ਤਾਜਾ ਖਬਰਾਂ
28 ਸਤੰਬਰ ਨੂੰ ਅਨੰਤ ਚਤੁਰਦਸੀ ਤਿਉਹਾਰ ਵਾਲੇ ਦਿਨ ਸਮੂਹ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ

ਮੋਗਾ, 19 ਸਤੰਬਰ: ਮਿਤੀ 28 ਸਤੰਬਰ, 2023 ਨੂੰ ਅਨੰਤ ਚਤੁਰਦਸੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਤਿਉਹਾਰ ਦੀ ਪਵਿੱਤਰਤਾ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਇਸ ਤਿਉਹਾਰ ਵਾਲੇ ਦਿਨ ਸਮੂਹ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਹੁਕਮ 28 ਸਤੰਬਰ ਨੂੰ ਲਾਗੂ ਰਹੇਗਾ ਅਤੇ ਸਮਹ ਬੁੱਚੜਖਾਨੇ/ਮੀਟ ਦੀਆਂ ਦੁਕਾਨਾਂ ਦੇ ਦੁਕਾਨਦਾਰ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਉਣ।




