ਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਕਈ ਪਹਿਲਕਦਮੀਆਂ ਦੀ ਸ਼ੁਰੂਆਤ
ਜ਼ਿਲ੍ਹਾ ਮੋਗਾ ਵਿੱਚ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਵਿਚ 10 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਟੀਚਾ - ਡਿਪਟੀ ਕਮਿਸ਼ਨਰ

ਮੋਗਾ, 10 ਸਤੰਬਰ (ਚਰਨਜੀਤ ਸਿੰਘ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਨੌਜਵਾਨ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸਥਾਈ ਸੀ-ਪਾਈਟ ਕੈਂਪ ਦਾ ਡਿਜੀਟਲ ਰੂਪ ਵਿੱਚ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਵੀ ਕੀਤਾ ਜਿਸ ਦਾ ਟੀਚਾ ਪੰਜਾਬ ਭਰ ਵਿੱਚ 2.5 ਲੱਖ ਅਸਾਮੀਆਂ ਭਰਨਾ ਹੈ। ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਦੇ ਭਰਤੀ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਅਤੇ ‘ਮੇਰਾ ਕੰਮ ਮੇਰਾ ਮਾਣ’ ਸਕੀਮਾਂ ਦੀ ਸ਼ੁਰੂਆਤ ਵੀ ਕੀਤੀ ਤਾਂ ਜੋ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਤਹਿਤ ਰਜਿਸਟਰਡ ਕਾਮਿਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੋਜ਼ਗਾਰ ਸਹਾਇਤਾ ਭੱਤਾ (2500 ਰੁਪਏ ਪ੍ਰਤੀ ਮਹੀਨਾ) ਮੁਹੱਈਆ ਕਰਵਾਇਆ ਜਾ ਸਕੇ।
ਇਸ ਸਾਰੇ ਸਮਾਗਮ ਦਾ ਸਿੱਧਾ ਪ੍ਰਸਾਰਨ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਕੀਤਾ ਗਿਆ। ਜ਼ਿਲ੍ਹਾ ਮੋਗਾ ਦਾ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਗਏ ਸਾਰੇ ਪ੍ਰੋਗਰਾਮਾਂ ਨਾਲ ਨੌਜਵਾਨਾਂ ਨੂੰ ਅਪਣਾ ਭਵਿੱਖ ਸੰਵਾਰਨ ਵਿੱਚ ਨਿੱਘਰ ਸ਼ੁਰੂਆਤ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਅਤੇ ਢਾਈ ਲੱਖ ਨਿੱਜ਼ੀ ਖੇਤਰ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਜ਼ਿਲ੍ਹਾ ਮੋਗਾ ਵਿੱਚ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਵਿਚ 10 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਟੀਚਾ ਹੈ।
ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਦੇ ਨਾਲ ਨਾਲ ਉਹਨਾਂ ਨੂੰ ਪੈਰਾਂ ਉੱਤੇ ਖੜ੍ਹਾ ਹੋਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਮੋਗਾ ਵਿੱਚ ਹੀ ਹਜ਼ਾਰਾਂ ਬੱਚਿਆਂ ਨੇ ਸਿਖਲਾਈ ਲਏ ਕੇ ਆਪਣੇ ਕੰਮ ਸ਼ੁਰੂ ਕੀਤੇ ਹਨ। ਕਈ ਨੌਜਵਾਨਾਂ ਨੂੰ ਸਕਿੱਲ ਕਰਨ ਲਈ ਸਪਾਂਸਰ ਕੀਤਾ ਹੈ। ਉਹਨਾਂ ਨੇ ਆਧੁਨਿਕ ਤਕਨਾਲੋਜੀ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਨੌਕਰੀ ਲਈ ਇਸ ਨੂੰ ਬੇਹੱਦ ਮਹੱਤਵਪੂਰਨ ਦੱਸਿਆ, ਜਿਸ ਲਈ ਸੂਬਾ ਸਰਕਾਰ ਵੱਲੋਂ ਮੁਫਤ ਹੁਨਰ ਸਿਖਲਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਇਕ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਰਕਾਰੀ/ਨਿੱਜੀ ਨੌਕਰੀਆਂ, ਕੈਰੀਅਰ ਸਬੰਧੀ ਕਾਊਂਸਲਿੰਗ, ਸਵੈ-ਰੋਜ਼ਗਾਰ ਸ਼ੁਰੂ ਕਰਨਾ, ਵਿਦੇਸ਼ਾਂ ਵਿੱਚ ਪੜ੍ਹਾਈ/ਨੌਕਰੀ ਅਤੇ ਹੁਨਰ ਵਿਕਾਸ ਦੀ ਸਿਖਲਾਈ ਸਬੰਧੀ ਨੌਜਵਾਨ ਪੀੜ੍ਹੀ ਦੇ ਸਵਾਲਾਂ ਦਾ ਜਵਾਬ ਦਿੱਤਾ ਜਾ ਸਕੇ। ਇਕ ਹੋਰ ਪਹਿਲਕਦਮੀ ਵਿੱਚ ‘ਮਿਸ਼ਨ ਰੈੱਡ ਸਕਾਈ’ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਪੰਜਾਬ ਦੇ ਓਟ ਕਲੀਨਿਕਾਂ ਵਿਖੇ ਇਲਾਜ਼ ਕਰਵਾ ਰਹੇ ਨਸ਼ਾ ਪੀੜਤਾਂ/ਨਸ਼ੇ ਦੇ ਆਦੀਆਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨੌਕਰੀ ਦੇ ਮੌਕੇ ਯਕੀਨੀ ਬਣਾਏ ਜਾ ਸਕਣ। ਦਿਵਿਆਂਗ ਵਿਅਕਤੀਆਂ ਨੂੰ ਮਿਸ਼ਨ ਤਹਿਤ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਜਿਨ੍ਹਾਂ ਵਿੱਚੋਂ ਕਈਆਂ ਨੂੰ ਰੋਜ਼ਗਾਰ ਪ੍ਰਦਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚੋਂ 10 ਗਰੀਬ ਤੋਂ ਗਰੀਬ ਬੇਰੋਜ਼ਗਾਰ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨੌਕਰੀਆਂ ਹਾਸਿਲ ਕਰਨ ਵਿੱਚ ਮਦਦ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨਾਲ ‘ਘਰ ਘਰ ਰੋਜ਼ਗਾਰ’ ਦੇ ਕੀਤੇ ਵਾਅਦੇ ਨੂੰ ਸਹੀ ਰੂਪ ਵਿੱਚ ਅਮਲੀ ਜਾਮਾ ਪਹਿਨਾਇਆ ਗਿਆ ਹੈ। ਨੌਜਵਾਨਾਂ ਨੂੰ ਉਨ੍ਹਾਂ ਦੀ ਕਾਬਲੀਅਤ ਅਤੇ ਹੁਨਰ ਦੇ ਅਨੁਕੂਲ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ ਵੀ ਹਾਜ਼ਰ ਸਨ।




