WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਪਰਾਲੀ ਦੀ ਅੱਗ ਦੀਆਂ ਹਾਨੀਆਂ ਬਾਰੇ ਜਾਗਰੂਕ ਕਰਨ ਲਈ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਵਿਸ਼ੇਸ਼ ਸਮਾਰੋਹ ਆਯੋਜਿਤ

ਡਿਪਟੀ ਕਮਿਸ਼ਨਰ ਨੇ ਵੱਡੀ ਗਿਣਤੀ ਵਿੱਚ ਆਏ ਕਿਸਾਨਾਂ ਨੂੰ ਪਰਾਲੀ ਦੇ ਧੂੰਏਂ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਨਿਹਾਲ ਸਿੰਘ ਵਾਲਾ (ਮੋਗਾ), 25 ਅਕਤੂਬਰ:
ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਉੱਪਰ ਨਕੇਲ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਨੋਡਲ ਅਫ਼ਸਰ, ਕਲੱਸਟਰ ਅਫ਼ਸਰ ਅਤੇ ਹੋਰ ਸਬੰਧਤ ਵਿਭਾਗ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹਨ।
ਇਸੇ ਦੀ ਲਗਾਤਾਰਤਾ ਵਿੱਚ ਅੱਜ ਬਲਾਕ ਨਿਹਾਲ  ਸਿੰਘ ਵਾਲਾ ਵਿਖੇ ਪਰਾਲੀ ਨੂੰ ਅਗ ਨਾ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਕੀਤੀ ਗਈ। ਇਸ ਸਮਾਰੋਹ ਵਿੱਚ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਪੰਚਾਇਤ ਸੈਕਟਰੀਆਂ ਨੇ ਭਾਗ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਨਸਲਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਲਈ ਸਭ ਤੋਂ ਵੱਡਾ ਯੋਗਦਾਨ ਕਿਸਾਨ ਦੇ ਸਕਦੇ ਹਨ, ਇਸੇ ਕਰਕੇ ਹੀ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਪੰਜਾਬ ਸਰਕਾਰ ਵੱਲੋਂ ਵੱਡੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਕਿ ਉਨ੍ਹਾਂ ਉੱਪਰ ਪਰਾਲੀ ਨੂੰ ਖੇਤਾਂ ਵਿੱਚ ਜਲਾਉਣ ਦਾ ਆਰਥਿਕ ਬੋਝ ਨਾ ਪਵੇ। ਜੇਕਰ ਕਿਸਾਨਾਂ ਲਈ ਸਰਕਾਰ ਅਜਿਹਾ ਕਰ ਰਹੀ ਹੈ ਤਾਂ ਕਿਸਾਨਾਂ ਨੂੰ ਵੀ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ  ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਸਦਾ ਲਈ ਹੀ ਮਨਾਹੀ ਕਰਨੀ ਚਾਹੀਦੀ ਹੈ।  ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਿਛਲੇ ਕਈ ਸਾਲਾਂ ਤੋਂ ਸਬਸਿਡੀ ਅਤੇ ਪਰਾਲੀ ਦੀ ਸੰਭਾਲ ਲਈ ਮਸ਼ਨੀਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਆਈ ਖੇਤ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਸੁਪਰਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਜੀਰੋ ਡਰਿੱਲ, ਮਲਚਰ ਅਤੇ ਬੇਲਰ ਮਸ਼ੀਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਰਪੰਚ ਪ੍ਰੀਤਪਾਲ ਸਿੰਘ ਮਿੰਟੂ ਵੱਲੋਂ ਸਮਾਰੋਹ ਵਿੱਚ ਹਾਜ਼ਰ ਬੀ.ਡੀ.ਪੀ.ਓ. ਤਹਿਸੀਲਦਾਰ ਨਿਹਾਲ ਸਿੰਘ ਵਾਲਾ ਭੂਸ਼ਣ ਕੁਮਾਰ, ਖੇਤੀਬਾੜੀ ਵਿਭਾਗ ਦੀ ਸਮੁੱਚੀ ਟੀਮ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Fast News Punjab

Related Articles

Back to top button