ਖੇਤੀਬਾੜੀ ਵਿਭਾਗ ਵੱਲੋਂ ਪਿੰਡ ਲੋਹਾਰਾ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
-ਵਾਤਾਵਰਨ ਪੱਖੀ ਖੇਤੀਬਾੜੀ ਸੰਦ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਦੀ ਵਰਤੋਂ ਬਾਰੇ ਪ੍ਰੇਰਿਆ

ਮੋਗਾ, 16 ਅਕਤੂਬਰ:
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀਆ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ ਗੁਰਬਾਜ ਸਿੰਘ ਦੀ ਅਗਵਾਈ ਹੇਠ ਅਸ਼ਵਨੀ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਵੱਲੋ ਪਿੰਡ ਲੋਹਾਰਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਵਿੱਚ ਖੇਤੀਬਾੜੀ ਵਿਸਥਾਰ ਅਫ਼ਸਰ ਅਸ਼ਵਨੀ ਕੁਮਾਰ ਨੇ ਕਿਸਾਨਾਂ ਨੂੰ ਖਾਦਾਂ ਅਤੇ ਸਪਰੇਹਾਂ ਦੀ ਸਹੀ ਵਰਤੋਂ ਬਾਰੇ ਜਾਗਰੂਕ ਕੀਤਾ ਅਤੇ ਕਿਸਾਨਾਂ ਨੂੰ ਖੇਤੀ ਲਾਗਤ ਘਟਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾ ਨੂੰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਬਾਰੇ ਦੱਸਿਆ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸਮੈਮ, ਸੀ.ਡੀ.ਪੀ ਅਤੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਸਾਂਭਣ ਲਈ ਖੇਤੀਬਾੜੀ ਮਸ਼ੀਨਰੀ ਤੇ ਮਿਲਣ ਵਾਲੀ ਸਬਸਿਡੀ ਬਾਰੇ ਦੱਸਿਆ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ-ਨਿਧੀ ਯੋਜਨਾ ਦਾ ਲਾਹਾ ਲੈ ਰਹੇ ਕਿਸਾਨਾਂ ਨੂੰ ਈ.ਕੇ.ਵਾਈ.ਸੀ ਕਰਵਾੳਣ ਲਈ ਪ੍ਰੇਰਿਆ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾੳਣ ਸਬੰਧੀ ਪ੍ਰੇਰਿਤ ਕਰਦਿਆਂ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਦੀ ਵਰਤੋਂ ਬਾਰੇ ਦੱਸਿਆ। ਇਨ੍ਹਾਂ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਨਾਲ ਕਿਵੇਂ ਕਿਸਾਨ ਘੱਟ ਲਾਗਤ ਨਾਲ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਨ ਬਾਰੇ ਵੀ ਵਿਸਥਾਰ ਨਾਲ ਦੱਸਿਆ।




