ਖੇਤੀਬਾੜੀ ਵਿਭਾਗ ਵੱਲੋ ਪਿੰਡ ਤਾਰੇਵਾਲਾ, ਦੌਧਰ ਸ਼ਰਕੀ, ਬਾਘਾਪੁਰਾਣਾ, ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ

ਤਾਜਾ ਖਬਰਾਂ

ਮੋਗਾ, 9 ਅਕਤੂਬਰ:
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸਾਨ ਭਲਾਈ ਤੇ ਖੇਤੀਬਾੜੀ ਵਿਭਾਗ ਮੋਗਾ ਦੁਆਰਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਤਾਰੇਵਾਲਾ, ਦੌਧਰ ਸ਼ਰਕੀ, ਬਾਘਾਪੁਰਾਣਾ ਪਿੰਡਾਂ  ਵਿਖੇ ਕਿਸਾਨ ਜਾਗਰੁਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਝੋਨੇ, ਕਣਕ ਦੀ ਫ਼ਸਲ ਵਿੱਚ ਆੳਣ ਵਾਲੀਆਂ ਬਿਮਾਰੀਆ ਬਾਰੇ ਦੱਸਿਆ ਅਤੇ ਬੇਲੋੜੀਆਂ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਤੋਂ ਗੁਰੇਜ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹਵਾ ਦੇ ਦੂਸ਼ਿਤ ਹੋਣ ਬਾਰੇ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਬਾਰੇ ਦੱਸਦੇ ਹੋਏ ਝੋਨੇ ਦੀ ਪਰਾਲੀ ਨੂੰ ਬਿਨਾ ਸਾੜੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।
ਟੀਮ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਦੀ ਵਰਤੋਂ ਬਾਰੇ ਦੱਸਿਆ। ਕਿਸਾਨਾਂ ਨੂੰ ਸਮੈਮ, ਸੀ.ਡੀ.ਪੀ ਅਤੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਸਾਂਭਣ ਲਈ ਖੇਤੀਬਾੜੀ ਮਸ਼ੀਨਰੀ ‘ਤੇ ਮਿਲਣ ਵਾਲੀ ਸਬਸਿਡੀ ਬਾਰੇ ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਲਈ ਸਰਫੇਸ ਸੀਡਰ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਜ਼ੋਰ ਦਿੱਤਾ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਹਿਮਤੀ ਵੀ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਵਾਤਾਵਰਨ ਦੀ ਭਲਾਈ ਲਈ ਇਹ ਜਾਗਰੂਕਤਾ ਕੈਂਪ ਲਗਾਤਾਰ ਜਾਰੀ ਰਹਿਣਗੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab