ਡੇਂਗੂ ਅਤੇ ਚਿਕਨਗੁਣੀਆ ਨਾਲ ਲੜਾਈ ਲੜਨ ਲਈ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ – ਸਿਵਲ ਸਰਜਨ

ਮੋਗਾ ( Charanjit Singh): ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ “ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁੱਕਰਵਾਰ ਨੂੰ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦੀ ਅਗਵਾਈ ਅਧੀਨ ਵੱਖ ਵੱਖ ਥਾਵਾਂ ਤੇ ਜਾ ਕੇ ਸਿਹਤ ਕਰਮਚਾਰੀ ਵੱਲੋਂ ਜਿੱਥੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਇਸਦੇ ਨਾਲ ਹੀ ਸਿਵਲ ਸਰਜਨ ਨੇ ਖੁਦ ਡੇਂਗੂ ਵਿਰੋਧੀ ਵਿਚਾਰ ਵਟਾਂਦਰਾ ਕਰਨ ਲਈ ਇੱਕ ਵਿਸ਼ੇਸ ਮੀਟਿੰਗ ਬੁਲਾਈ ਗਈ ਜਿਸ ਵਿੱਚ ਆਈ ਐਮ ਏ ਪ੍ਰਧਾਨ ਡਾ ਸੰਜੀਵ ਮਿੱਤਲ, ਡਾ. ਅਜਵਿੰਦਰ ਸਿੰਘ ਐਮ ਡੀ , ਡਾ ਸਾਹਿਲ , ਪ੍ਰੋਗਰਾਮ ਨੋਡਲ ਅਫ਼ਸਰ ਡਾ. ਸੁਮੀ ਗੁਪਤਾ , ਡਾ. ਨਰੇਸ਼ ਆਮਲਾ , ਮਾਸ ਮੀਡੀਆ ਵਿੰਗ ਤੋਂ ਅੰਮ੍ਰਿਤਪਾਲ ਸ਼ਰਮਾ ਵੀ ਹਾਜ਼ਿਰ ਸਨ । ਇਸ ਮੌਕੇ ਡਾਕਟਰ ਰਾਜੇਸ਼ ਅਤਰੀ ਸਿਵਿਲ ਸਰਜਨ ਮੋਗਾ ਨੇ ਕਿਹਾ ਸਿਹਤ ਵਿਭਾਗ ਮੋਗਾ ਵਲੋਂ ਡੇਂਗੂ ਚਿਕਨਗੁਨੀਆ ਦੀਆਂ ਐਂਟੀ ਲਾਰਵਾ ਟੀਮਾਂ ਰਾਹੀਂ ਡੇਂਗੂ ਰੋਕਥਾਮ ਹਿੱਤ ਕੀਤੇ ਜਾ ਰਿਹਾ ਹੈ ਕੰਮਕਾਜ ਦਾ ਜਾਇਜਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਸੈਂਸੇਟਾਈਜ਼ ਕੀਤਾ ਜਾ ਰਿਹਾ।
ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ “ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਮੁਹਿੰਮ ਦਾ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੂਲਰਾਂ ਵਿੱਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਈਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ। ਇਸ ਮੌਕੇ
ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜਰ ਜਿੱਥੇ ਡੇਂਗੂ ਲਾਰਵਾ ਸ਼ਨਾਖਤ ਕਰਨ ਲਈ ਵੱਖ-ਵੱਖ ਖੇਤਰਾਂ ਦਾ ਸਰਵੇ ਕੀਤਾ ਜਾ ਰਿਹਾ ਉੱਥੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਵੱਖ ਵੱਖ ਘਰਾਂ ਦਾ ਦੌਰਾ ਕੀਤਾ ਜਾਂ ਰਿਹਾ ਹੈ।ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹੋਏ ਟੀਮਾਂ ਵੱਲੋਂ ਕੂਲਰ, ਕਬਾੜ-ਕੰਟੇਨਰਾਂਦੀ ਜਾਂਚ ਕੀਤੀ ਜਾਂ ਰਹੀ ਹੈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਜਾਂ ਰਿਹਾ ਹੈ ਇਸ ਦੌਰਾਨ ਜਿਸ ਵੀ ਥਾਵਾਂ ‘ਤੇ ਡੇਂਗੂ ਲਾਰਵਾ ਪਾਇਆ ਗਿਆ ਜਿਸਨੂੰ ਨਿਰਧਾਰਤ ਤਰੀਕੇ ਨਾਲ ਟੀਮਾਂ ਵੱਲੋਂ ਨਸ਼ਟ ਕੀਤਾ ਜਾਂ ਰਿਹਾ ਹੈ।





