ਗੰਗਾ ਸਕੂਲ ਵਿਖੇ ਨਸ਼ਿਆਂ ਵਿਰੋਧੀ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ
ਪ੍ਰਿੰਸੀਪਲ ਸਾਧੂ ਸਿੰਘ ਰੋਮਾਨਾ ਦੀ ਅਗਵਾਈ ਵਿੱਚ ਹਰ ਰੋਜ ਨਵੀਆਂ ਪੁਲਾਘਾ ਪੁਟ ਰਿਹਾ ਸਕੂਲ

ਮੋਗਾ 10 ਸਤੰਬਰ ( ਚਰਨਜੀਤ ਸਿੰਘ ਗਾਹਲਾ ) ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਜ਼ਿਲਾ ਪ੍ਰੋਗਰਾਮ ਅਫਸਰ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੇਵਾ ਸਿੰਘ ਸਿੱਧੂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਵਿਖੇ ਨਸ਼ਿਆਂ ਵਿਰੋਧੀ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਇਸ ਮੌਕੇ ਪ੍ਰਿੰਸੀਪਲ ਸਰਦਾਰ ਸਾਧੂ ਸਿੰਘ ਰੋਮਾਣਾ ਜੀ ਨੇ ਦੱਸਿਆ ਕਿ ਨਸ਼ਿਆਂ ਨੇ ਸਾਡੇ ਸਮਾਜ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ ਸਾਨੂੰ ਪ੍ਰਸ਼ਾਸਨ ਦਾ ਸਾਥ ਦੇ ਕੇ ਨਸ਼ਿਆਂ ਦੇ ਖਾਤਮੇ ਲਈ ਉਪਰਾਲੇ ਕਰਨੇ ਚਾਹੀਦੇ ਹਨ ਇਸ ਮੌਕੇ ਬੱਚਿਆਂ ਨੇ ਨਸ਼ਿਆਂ ਵਿਰੋਧੀ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਹਰਮਨ ਕੁਮਾਰ ਨੇ ਪਹਿਲਾ ਸਥਾਨ ਅਤੇ ਬਲਕਰਨ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਲੇਖ ਮੁਕਾਬਲਿਆਂ ਚੋਂ ਸੰਦੀਪ ਕੌਰ ਨੇ ਪਹਿਲਾ ਅਤੇ ਮਮਤਾ ਰਾਣੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਸੈਕੰਡਰੀ ਵਿਭਾਗ ਵਿਚੋਂ ਸੁਮਿਤਾ ਦੇਵੀ ਨੇ ਪਹਿਲਾ ਅਤੇ ਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਪ੍ਰਿੰਸੀਪਲ ਸਰਦਾਰ ਸਾਧੂ ਸਿੰਘ ਰੋਮਾਣਾ ਨੇ ਜੇਤੂ ਵਿਦਿਆਰਥੀਆਂ ਨੂੰ ਰਜਿਸਟਰ ਪੈੱਨ ਇਨਾਮ ਵਜੋਂ ਦਿੱਤੇ ਇਸ ਮੌਕੇ ਛਿੰਦਰਪਾਲ ਕੌਰ, ਗੁਰਬਖਸ ਸਿੰਘ ,ਹਰਜੀਤ ਸਿੰਘ, ਲਕਸ਼ਮੀ ਦੇਵੀ, ਗਗਨਦੀਪ, ਕੁਲਦੀਪ ਸਿੰਘ, ਗਗਨ ਜੈਨ, ਸੰਦੀਪ ਕੁਮਾਰ, ਮਿਨਾਕਸ਼ੀ ਅਤੇ ਮਾਇਆ ਦੇਵੀਂ ਵਿਸ਼ੇਸ਼ ਤੌਰ ਤੇ ਸ਼ਾਮਲ ਸਨ




