆਦਿ ਹਾਜਰ ਸਨ।
Fast News Punjab

Related Articles

Back to top button