WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਆਰ.ਬੀ.ਐਸ.ਕੇ. ਟੀਮ ਨੇ ਇੱਕ ਹੋਰ ਬੱਚੀ ਦੇ ਦਿਲ ਦਾ ਮੁਫ਼ਤ ਅਪ੍ਰੇਸ਼ਨ ਕਰਵਾਇਆ

ਮੋਗਾ ਵਿੱਚ ਸੱਤ ਸਾਲਾ ਬੱਚੀ ਲਈ ਵਰਦਾਨ ਸਾਬਿਤ ਹੋਈ ਆਰ ਬੀ ਐੱਸ ਕੇ ਸਕੀਮ-ਸਿਵਲ ਸਰਜਨ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 22 ਅਗਸਤ:ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਲੰਡੇਕੇ ਮੋਗਾ ਦੀ ਸੱਤ ਸਾਲਾਂ ਬੱਚੀ ਗੁਰਲੀਨ ਕੌਰ ਦੇ ਦਿਲ ਦਾ ਮੁਫ਼ਤ ਅਪ੍ਰੇਸ਼ਨ ਹੀਰੋ ਹਾਰਟ ਡੀ.ਐਮ.ਸੀ. ਲੁਧਿਆਣਾ ਤੋ ਸਫਲਤਾਪੂਰਵਕ ਕਰਵਾਇਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ ਦੇ ਡਾ. ਅਜੈ ਕੁਮਾਰ ਅਤੇ ਸਟਾਫ਼ ਨਰਸ ਰਾਜਵੰਤ ਕੌਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਲੰਡੇਕੇ ਮੋਗਾ ਵਿਖੇ ਸੱਤ ਸਾਲਾਂ ਦੀ ਇੱਕ ਬੱਚੀ ਗੁਰਲੀਨ ਕੌਰ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਹੈ। ਆਰ.ਬੀ.ਐਸ.ਕੇ. ਟੀਮ ਮੋਗਾ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ, ਐਸ.ਐਮ.ਓ. ਮੋਗਾ ਡਾ. ਸੁਖਪ੍ਰੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਪ੍ਰਵੀਨ ਸ਼ਰਮਾ, ਜ਼ਿਲ੍ਹਾ ਮਾਸ ਮੀਡੀਆ ਕੋਆਰਡੀਨੇਟਰ ਅਮ੍ਰਿਤਪਾਲ ਸ਼ਰਮਾ, ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਸਹਿਯੋਗ ਨਾਲ ਇਸ ਬੱਚੀ ਦੇ ਦਿਲ ਦਾ ਅਪ੍ਰੇਸ਼ਨ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਇਲਾਜ ਲਈ ਚਲਾਏ ਜਾ ਰਹੇ ਰਾਸ਼ਟਰੀਯ ਬਾਲ ਸਵਾਸਥ ਪ੍ਰੋਗਰਾਮ ਤਹਿਤ ਹੀਰੋ ਹਾਰਟ ਡੀ.ਐਮ.ਸੀ ਲੁਧਿਆਣਾ ਤੋਂ ਬਿਲਕੁਲ ਮੁਫ਼ਤ ਅਤੇ ਸਫਲਤਾਪੂਰਵਕ ਕਰਵਾਇਆ ਗਿਆ ਹੈ ।
ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਗੁਰਲੀਨ ਕੌਰ ਦਾ ਅਪਰੇਸ਼ਨ ਉਪਰੰਤ ਹਾਲ ਚਾਲ ਪਤਾ ਕੀਤਾ ਅਤੇ ਗੁਰਲੀਨ ਕੌਰ ਦੇ ਪਿਤਾ ਜੋਗਿੰਦਰ ਸਿੰਘ ਨੂੰ ਇੰਨਫੈਕਸ਼ਨ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ, ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਸੰਭਵ ਹੈ ।
ਆਰ.ਬੀ.ਐਸ.ਕੇ. ਟੀਮ ਦੇ ਮੈਂਬਰ ਡਾ. ਅਜੇ ਕੁਮਾਰ ਅਤੇ ਸਟਾਫ਼ ਨਰਸ ਰਾਜਵੰਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫ਼ਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ । ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ।

 

 

Fast News Punjab

Related Articles

Back to top button