WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਡੇਅਰੀ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਡਾ ਦਾ ਆਯੋਜਨ

ਵਿਦਿਆਰਥੀਆਂ ਨੂੰ ਦਿੱਤੀ ਮਿਲਾਵਟੀ ਦੁੱਧ ਪਰਖ ਦੀ ਜਾਣਕਾਰੀ 58 ਦੁੱਧ ਦੇ ਸੈਂਪਲ ਕੀਤੇ ਚੈੱਕ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 27 ਅਕਤੂਬਰ:
ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾ. ਐਚ. ਐਸ. ਬਰਾੜ ਸਕੂਲ ਸਿੰਘਾਂ ਵਾਲਾ ਵਿਖੇ  ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਨਿਰਵੈਰ ਸਿੰਘ ਬਰਾੜ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿੱਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।
ਬੀਰਪ੍ਰਤਾਪ ਸਿੰਘ ਗਿੱਲ ਰਿਟਾ. ਡੇਅਰੀ ਵਿਕਾਸ ਅਫਸਰ ਵੱਲੋਂ ਦੁੱਧ ਦਾ ਮਨੁੱਖੀ ਜੀਵਨ ਵਿੱਚ ਰੋਲ, ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ। ਅਵਨੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਮੋਗਾ ਵੱਲੋਂ ਕੈਂਪ ਵਿੱਚ ਸ਼ਾਮਿਲ ਸਿਖਿਆਰਥੀਆਂ ਨੂੰ ਦੁੱਧ ਦੀ ਬਣਤਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।  ਗੁਰਲਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਫਰੀਦਕੋਟ ਵੱਲੋਂ ਕੁਦਰਤੀ ਅਤੇ ਮਿਲਾਵਟੀ ਦੁੱਧ ਦੀ ਪਰਖ ਬਾਰੇ ਦੱਸਿਆ ਗਿਆ। ਇਸ ਕੈਂਪ ਵਿੱਚ ਸਕੂਲ ਦੇ ਸਿਖਿਆਰਥਆਂ ਵੱਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਨੂੰ ਮਿਸ ਦੇਵਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਮੋਗਾ, ਨਵਦੀਪ ਕੌਰ ਡੇਅਰੀ ਫੀਲਡ ਸਹਾਇਕ, ਜਸਵਿੰਦਰ ਸਿੰਘ ਲੈਬ ਇੰਚਾਰਜ ਅਤੇ ਦਰਸ਼ਪ੍ਰੀਤ ਸਿੰਘ ਵੱਲੋਂ ਚੈਕ ਕੀਤਾ ਗਿਆ।
ਦੁੱਧ ਦੇ ਕੁੱਲ 58 ਸੈਂਪਲਾਂ ਵਿੱਚੋਂ 50 ਸੈਂਪਲ ਮਿਆਰਾਂ ਅਨੁਸਾਰ ਅਤੇ 8 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ, ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਤੱਤ ਦੀ ਪੁਸ਼ਟੀ ਨਹੀਂ ਹੋਈ। ਕੈਂਪ ਦੇ ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਕਾਸ ਵਿਭਾਗ ਮੋਗਾ ਦੀ ਟੀਮ ਵੱਲੋਂ ਸਕੂਲ ਦੇ ਪ੍ਰਿੰਸੀਪਲ ਮਮਤਾ ਗਰਗ ਅਤੇ ਵਾਈਸ ਪ੍ਰਿੰਸੀਪਲ ਸਿਮਰਨ ਉੱਪਲ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨ ਚਿੰਨ ਦਿੱਤਾ ਗਿਆ। ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਸ੍ਰੀ ਗੁਰਲਾਲ ਸਿੰਘ ਵੱਲੋਂ ਨਿਭਾਈ ਗਈ।

 

 

SUNAMDEEP KAUR

Related Articles

Back to top button