WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਉਪਜਾਊ ਪੰਜਾਬ ਨੂੰ ਤਬਾਹੀ ਤੋਂ ਬਚਾਉਣ ਲਈ ਸਾਰੇ ਰਲ ਮਿਲ ਕੇ ਹੰਭਲਾ ਮਾਰੀਏ - ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 10 ਅਕਤੂਬਰ (Charanjit Singh) –
ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੇ.ਵੀ.ਕੇ. ਬੁੱਧ ਸਿੰਘ ਵਾਲਾ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੇਲੇ ਦੀ ਪ੍ਰਧਾਨਗੀ ਡਾ. ਗੁਰਮੀਤ ਸਿੰਘ ਬੁੱਟਰ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ., ਲੁਧਿਆਣਾ ਵੱਲੋਂ ਕੀਤੀ ਗਈ। ਸੰਤ ਗੁਰਮੀਤ ਸਿੰਘ ਖੋਸਿਆਂ ਵਾਲੇ ਅਤੇ ਸ੍ਰ ਅਮਨਪ੍ਰੀਤ ਸਿੰਘ ਬਰਾੜ ਮੈਂਬਰ ਪ੍ਰਬੰਧਕੀ ਬੋਰਡ ਪੀ ਏ ਯੂ ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸਨ। ਇਸ ਸਮਾਗਮ ਵਿੱਚ ਚਰਨਜੀਤ ਸਿੰਘ ਸੋਹੀ ਸਹਾਇਕ ਰਜਿਸਟਰਾਰ ਸਹਿਕਾਰਤਾ ਵਿਭਾਗ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਹਰਵੀਨ ਕੌਰ, ਮੁੱਖ ਖੇਤੀਬਾੜੀ ਅਫ਼ਸਰ ਸ੍ਰ ਮਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀ ਹਾਜ਼ਰ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਇਸ ਉਪਜਾਊ ਪੰਜਾਬ ਨੂੰ ਤਬਾਹੀ ਤੋਂ ਬਚਾਉਣ ਲਈ ਅਸੀਂ ਸਾਰੇ ਰਲ ਮਿਲ ਕੇ ਹੰਭਲਾ ਮਾਰੀਏ। ਉਹਨਾਂ ਕਿਹਾ ਕਿ ਅਨੇਕਾਂ ਹੋਰ ਸਮੱਸਿਆਵਾਂ ਦੇ ਨਾਲ ਨਾਲ ਸਭ ਤੋਂ ਵੱਡੀ ਸਮੱਸਿਆ ਹੈ ਕਿ ਇਸ ਸੂਬੇ ਦੀ ਉਪਜਾਊ ਸ਼ਕਤੀ ਨੂੰ ਖਤਮ ਹੋਣ ਤੋਂ ਬਚਾਇਆ ਜਾਵੇ। ਇਸ ਲਈ ਸਭ ਤੋਂ ਮਹੱਤਵਪੂਰਨ ਯੋਗਦਾਨ ਇਸ ਸੂਬੇ ਦੇ ਕਿਸਾਨ ਪਾ ਸਕਦੇ ਹਨ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਨੂੰ ਖੇਤ ਵਿੱਚ ਹੀ ਮਿਲਾਇਆ ਜਾਵੇ। ਤਾਂ ਜੋ ਇਸਦੇ ਜੈਵਿਕ ਤੱਤ ਬਚੇ ਰਹਿਣ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਧੂੰਆਂ ਰਹਿਤ ਵਾਤਾਵਰਨ ਮਿਲੇ। ਉਹਨਾਂ ਕਿਹਾ ਕਿ ਪਰਾਲੀ ਨੂੰ ਸਾਂਭਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ 7000 ਤੋਂ ਵਧੇਰੇ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਉਹਨਾਂ ਉਮੀਦ ਜਤਾਈ ਕਿ ਇਸ ਵਾਰ ਜ਼ਿਲ੍ਹਾ ਮੋਗਾ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨਹੀਂ ਹੋਣਗੀਆਂ।
