WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 61ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐਸ.ਡੀ.ਐਮ. ਚਾਰੂ ਮਿਤਾ ਤੇ ਸਾਬਕਾ ਸੈਨਿਕਾਂ ਵੱਲੋਂ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਂਟ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 23 ਅਕਤੂਬਰ:
ਅੱਜ ਮਿਤੀ 23 ਅਕਤੂਬਰ 2023 ਨੂੰ ਦੇਸ਼ ਦੇ ਸਰਵਉੱਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਉਨ੍ਹਾਂ ਦੇ ਸਮਾਰਕ ਉੱਪਰ ਸਿਵਲ ਪ੍ਰਸਾਸ਼ਨ ਅਤੇ ਸਾਬਕਾਂ ਸੈਨਿਕਾਂ ਵੱਲੋਂ ਫੁੱਲ ਮਲਾਵਾਂ ਭੇਟ ਕਰਕੇ ਬੜੇ ਹੀ ਆਦਰ ਸਹਿਤ 61ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਸ੍ਰ. ਕੁਲਵੰਤ ਸਿੰਘ (ਆਈ.ਏ.ਐਸ) ਅਤੇ ਐਸ.ਡੀ.ਐਮ. ਚਾਰੂ ਮਿਤਾ ਵੱਲੋਂ ਵਿਸ਼ੇਸ਼ ਤੌਰ ਉੱਪਰ ਉਨ੍ਹਾਂ ਨੂੰ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਗਈਆਂ। ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਵਿੱਚ ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਕਰਨਲ ਦਰਸ਼ਨ ਸਿੰਘ, ਕਰਨਲ ਬਾਬੂ ਸਿੰਘ (ਰਿਟਾ), ਕਰਨਲ ਬਲਕਾਰ ਸਿੰਘ, ਸੂਬੇਦਾਰ ਮੇਜਰ ਸੁਰਜੀਤ ਸਿੱਘ ਆਦਿ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਹੋਰ ਸਾਬਕਾ ਸੈਨਿਕ ਵੀ ਇਸ ਮੌਕੇ ਹਾਜ਼ਰ ਸਨ।
ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸੂਬੇਦਾਰ ਜੋਗਿੰਦਰ ਸਿੰਘ, ਪਰਮਵੀਰ ਚੱਕਰ ਵਿਜੇਤਾ, ਇਕ ਮਹਾਨ ਯੋਧਾ ਸੀ, ਜਿਸ ਨੇ 1962 ਦੀ ਹਿੰਦ-ਚੀਨ ਜੰਗ ਦੌਰਾਨ ਬਹਾਦਰੀ ਨਾਲ ਲੜਦਿਆਂ ਆਪਣੇ ਪ੍ਰਾਣਾ ਦੀ ਬਲੀ ਦਿੱਤੀ। ਇਹ ਪਿੰਡ ਮਾਹਲਾ ਕਲਾਂ, ਤਹਿ ਬਾਘਾਪੁਰਾਣਾ, ਜ਼ਿਲਾ ਮੋਗਾ ਦੇ ਰਹਿਣ ਵਾਲੇ ਸਨ। ਉਹ ਪਹਿਲੀ ਸਿੱਖ ਰੈਜੀਮੈਂਟ ਵਿਚ ਭਰਤੀ ਹੋ ਗਏ ਸਨ। ਅਕਤੂਬਰ 1962 ਵਿਚ ਚੀਨ ਨੇ ਭਾਰਤ ਤੇ ਹਮਲਾ ਬੋਲ ਦਿੱਤਾ। ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਨੂੰ ਨੇਫ਼ਾ ਦੇ ਤੁਆਂਗ ਸੈਕਟਰ ਵਿੱਚ ਤੌਗਪੈਂਗ ਲਾ ਚੌਂਕੀ ਦੀ ਹਿਫ਼ਾਜ਼ਤ ਕਰਨ ਦੀ ਜਿੰਮੇਵਾਰੀ ਸੌਂਪੀ ਗਈ। 