WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕਮੁਦ ਬਾਂਬਾ ਵੱਲੋਂ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 18 ਸਤੰਬਰ:ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006  ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਹੁਣੇ ਤੋਂ ਹੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਡਾ. ਨਿਧੀ ਕਮੁਦ ਬਾਂਬਾ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਹੋਟਲ ਮਾਲਕਾਂ, ਰੈਸਟੋਰੈਂਟ ਮਾਲਕਾਂ, ਦੁਕਾਨਦਾਰਾਂ ਅਤੇ ਹੋਰ ਮਠਿਆਈਆਂ ਨਾਲ ਸਬੰਧਤ ਫਰਮਾਂ ਨੂੰ ਬੁਲਾਇਆ ਗਿਆ। ਉਨ੍ਹਾਂ ਸਮੂਹ ਹੋਟਲਾਂ, ਰੈਸਟੋਰੈਂਟਾਂ, ਮਠਿਆਈ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਫੂਡ ਸੇਫਟੀ ਲਾਇਸੰਸ ਜਿੰਨੀ ਜਲਦੀ ਹੋ ਸਕੇ ਅਪਲਾਈ ਕਰਨ, ਜੋ ਕਿ ਆਨਾਈਨ http://www.foscos.fssai.gov.in  ਉੱਪਰੋਂ ਅਪਲਾਈ ਹੋ ਸਕਦਾ ਹੈ ਅਤੇ ਇਸਨੂੰ ਸਮੇਂ ਸਿਰ ਰੀਨਿਊ ਵੀ ਕਰਵਾਇਆ ਜਾਵੇ। ਫੂਡ ਸੇਫਟੀ ਲਾਇਸੰਸ ਨੂੰ ਆਪਣੇ ਕਾਊਂਟਰ ਉੱਪਰ ਲਗਾ ਕੇ ਰੱਖਿਆ ਜਾਵੇ। ਉਨ੍ਹਾਂ ਫੂਡ ਸੇਫਟੀ ਲਾਇਸੰਸ ਧਾਰਕ ਦੁਕਾਨਦਾਰਾਂ ਨੂੰ ਦੱਸਿਆ ਕਿ ਉਹ ਆਪਣੀ ਸਲਾਨਾ ਫੂਡ ਸੇਫਟੀ ਰਿਟਰਨ ਨੂੰ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਪੈਕਿੰਗ ਕਰਨ, ਮਾਲ ਤਿਆਰ ਕਰਨ ਵਾਲੀਆਂ ਫਰਮਾਂ ਨੂੰ ਵੀ ਆਦੇਸ਼ ਜਾਰੀ ਕੀਤੇ ਕਿ ਉਹ ਆਪਣੇ ਉਤਪਾਦਾਂ ਦੀ ਟੈਸਟ ਰਿਪੋਰਟ ਕਰਵਾ ਕੇ ਫੂਡ ਸੇਫਟੀ ਦੀ ਵੈਬਸਾਈਟ ਉੱਪਰ ਅਪਲੋਡ ਕਰਨੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਖਾਣ ਪੀਣ ਦੀਆਂ ਵਸਤੂਆਂ ਨੂੰ ਢੱਕਣ ਅਤੇ ਰੈਪ ਕਰਨ ਵਿੱਚ ਅਖ਼ਬਾਰ ਦੀ ਵਰਤੋਂ ਬਿਲਕੁਲ ਵੀ ਨਾ ਕੀਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕਮੁਦ ਬਾਂਬਾ ਵੱਲੋਂ ਸਬੰਧਤ ਵਿਭਾਗਾਂ ਨੂੰ ਆਪਣੀਆਂ ਚੈਕਿੰਗਾਂ ਤੇਜ਼ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ,ਰੇਹੜੀ ਫੜ੍ਹੀ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚਣ ਲਈ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਡੈਜੀਗਨੇਟਰਡ ਅਫ਼ਸਰ ਫੂਡ ਸੇਫਟੀ ਸ੍ਰੀਮਤੀ ਸਤਿੰਦਰ ਕੌਰ, ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਮਿਠਾਈ ਵਿਕਰੇਤਾ ਸਿਰਫ਼ ਫੂਡ ਗ੍ਰੇਡ ਆਈ.ਐਸ.ਆਈ. ਮਾਰਕ ਦੇ ਰੰਗ ਦੀ ਹੀ ਵਰਤੋਂ ਕਰਨ ਅਤੇ ਉਸਦੀ ਫੂਡ ਸੇਫਟੀ ਐਕਟ ਅਨੁਸਾਰ ਮਾਤਰਾ ਵੀ ਸਹੀ ਹੋਣੀ ਚਾਹੀਦੀ ਹੈ। ਫੂਡ ਗ੍ਰੇਡ ਆਈ.ਐਸ.ਆਈ. ਮਾਰਕ ਤੋਂ ਬਗੈਰ ਨਕਲੀ ਰੰਗ ਸਿਹਤ ਲਈ ਬਹੁਤ ਹੀ ਹਾਨੀਕਾਰਕ ਸਿੱਧ ਹੁੰਦੇ ਹਨ ਜਿੰਨ੍ਹਾਂ ਨਾਲ ਜਾਨਲੇਵਾ ਬਿਮਾਰੀਆਂ ਮਨੁੱਖੀ ਸਰੀਰ ਨੂੰ ਘੇਰ ਸਕਦੀਆਂ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਫੂਡ ਸੇਫ਼ਟੀ ਐਕਟ-2006 ਬਾਰੇ ਜਾਣਕਾਰੀ ਤੋਂ ਇਲਾਵਾ ਗੁਡ ਮੈਨੂਫੈਕਚਰਿੰਗ ਪ੍ਰੈਕਟਿਸਜ਼ (ਜੀ.ਐਮ.ਪੀ.), ਗੁਡ ਹਾਈਜਿੰਨ ਪ੍ਰੈਕਟਿਸਜ਼ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਮੋਗਾ ਸ਼ਹਿਰ ਵਿੱਚ ਫਾਸਟ ਫੂਡ/ਗੋਲ ਗੱਪੇ/ਟਿੱਕੀਆਂ ਆਦਿ ਵੇਚਣ ਵਾਲਿਆਂ ਨੂੰ ਸਖਤੀ ਨਾਲ ਹਦਾਇਤ ਕੀਤੀ ਕਿ ਉਹ ਆਪਣੇ ਹੱਥਾਂ ਵਿੱਚ ਦਸਤਾਨੇ, ਸਿਰ ਉੱਪਰ ਟੋਪੀ ਅਤੇ ਐਪਰਨ ਪਾ ਕੇ ਹੀ ਆਪਣਾ ਖਾਣ ਪੀਣ ਦਾ ਕੰਮ ਕਰਨ।

 

Fast News Punjab

Related Articles

Back to top button