WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ 3 ਤੋਂ 9 ਅਕਤੂਬਰ ਤੱਕ ਚੱਲੇਗਾ ”ਸੰਕਲਪ ਸਪਤਾਹ”

ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨਾਲ ਮੀਟਿੰਗ ਕਰਕੇ ਸਪਤਾਹ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਪਹੁੰਚਾਉਣ ਦੇ ਆਦੇਸ਼ ਜਾਰੀ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 27 ਸਤੰਬਰ:
ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਜਗੁਜ਼ਗਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ। ਇਸ ਤਹਿਤ ਸਰਕਾਰ ਵੱਲੋਂ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਖ ਵੱਖ ਮਾਪਦੰਡਾਂ ਤੋਂ ਪਛੜੇ ਐਸਪੀਰੇਸ਼ਨਲ ਬਲਾਕ ਦੀ ਕਾਰਜਸ਼ੈਲੀ ਵਿੱਚ ਵਾਧਾ ਅਤੇ ਵਿਕਾਸ ਕਰਨਾ ਹੈ। 30 ਸਤੰਬਰ, 2023 ਨੂੰ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਲਾਂਚ ਕੀਤਾ ਜਾ ਰਿਹਾ ਹੈ, ਜਿਸਦੀ ਲਗਾਤਾਰਤਾ ਵਿੱਚ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ 3 ਅਕਤੂਬਰ ਤੋਂ 9 ਅਕਤੂਬਰ ਤੱਕ ”ਸੰਕਲਪ ਸਪਤਾਹ” ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਪਤਾਹ ਨੂੰ ਸੁਚੱਜੇ ਢੰਗ ਨਾਲ ਮਨਾਉਣ ਅਤੇ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਵੱਖ ਵੱਖ ਵਿਭਾਗਾਂ ਦੀ ਹੰਗਾਮੀ ਮੀਟਿੰਗ ਬੁਲਾਈ। ਉਨ੍ਹਾਂ ਦੱਸਿਆ ਕਿ ਇਸ ਸਪਤਾਹ ਤਹਿਤ ਹੋਣ ਵਾਲੀਆਂ ਗਤੀਵਿਧੀਆਂ ਨਾਲ ਆਮ ਲੋਕਾਂ ਵਿੱਚ ਸਰਕਾਰੀ ਸਕੀਮਾਂ ਦੀ ਵਿਸਥਾਰ ਨਾਲ ਜਾਗਰੂਕਤਾ ਪਹੁੰਚਣੀ ਚਾਹੀਦੀ ਹੈ ਅਤੇ ਇਹ ਸਪਤਾਹ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਕਾਰਗਰ ਸਾਬਿਤ ਹੋਣਾ ਚਾਹੀਦਾ ਹੈ। ਮੀਟਿੰਗ ਵਿੱਚ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਚਾਰੂ ਮਿਤਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪ੍ਰੋਗਰਾਮ ਦੇ ਤਹਿਤ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਹੋਣ ਵਾਲੀਆਂ ਗਤੀਵਿਧੀਆਂ ਉੱਪਰ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ 3 ਅਕਤੂਬਰ ਨੂੰ ਸਿਹਤ ਵਿਭਾਗ ਵੱਲੋਂ ਸੰਪੂਰਨਾ ਸਵੱਸਥਯ-ਏਕ ਸੰਕਲਪ ਤਹਿਤ ਸੀ.ਐਚ.ਸੀ.ਜ਼, ਪੀ.ਐਸ.ਸੀ.ਜ਼ ਅਤੇ ਹੋਰ ਸਥਾਨਾਂ ਉੱਪਰ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਸ ਤਹਿਤ ਇਸ ਤਹਿਤ ਅਨੀਮਿਆ ਟੈਸਟਿੰਗ, ਟੀ.ਬੀ. ਹਾਰੇਗਾ ਦੇਸ਼ ਜੀਤੇਗਾ ਪ੍ਰੋਗਰਾਮ, ਟੀ.ਬੀ. ਸਕਰੀਨਿੰਗ, ਨਿਕਸ਼ੈ ਮਿੱਤਰਾ ਸੁਵਿਧਾਵਾਂ, ਟੀ.ਬੀ. ਚੈਂਪੀਅਨ ਰੈਲੀ ਆਦਿ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। 4 ਅਕਤੂਬਰ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਬਲਾਕ ਪ੍ਰੋਗਰਾਮ ਅਫ਼ਸਰ ਨਿਹਾਲ ਸਿੰਘ ਵਾਲਾ ਵੱਲੋਂ ਬਲਾਕ ਨਿਹਾਲ ਸਿੰਘ ਵਾਲਾ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਮੇਲਾ ਅਤੇ ਪਿੰਡਾਂ ਵਿੱਚ ਨਿਊਟ੍ਰੀਸ਼ੀਅਨ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ। 5 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਵਿੱਚ ਸਵੱਛਤਾ ਕੈਂਪ ਆਯੋਜਿਤ ਹੋਣਗੇ। 6 ਅਕਤੂਬਰ ਨੂੰ ਖੇਤੀਬਾੜੀ ਵਿਭਾਗ ਵੱਲੋਂ ਕ੍ਰਿਸ਼ੀ ਮਹੋਤਸਵ ਮਨਾਇਆ ਜਾਵੇਗਾ।  7 ਅਕਤੂਬਰ ਨੂੰ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਇੱਕ ਸੰਕਲਪ ਪ੍ਰੋਗਰਾਮ ਬਲਾਕ ਦੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਵਿੱਚ ਆਯੋਜਿਤ ਕਰਵਾਇਆ ਜਾਵੇਗਾ। ਜਿਸ ਵਿੱਚ ਲੇਖ ਮੁਕਾਬਲੇ, ਪੇਟਿੰਗ ਮੁਕਾਬਲੇ, ਉੱਤਮ ਅਧਿਆਪਕ, ਉੱਤਮ ਵਿਦਿਆਰਥੀ ਆਦਿ ਗਤੀਵਿਧੀਆਂ ਸ਼ਾਮਿਲ ਹੋਣਗੀਆਂ। 8 ਅਕਤੂਬਰ ਨੂੰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ ਸਮਰਿਧੀ ਦਿਵਸ ਮਨਾਇਆ ਜਾਵੇਗਾ। 9 ਅਕਤੂਬਰ ਨੂੰ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਸਮਾਵੇਸ਼ ਸਮਾਰੋਹ ਆਯੋਜਿਤ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਮੂਹ ਵਿਭਾਗ ”ਸੰਕਲਪ ਸਪਤਾਹ” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣਾ ਪੂਰਨ ਸਹਿਯੋਗ ਦੇਣ ਨੂੰ ਯਕੀਨੀ ਬਣਾਉਣ।

SUNAMDEEP KAUR

Related Articles

Back to top button