“ਪੰਜਾਬ ਅਗੇਂਸਟ ਡਰੱਗ ਐਡੀਕਸ਼ਨ” ਮੁਹਿੰਮ ਅਧੀਨ ਸੈਮੀਨਰ ਦਾ ਆਯੋਜਨ
ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਇਲਾਵਾ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

ਮੋਗਾ, 27 ਅਕਤੂਬਰ:
ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹੀਨਾ ਅਕਤੂਬਰ, 2023 ਦੌਰਾਨ ਪੂਰੇ ਪੰਜਾਬ ਵਿੱਚ “ਪੰਜਾਬ ਅਗੇਂਸਟ ਡਰੱਗ ਐਡੀਕਸ਼ਨ” ਮੁਹਿੰਮ ਚੱਲ ਰਹੀ ਹੈ।
ਇਸੇ ਲੜੀ ਤਹਿਤ ਸ਼੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅੱਜ ਡੀ.ਐੱਮ. ਕਾਲਜ਼ ਮੋਗਾ ਵਿਖੇ ਇਸ ਮੁਹਿੰਮ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਸ਼੍ਰੀ ਰਾਜੇਸ਼ ਸ਼ਰਮਾ ਪੈਨਲ ਵਕੀਲ, ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਕੇਵਲ ਸਿੰਘ ਅਤੇ ਸਿਹਤ ਵਿਭਾਗ ਮੋਗਾ ਤੋਂ ਪੂਜਾ ਰਿਸ਼ੀ ਮੌਜੂਦ ਸਨ।
ਇਸ ਮੌਕੇ ਸ਼੍ਰੀ ਰਾਜੇਸ਼ ਸ਼ਰਮਾ ਪੈਨਲ ਵਕੀਲ ਨੇ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਉਨ੍ਹਾਂ ਤੋਂ ਬਚਣ ਦੇ ਤਰੀਕੇ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰ ਵੇਲੇ ਦਿੱਤੀ ਜਾਣੀ ਵਾਲੀ ਸਹਾਇਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮਕਸਦ ਦੀ ਪੂਰਤੀ ਲਈ ਉਹਨਾਂ ਲੀਗਲ ਲਿਟਰੇਸੀ ਕਲੱਬਾਂ ਨੂੰ ਅੱਗੇ ਆਉਣ ਤੇ ਵਿਸ਼ੇਸ਼ ਤੌਰ ਤੇ ਸੱਦਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਐੱਸ.ਕੇ. ਸ਼ਰਮਾ, ਪ੍ਰੋਫੈਸਰ ਗੁਰਪ੍ਰੀਤ ਸਿੰਘ ਘਾਲੀ ਅਤੇ ਸਮੂਹ ਸਟਾਫ ਵੀ ਮੌਜੂਦ ਸਨ।