23 ਅਕਤੂਬਰ 1962, ਸਵੇਰੇ ਸਾਢੇ ਪੰਜ ਵਜੇ ਚੀਨੀ ਫੌਜ ਨੇ ਲਗਭਗ ਆਪਣੇ 200 ਸੈਨਿਕਾਂ ਨਾਲ ਉਨ੍ਹਾਂ ਦੀ ਚੌਂਕੀ ਤੇ ਧਾਵਾ ਬੋਲ ਦਿੱਤਾ। ਸੂਬੇਦਾਰ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਜਵਾਨਾਂ ਨੇ ਬਹਾਦਰੀ ਨਾਲ ਲੜਦੇ ਹੋਏ ਦੁਸ਼ਮਣ ਦੇ ਦੋ ਹਮਲੇ ਪਛਾੜ ਦਿੱਤੇ। ਦੁਸ਼ਮਣ ਦੇ ਇਹਨਾਂ ਦੋ ਹਮਲਿਆਂ ਨੂੰ ਪਛਾੜਣ ਤੋਂ ਬਾਅਦ ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਦਾ ਜਾਨੀ ਨੁਕਸਾਨ ਹੋ ਜਾਣ ਕਾਰਨ ਉਹਨਾਂ ਦੇ ਜਵਾਨਾਂ ਦੀ ਗਿਣਤੀ ਬਹੁਤ ਥੋੜੀ ਰਹਿ ਗਈ ਸੀ ਅਤੇ ਪੱਟ ਵਿੱਚ ਗੋਲੀਆਂ ਲੱਗਨ ਕਾਰਣ ਉਹ ਖੁਦ ਵੀ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ। ਫਿਰ ਵੀ ਉਨ੍ਹਾਂ ਨੇ ਦੁਸ਼ਮਣ ਦੇ ਤੀਜੇ ਹਮਲੇ ਦੌਰਾਨ ਆਪਣੇ ਬਚੇ ਹੋਏ ਜਵਾਨਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ, ਬੋਲੇ ਸੋ ਨਿਹਾਲ ਦੇ ਜੈਕਾਰੇ ਛੱਡ ਕੇ ਦੁਸ਼ਮਣ ਤੇ ਬੈਨਟਾਂ ਨਾਲ ਹਮਲਾ ਬੋਲ ਦਿੱਤਾ। ਸੂਬੇਦਾਰ ਜੋਗਿੰਦਰ ਸਿੰਘ ਨੇ ਆਪਣੀ ਪਲਾਟੂਨ ਦੇ ਲਾਈਟ ਮਸ਼ੀਨ ਗੰਨ ਦੇ ਚਾਲਕ ਦੇ ਮਾਰੇ ਜਾਣ ਤੇ ਖੁਦ ਲਾਈਟ ਮਸ਼ੀਨ ਗੰਨ ਸੰਭਾਲੀ ਅਤੇ ਦੁਸ਼ਮਣ ਦਾ ਕਾਫੀ ਜਾਨੀ ਨੁਕਸਾਨ ਕੀਤਾ। ਇਸੇ ਦੌਰਾਨ ਉਹ ਦੁਸ਼ਮਣ ਦੇ ਘੇਰੇ ਵਿਚ ਆ ਗਏ ਅਤੇ ਆਖ਼ਰੀ ਦਮ ਤੱਕ ਦੁਸ਼ਮਣ ਨਾਲ ਲੜਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋਏ।
ਸੂਬੇਦਾਰ ਜੋਗਿੰਦਰ ਸਿੰਘ ਦੀ ਜੋਸ਼ੀਲੀ ਅਗਵਾਈ, ਸ਼ਲਾਘਾਯੋਗ ਵੀਰਤਾ ਅਤੇ ਬੇਮਿਸਾਲ ਫਰਜ ਕਾਰਨ ਭਾਰਤ ਸਰਕਾਰ ਵੱਲੋ ਉਨ੍ਹਾਂ ਨੂੰ ਸ਼ਹੀਦ ਹੋਣ ਉਪਰੰਤ ਦੇਸ਼ ਦੇ ਸਰਵਉੱਚ ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਪ੍ਰਦਾਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਭਾਰਤੀ ਫੌਜ਼ ਜਰੂਰੀ ਸੈਨਿਕ ਅਭਿਆਸ ਹੋਣ ਕਰਕੇ ਆਪਣੀ ਹਾਜ਼ਰੀ ਇਸ ਸਮਾਗਮ ਵਿੱਚ ਨਹੀਂ ਲਗਵਾ ਸਕੀ। ਉਨ੍ਹਾਂ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ।

 

SUNAMDEEP KAUR

Related Articles

Back to top button