ਕੇ.ਵੀ.ਕੇ. ਦੇ ਸਹਾਇਕ ਡਾਇਰੈਕਟਰ ਡਾ. ਅਮਨਦੀਪ ਸਿੰਘ ਬਰਾੜ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਅਪੀਲ ਕਰਕੇ, ਕਣਕ ਅਤੇ ਝੋਨੇ ਦੇ ਬੀਜਾਂ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਫ਼ਸਲ ਵਿਗਿਆਨ ਦੇ ਸਹਾਇਕ ਡਾਇਰੈਕਟਰ ਡਾ. ਮਨਪ੍ਰੀਤ ਜੈਦਕਾ ਵੱਲੋਂ ਕਿਸਾਨਾਂ ਨੂੰ ਆਉਣ ਵਾਲੀਆਂ ਹਾੜ੍ਹੀ ਦੀਆਂ ਫ਼ਸਲਾਂ ਦੀ ਸਫ਼ਲ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਹਨਾਂ ਵੱਲੋਂ ਪਰਾਲੀ ਪ੍ਰਬੰਧਨ ਵਾਲੀ ਕਣਕ ਵਿੱਚ ਨਦੀਨ ਅਤੇ ਖਾਦ ਪ੍ਰਬੰਧ ਬਾਰੇ ਵੀ ਦੱਸਿਆ ਗਿਆ। ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਪੀ.ਏ.ਯੂ. ਵੱਲੋਂ ਵਿਕਸਿਤ ਮਸ਼ੀਨਰੀ ਬਾਰੇ ਚਾਨਣਾ ਪਾਇਆ ਗਿਆ। ਪਸ਼ੂ ਧਨ ਦੀ ਸਾਂਭ-ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਕਿਸਾਨ ਵੀਰਾਂ ਨਾਲ ਸਾਂਝੀ ਕੀਤੀ ਗਈ। ਫ਼ਸਲਾਂ ਦੇ ਕੀੜ-ਮਕੌੜੇ ਅਤੇ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਾਉਣ ਦੇ ਨਾਲ ਨਾਲ ਮੇਲੇ ਵਿੱਚ ਪਹੁੰਚੀਆਂ ਕਿਸਾਨ ਬੀਬੀਆਂ ਨੂੰ ਆਮਦਨ ਵਧਾਊ ਕਿੱਤਿਆਂ ਬਾਰੇ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਅਦਾਰਿਆਂ ਤੋਂ ਆਏ ਹੋਏ ਅਫਸਰਾਂ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਪ੍ਰਧਾਨਗੀ ਭਾਸ਼ਣ ਵਿੱਚ ਡਾ. ਗੁਰਮੀਤ ਸਿੰਘ ਬੁੱਟਰ ਵੱਲੋਂ ਕਿਸਾਨਾਂ ਨੂੰ ਜਿਣਸਾਂ ਦੀ ਮੁਢਲੀ ਪ੍ਰੋਸੈਸਿੰਗ ਕਰਕੇ ਵੇਚਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਵੱਲੋਂ ਖੇਤੀ ਖਰਚੇ ਘਟਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧ ਕਰਕੇ ਵਾਤਾਵਰਣ ਬਚਾਉਣ ਤੇ ਵੀ ਜੋਰ ਦਿੱਤਾ ਗਿਆ। ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਕੇ.ਵੀ.ਕੇ. ਕੋਲ ਉਪਲੱਬਧ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ।
ਸੰਤ ਗੁਰਮੀਤ ਸਿੰਘ ਖੋਸਿਆਂ ਵਾਲਿਆਂ ਵੱਲੋਂ ਕਿਸਾਨ ਵੀਰਾਂ ਨੂੰ ਕੇ.ਵੀ.ਕੇ., ਦੇ ਨਾਲ ਜੁੜਨ ਲਈ ਵੀ ਆਖਿਆ ਗਿਆ ਅਤੇ ਨਾਲ ਹੀ ਉਹਨਾਂ ਵੱਲੋਂ ਗੁਰਬਾਣੀ ਦੇ ਹਵਾਲੇ ਨਾਲ ਆਪਣੀ ਧਰਤੀ ਅਤੇ ਮਿੱਟੀ ਦੀ ਸਿਹਤ ਸੰਭਾਲ ਲਈ ਕਿਸਾਨਾਂ ਵੀਰਾਂ ਮਾਰਗ ਦਰਸ਼ਨ ਕੀਤਾ ਗਿਆ। ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ, ਬਰਸੀਮ  ਅਤੇ ਸਰ੍ਹੋਂ ਦੇ ਬੀਜ ਉਪਲਬਧ ਕਰਵਾਏ ਗਏ। ਇਸ ਮੇਲੇ ਵਿੱਚ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਅਦਾਰਿਆਂ ਅਤੇ ਅਗਾਂਹ-ਵਧੂ ਕਿਸਾਨ ਵੀਰਾਂ ਵੱਲੋਂ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ 75 ਤੋਂ ਵਧੇਰੇ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਇਸ ਮੇਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ, ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ।

 

Fast News Punjab

Related Articles

Back to top button